ਚੰਦੀ ਸੁਰਿੰਦਰ ਕੌਰ ਦੀ ਸੱਥ !
ਗਉੜੀ ਮਹਲਾ 3 ਗੁਆਰੇਰੀ ॥
ਸਚਾ ਅਮਰੁ ਸਚਾ ਪਾਤਿਸਾਹੁ ॥
ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥
ਸਚੈ ਮਹਲਿ ਸਚਿ ਨਾਮਿ ਸਮਾਹੁ ॥1॥
ਪਰਮਾਤਮਾ ਜਗਤ ਦਾ ਸਦਾ-ਥਿਰ ਰਹਿਣ ਵਾਲਾ ਪਾਤਸ਼ਾਹ ਹੈ, ਉਸ ਦਾ ਹੁਕਮ ਅਟੱਲ ਹੈ।
ਜਿਹੜੇ ਮਨੁੱਖ, ਆਪਣੇ ਮਨ ਦੀ ਰਾਹੀਂ, ਉਸ ਸਦਾ-ਥਿਰ ਪਰਮਾਤਮਾ ਦੇ ਨਾਮ ਰੰਗ ਵਿਚ ਰੰਗੇ ਜਾਂਦੇ ਹਨ, ਉਹ ਉਸ ਬੇ-ਪਰਵਾਹ ਹਰੀ ਦਾ ਰੂਪ ਹੋ ਜਾਂਦੇ ਹਨ, ਉਹ ਉਸ, ਸਦਾ ਕਾਇਮ ਰਹਣ ਵਾਲੇ ਪਰਮਾਤਮਾ ਦੀ ਹਜ਼ੂਰੀ
ਵਿਚ ਰਹਿੰਦੇ ਹਨ, ਉਸ ਦੇ ਸਦਾ-ਥਿਰ ਨਾਮ ਵਿਚ ਲੀਨਤਾ ਪ੍ਰਾਪਤ ਕਰ ਲੈਂਦੇ ਹਨ।1।
ਸੁਣਿ ਮਨ ਮੇਰੇ ਸਬਦੁ ਵੀਚਾਰਿ ॥
ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥1॥ ਰਹਾਉ ॥
ਹੇ ਮੇਰੇ ਮਨ, ਸ਼ਬਦ-ਗੁਰੂ ਦੀ ਸਿਿਖਆ ਸੁਣ, ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਵਸਾ ਰੱਖ।
ਜੇ ਤੂੰ ਪਰਮਾਤਮਾ ਦਾ ਨਾਮ ਸਿਮਰੇਂਗਾ, ਤਾਂ ਸੰਸਾਰ ਸਮੁੰਦਰ, ਭਵ-ਸਾਗਰ ਤੋਂ ਪਾਰ ਲੰਘ ਜਾਹੇਂਗਾ।1।ਰਹਾਉ। (161)