ਕੈਟੇਗਰੀ

ਤੁਹਾਡੀ ਰਾਇ



ਅਮਰਜੀਤ ਸਿੰਘ ਚੰਦੀ
ਕੀ ਰੱਬ ਹੈ ? ਜੇ ਹੈ ਤਾਂ ਕਿੱਥੇ ਹੈ ! (ਭਾਗ 6)
ਕੀ ਰੱਬ ਹੈ ? ਜੇ ਹੈ ਤਾਂ ਕਿੱਥੇ ਹੈ ! (ਭਾਗ 6)
Page Visitors: 1847

ਕੀ ਰੱਬ ਹੈ ? ਜੇ ਹੈ ਤਾਂ ਕਿੱਥੇ ਹੈ ! (ਭਾਗ 6)   

ਨਾ ਤਦ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖ ਵਾਸੀ॥
ਜੋਗੀ ਜੰਗਮ ਭੇਖੁ ਨਾ ਕੋਈ ਨਾ ਕੋ ਨਾਥੁ ਕਹਾਇਦਾ ॥5॥ 
ਜਪ ਤਪ ਸੰਜਮ ਨਾ ਬ੍ਰਤ ਪੂਜਾ॥ ਨਾ ਕੋ ਆਖਿ ਵਖਾਣੈ ਦੂਜਾ॥
ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ॥6॥
ਨਾ ਸੁਚਿ ਸੰਜਮੁ ਤੁਲਸੀ ਮਾਲਾ॥ ਗੋਪੀ ਕਾਨੁ ਨ ਗਊ ਗੋੁਆਲਾ ॥
ਤੰਤੁ ਮੰਤੁ ਪਾਖੰਡੁ ਨ ਕੋਈ ਨ ਕੋ ਵੰਸੁ ਵਜਾਇਦਾ ॥7॥
ਕਰਮ ਧਰਮ ਨਹੀ ਮਾਇਆ ਮਾਖੀ॥ ਜਾਤਿ ਜਨਮੁ ਨਹੀ ਦੀਸੈ ਆਖੀ॥
ਮਮਤਾ ਜਾਲੁ ਕਾਲੁ ਨਹੀ ਮਾਥੇ ਨਾ ਕੋ ਕਿਸੇ ਧਿਆਇਦਾ
॥8॥

ਨਾ ਤਦ ਜਤੀ ਸਤੀ ਬਨਵਾਸੀ ॥ ਨਾ ਤਦਿ ਸਿਧ ਸਾਧਿਕ ਸੁਖ ਵਾਸੀ॥
ਜੋਗੀ ਜੰਗਮ ਭੇਖੁ ਨਾ ਕੋਈ ਨਾ ਕੋ ਨਾਥੁ ਕਹਾਇਦਾ
॥5॥   
 ਤਦੋਂ ਨਾ ਕੋਈ ਜਤੀ ਸੀ, ਨਾ ਕੋਈ ਸਤੀ ਸੀ ਤੇ ਨਾ ਕੋਈ ਤਿਆਗੀ ਸੀ। ਤਦੌਂ ਨਾ ਕੋਈ ਸਿੱਧ ਸਨ, ਨਾ ਕੋਈ ਸਾਧਿਕ ਸਨ ਤੇ ਨਾ ਕੋਈ ਗ੍ਰਿਹਸਤੀ ਸਨ। ਤਦੋਂ ਨਾ ਕੋਈ ਜੋਗੀਆਂ ਦਾ ਤੇ ਨਾ ਕੋਈ ਜੰਗਮਾਂ ਦਾ ਭੇਖ ਸੀ, ਤੇ ਨਾ ਹੀ ਕੋਈ ਜੋਗੀਆਂ ਦਾ ਗੁਰੂ ਕਹਾਉਣ ਵਾਲਾ ਸੀ।5।
ਜਪ ਤਪ ਸੰਜਮ ਨਾ ਬ੍ਰਤ ਪੂਜਾ॥ ਨਾ ਕੋ ਆਖਿ ਵਖਾਣੈ ਦੂਜਾ॥
ਆਪੇ ਆਪਿ ਉਪਾਇ ਵਿਗਸੈ ਆਪੇ ਕੀਮਤਿ ਪਾਇਦਾ
॥6॥ 
 ਤਦੋਂ ਨਾ ਕਿਤੇ ਜਪ ਹੋ ਰਹੇ ਸਨ, ਨਾ ਤਪ ਹੋ ਰਹੇ ਸੀ, ਨਾ ਕਿਤੇ ਸੰਜਮ ਸਾਧੇ ਜਾ ਰਹੇ ਸਨ, ਨਾ ਵਰਤ ਰੱਖੇ ਜਾ ਰਹੇ ਸਨ, ਤੇ ਨਾ ਹੀ ਪੂਜਾ ਕੀਤੀ ਜਾ ਰਹੀ ਸੀ। ਤਦੋਂ ਕੋਈ ਐਸਾ ਜੀਵ ਨਹੀਂ ਸੀ, ਜੋ ਪਰਮਾਤਮਾ ਤੋਂ ਬਿਨਾ ਕਿਸੇ ਹੋਰ ਦਾ ਜ਼ਿਕਰ ਕਰ ਸਕਦਾ। ਤਦੋਂ ਪਰਮਾਤਮਾ ਆਪ ਹੀ ਆਪਣੇ ਆਪ ਵਿਚ ਪ੍ਰਗਟ ਹੋ ਕੇ ਖੁਸ਼ ਹੋ ਰਿਹਾ ਸੀ ਤੇ ਆਪ ਹੀ ਆਪਣੇ ਵਡੱਪਣ ਦਾ ਮੁੱਲ ਪਾਂਦਾ ਸੀ।6।
ਨਾ ਸੁਚਿ ਸੰਜਮੁ ਤੁਲਸੀ ਮਾਲਾ॥ ਗੋਪੀ ਕਾਨੁ ਨ ਗਊ ਗੋੁਆਲਾ ॥
ਤੰਤੁ ਮੰਤੁ ਪਾਖੰਡੁ ਨ ਕੋਈ ਨ ਕੋ ਵੰਸੁ ਵਜਾਇਦਾ
॥7॥ 
 ਤਦੋਂ ਨਾ ਕਿਤੇ ਸੁੱਚ ਰੱਖੀ ਜਾ ਰਹੀ ਸੀ, ਨਾ ਹੀ ਕਿਤੇ ਕੋਈ ਸੰਜਮ ਕੀਤਾ ਜਾ ਰਿਹਾ ਸੀ, ਨਾ ਹੀ ਕਿਤੇ ਤੁਲਸੀ ਦੀ ਮਾਲਾ ਸੀ। ਤਦੋਂ ਨਾ ਕਿਤੇ ਕੋਈ ਗੋਪੀ ਸੀ, ਨਾ ਕੋਈ ਕਾਨ੍ਹ ਸੀ, ਨਾ ਕਿਤੇ ਕੋਈ ਗਊ ਸੀ, ਨਾ ਗਊਆਂ ਦਾ ਰਾਖਾ ਸੀ। ਤਦੋਂ ਨਾ ਕੋਈ ਤੰਤ੍ਰ ਮੰਤ੍ਰ ਆਦਿਕ ਪਖੰਡ ਸੀ ਤੇ ਨਾ ਕੋਈ ਬੰਸਰੀ ਵਜਾ ਰਿਹਾ ਸੀ।7।
ਕਰਮ ਧਰਮ ਨਹੀ ਮਾਇਆ ਮਾਖੀ॥ ਜਾਤਿ ਜਨਮੁ ਨਹੀ ਦੀਸੈ ਆਖੀ॥
ਮਮਤਾ ਜਾਲੁ ਕਾਲੁ ਨਹੀ ਮਾਥੇ ਨਾ ਕੋ ਕਿਸੇ ਧਿਆਇਦਾ
॥8॥
   ਤਦੋਂ ਨਾ ਕਿਤੇ ਧਾਰਮਿਕ ਕਰਮ ਕਾਂਡ ਸੀ, ਨਾ ਕਿਤੇ ਮਿੱਠੀ ਮਾਇਆ ਸੀ । ਨਾ ਕਿਤੇ ਕੋਈ ਉੱਚੀ-ਨੀਵੀਂ ਜਾਤ ਸੀ ਤੇ ਨਾ ਹੀ ਕਿਸੇ ਜਾਤ ਵਿਚ ਕੋਈ ਜਨਮ ਲੈਂਦਾ ਅੱਖੀਂ ਦਿਸਦਾ ਸੀ । ਨਾ ਕਿਤੇ ਮਾਇਆ ਦੀ ਮਮਤਾ ਦਾ ਮਿੱਠਾ ਜਾਲ ਸੀ, ਨਾ ਕਿਤੇ ਕਿਸੇ ਦੇ ਸਿਰ ਤੇ ਕਾਲ ਕੂਕਦਾ ਸੀ। ਨਾ ਕੋਈ ਜੀਵ ਕਿਸੇ ਦਾ ਸਿਮਰਨ-ਧਿਆਨ ਕਰਦਾ ਸੀ।8।

              ਅਮਰ ਜੀਤ ਸਿੰਘ ਚੰਦੀ             (ਚਲਦਾ)  

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.