ਸਿਰੀਰਾਗੁ ਮਹਲਾ 3 ॥
ਮਾਇਆ ਮੋਹੁ ਮੇਰੈ ਪ੍ਰਭਿ ਕੀਨਾ ਆਪੇ ਭਰਮਿ ਭੁਲਾਏ ॥
ਮਨਮੁਖਿ ਕਰਮ ਕਰਹਿ ਨਹੀ ਬੂਝਹਿ ਬਿਰਥਾ ਜਨਮੁ ਗਵਾਏ ॥
ਗੁਰਬਾਣੀ ਇਸੁ ਜਗ ਮਹਿ ਚਾਨਣੁ ਕਰਮਿ ਵਸੈ ਮਨਿ ਆਏ ॥1॥
ਮੇਰੇ ਪ੍ਰਭੂ ਨੇ ਆਪ ਹੀ, ਮਾਇਆ ਦਾ ਮੋਹ ਪੈਦਾ ਕੀਤਾ ਹੈ, ਉਹ ਆਪ ਹੀ ਜੀਵਾਂ ਨੂੰ ਮਾਇਆ ਦੀ ਭਟਕਣਾ ਵਿਚ ਪਾ ਕੇ ਕੁਰਾਹੇ ਪਾ ਦੇਂਦਾ ਹੈ। ਉਸ ਭਟਕਣਾ ਵਿਚ ਪਏ ਹੋਏ, ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮਨੁੱਖ, ਮਿਥੇ ਹੋਏ ਧਾਰਮਿਕ ਕੰਮ ਕਰਦੇ ਰਹਿੰਦੇ ਹਨ, ਤੇ ਇਹ ਨਹੀਂ ਸਮਝਦੇ ਕਿ ਅਸੀਂ ਕੁਰਾਹੇ ਪਏ ਹੋਏ ਹਾਂ। ਜਿਹੜਾ ਵੀ ਮਨੁੱਖ ਆਪਣੇ ਮਨ ਦੇ ਪਿੱਛੇ ਤੁਰ ਕੇ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, ਉਹ ਆਪਣਾ ਜਨਮ ਵਿਅਰਥ ਗਵਾਂਦਾ ਹੈ। ਗੁਰੂ ਦੀ ਬਾਣੀ ਇਸ ਜਗਤ ਵਿਚ, ਜੀਵਨ ਦੇ ਰਸਤੇ ਵਿਚ ਚਾਨਣ ਕਰਦੀ ਹੈ। ਇਹ ਬਾਣੀ ਪਰਮਾਤਮਾ ਦੀ ਮਿਹਰ ਨਾਲ ਹੀ ਮਨੁੱਖ ਦੇ ਮਨ ਵਿਚ ਆ ਵੱਸਦੀ ਹੈ।1।
ਮਨ ਰੇ ਨਾਮੁ ਜਪਹੁ ਸੁਖੁ ਹੋਇ ॥
ਗੁਰ ਪੂਰਾ ਸਾਲਾਹੀਐ ਸਹਜਿ ਮਿਲੈ ਪ੍ਰਭੁ ਸੋਇ ॥1॥ ਰਹਾਉ ॥
ਹੇ ਮੇਰੇ ਮਨ, ਪਰਮਾਤਮਾ ਦਾ ਨਾਮ ਜਪ, ਨਾਮ ਜਪਣ ਨਾਲ ਹੀ ਆਤਮਕ ਆਨੰਦ ਮਿਲਦਾ ਹੈ। ਸਿਮਰਨ ਦੀ ਦਾਤ ਗੁਰੂ ਤੋਂ ਮਿਲਦੀ ਹੈ, ਇਸ ਵਾਸਤੇ ਪੂਰੇ ਗੁਰੂ ਨੂੰ ਧੰਨ ਧੰਨ ਆਖਣਾ ਚਾਹੀਦਾ ਹੈ। ਗੁਰੂ ਦੀ ਸਰਨ ਪਿਆਂ ਮਨੁੱਖ, ਆਤਮਕ ਅਡੋਲਤਾ ਵਿਚ ਟਿਕਦਾ ਹੈ, ਤੇ ਮਨੁੱਖ ਨੂੰ ਉਹ ਪਰਮਾਤਮਾ ਮਿਲ ਜਾਂਦਾ ਹੈ।1।ਰਹਾਉ।
ਭਰਮੁ ਗਇਆ ਭਉ ਭਾਗਿਆ ਹਰਿ ਚਰਣੀ ਚਿਤੁ ਲਾਇ ॥
ਗੁਰਮੁਖਿ ਸਬਦੁ ਕਮਾਈਐ ਹਰਿ ਵਸੈ ਮਨਿ ਆਇ ॥
ਘਰਿ ਮਹਲਿ ਸਚਿ ਸਮਾਈਐ ਜਮਕਾਲੁ ਨ ਸਕੈ ਖਾਇ ॥2॥
ਗੁਰੂ ਦੀ ਰਾਹੀਂ, ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜ ਕੇ, ਮਨ ਦੀ ਭਟਕਣਾ ਦੂਰ ਹੋ ਜਾਂਦੀ ਹੈ, ਹਰੇਕ ਕਿਸਮ ਦਾ ਡਰ ਨੱਸ ਜਾਂਦਾ ਹੈ। ਗੁਰੂ ਦੀ ਸਰਨ ਪੈ ਕੇ ਗੁਰੂ ਦਾ ਸ਼ਬਦ ਕਮਾਣਾ ਚਾਹੀਦਾ ਹੈ, ਸ਼ਬਦ ਦੀ ਸਿਖਿਆ ਅਨੁਸਾਰ ਜੀਵਨ ਬਿਤਾਣਾ ਚਾਹੀਦਾ ਹੈ, ਇਸ ਤਰ੍ਹਾਂ ਪਰਮਾਤਮਾ ਮਨ ਵਿਚ ਆ ਵੱਸਦਾ ਹੈ, ਅੰਤਰ-ਆਤਮੇ ਟਿਕ ਜਾਈਦਾ ਹੈ, ਪ੍ਰਭੂ ਚਰਨਾਂ ਵਿਚ, ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿ ਸਕੀਦਾ ਹੈ, ਤੇ ਆਤਮਕ ਮੌਤ, ਸੁਚੱਜੇ ਜੀਵਨ ਨੂੰ ਖਾ ਨਹੀਂ ਸਕਦੀ ।2। ਨਾਮਾ ਛੀਬਾ ਕਬੀਰੁ ਜੁੋਲਾਹਾ ਪੂਰੇ ਗੁਰ ਤੇ ਗਤਿ ਪਾਈ ॥
ਬ੍ਰਹਮ ਕੇ ਬੇਤੇ ਸਬਦੁ ਪਛਾਣਹਿ ਹਉਮੈ ਜਾਤਿ ਗਵਾਈ ॥
ਸੁਰਿ ਨਰ ਤਿਨ ਕੀ ਬਾਣੀ ਗਾਵਹਿ ਕੋਇ ਨ ਮੇਟੈ ਭਾਈ ॥3॥
ਵੇਖੋ ਨਾਮ ਦੇਉ (ਨਾਮ ਦੇਉ ਨੂੰ ਵੀ ਨਾਮ ਦੇਵ ਬਣਾ ਕੇ ਗੁਰੂ ਨਾਨਕ ਜੀ, ਗੁਰੂ ਅੰਗਦ ਜੀ,ਅਤੇ ਗੁਰੂ ਅਰਜਨ ਜੀ ਨੂੰ
ਗੁਰੂ ਨਾਨਕ ਦੇਵ, ਗੁਰੂ ਅੰਗਦ ਦੇਵ ਅਤੇ ਗੁਰੂ ਅਰਜਨ ਦੇਵ ਬਨਾਉਣ ਦੀ ਕਵਾਇਦ ਪੂਰੀ ਕੀਤੀ ਜਾ ਰਹੀ ਹੈ) ਜਾਤ
ਦਾ ਛੀਂਬਾ ਸੀ, ਕਬੀਰ ਜੁਲਾਹਾ ਸੀ, ਉਨ੍ਹਾਂ ਨੇ ਪੂਰੇ (ਸ਼ਬਦ) ਗੁਰੂ ਤੋਂ ਉੱਚੀ Awਤਮਕ ਅਵਸਥਾ ਪ੍ਰਾਪਤ ਕੀ
ਦੈਤ ਪੁਤੁ ਕਰਮ ਧਰਮ ਕਿਛੁ ਸੰਜਮ ਨ ਪੜੈ ਦੂਜਾ ਭਾਉ ਨ ਜਾਣੈ ॥
ਸਤਿਗੁਰੁ ਭੇਟਿਐ ਨਿਰਮਲੁ ਹੋਆ ਅਨਦਿਨੁ ਨਾਮੁ ਵਖਾਣੈ ॥
ਏਕੋ ਪੜੈ ਏਕੋ ਨਾਉ ਬੂਝੈ ਦੂਜਾ ਅਵਰੁ ਨ ਜਾਣੈ ॥4॥
ਹਰਨਾਖਸ਼ ਦੈਂਤ ਦਾ ਪੁਤ੍ਰ ਭਗਤ-ਪ੍ਰਹਿਲਾਦ ਮਿਥੇ ਹੋਏ ਧਾਰਮਿਕ ਕਰਮਾਂ, ਇੰਦਰੀਆਂ ਨੂੰ ਵੱਸ ਕਰਨ ਦੀਆਂ
ਜੁਗਤੀਆਂ ਦੱਸਣ ਵਾਲੀਆਂ ਪੁਸਤਕਾਂ ਨਹੀਂ ਸੀ ਪੜ੍ਹਦਾ, ਉਹ ਪ੍ਰਭੂ ਤੋਂ ਬਿਨਾ ਹੋਰ ਕਿਸੇ ਦੇਵਤੇ ਨਾਲ ਪਿਆਰ ਕਰਨਾ
ਨਹੀਂ ਸੀ ਜਾਣਦਾ। ਪੂਰਾ ਗੁਰੂ ਮਿਲਣ ਦੀ ਬਰਕਤ ਨਾਲ ਉਹ ਪਵਿੱਤ੍ਰ ਜੀਵਨ ਵਾਲਾ ਹੋ ਗਿਆ, ਹਰ ਵੇਲੇ ਪਰਮਾਤਮਾ
ਦਾ ਨਾਮ ਜਪਣ ਲੱਗ ਪਿਆ। ਉਹ ਇਕ ਪਰਮਾਤਮਾ ਦੀ ਸਿਫਤ-ਸਾਲਾਹ ਪੜ੍ਹਦਾ ਸੀ, ਇਕ ਪਰਮਾਤਮਾ ਦਾ ਨਾਮ ਹੀ
ਸਮਝਦਾ ਸੀ, ਪ੍ਰਭੂ ਤੋਂ ਬਿਨਾ ਉਹ ਹੋਰ ਕਿਸੇ ਨੂੰ ਪਰਮਾਤਮਾ ਵਰਗਾ ਨਹੀਂ ਸਮਝਦਾ ਸੀ ।4।
ਖਟੁ ਦਰਸਨ ਜੋਗੀ ਸੰਨਿਆਸੀ ਬਿਨੁ ਗੁਰ ਭਰਮਿ ਭੁਲਾਏ ॥
ਸਤਿਗੁਰੁ ਸੇਵਹਿ ਤਾ ਗਤਿ ਮਿਤਿ ਪਾਵਹਿ ਹਰਿ ਜੀਉ ਮੰਨਿ ਵਸਾਏ ॥
ਸਚੀ ਬਾਣੀ ਸਿਉ ਚਿਤੁ ਲਾਗੈ ਆਵਣੁ ਜਾਣੁ ਰਹਾਏ ॥5॥
ਜੋਗੀ ਹੋਣ ਸਨਿਆਸੀ ਹੋਣ, ਇਹ ਸਾਰੇ ਹੀ ਛੇ ਭੇਖਾਂ ਦੇ ਸਾਧ, ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ। ਜਦੋਂ ਇਹ ਗੁਰੂ ਦੀ ਸਰਨ ਪੈਂਦੇ ਹਨ, ਤਦੋਂ ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾ ਕੇ ਉੱਚੀ ਆਤਮਕ ਅਵਸਥਾ ਤੇ ਸਹੀ ਜੀਵਨ-ਜੁਗਤ ਪ੍ਰਾਪਤ ਕਰਦੇ ਹਨ। ਜਿਸ ਮਨੁੱਖ ਦਾ ਚਿੱਤ ਸਦਾ-ਥਿਰ ਪ੍ਰਭੂ ਦੀ ਸਿਫਤ-ਸਾਲਾਹ ਦੀ ਬਾਣੀ ਨਾਲ ਪਰਚਦਾ ਹੈ ਉਹ ਆਪਣਾ ਜਨਮ ਮਰਨ ਦਾ ਗੇੜ ਮੁਕਾ ਲੈਂਦਾ ਹੈ।5।
ਪੰਡਿਤ ਪੜਿ ਪੜਿ ਵਾਦੁ ਵਖਾਣਹਿ ਬਿਨੁ ਗੁਰ ਭਰਮਿ ਭੁਲਾਏ ॥
ਲਖ ਚਉਰਾਸੀਹ ਫੇਰੁ ਪਇਆ ਬਿਨੁ ਸਬਦੈ ਮੁਕਤਿ ਨ ਪਾਏ ॥
ਜਾ ਨਾਉ ਚੇਤੈ ਤਾ ਗਤਿ ਪਾਏ ਜਾ ਸਤਿਗੁਰੁ ਮੇਲਿ ਮਿਲਾਏ ॥6॥
ਪੰਡਿਤ ਲੋਕ, ਸ਼ਾਸਤ੍ਰ ਆਦਿ ਪੜ੍ਹ ਪੜ੍ਹ ਕੇ, ਨਿਰੀ ਕੁਚਰਚਾ ਹੀ ਕਰਦੇ ਸੁਣਦੇ ਹਨ, ਉਹ ਵੀ ਗੁਰੂ ਦੀ ਸਰਨ ਤੋਂ ਬਿਨਾ ਮਾਇਆ ਦੀ ਭਟਕਣਾ ਵਿਚ ਪੈ ਕੇ ਕੁਰਾਹੇ ਪਏ ਰਹਿੰਦੇ ਹਨ। ਕੋਈ ਵੀ ਮਨੁੱਖ ਗੁਰੂ ਦੇ ਸ਼ਬਦ ਤੋਂ ਬਿਨਾ ਮਾਇਆ ਦੇ ਮੋਹਿ ਤੋਂ ਖਲਾਸੀ ਹਾਸਲ ਨਹੀਂ ਕਰ ਸਕਦਾ, ਗੁਰੂ ਦੀ ਸਰਨ ਤੋਂ ਬਿਨਾ ਚੌਰਾਸੀ ਲੱਖ ਜੂਨਾਂ ਦਾ ਗੇੜ ਬਣਿਆ ਰਹਿੰਦਾ ਹੈ। ਜਦੋਂ ਗੁਰੂ ਮਨੁੱਖ ਨੂੰ ਪ੍ਰਭੂ ਦੇ ਚਰਨਾਂ ਵਿਚ ਜੋੜਦਾ ਹੈ, ਜਦੋਂ ਉਹ ਪ੍ਰਭੂ ਦਾ ਨਾਮ ਸਿਮਰਦਾ ਹੈ, ਤਦੋਂ ਉਹ ਉੱਚੀ ਆਤਮਕ ਅਵਸਥਾ ਹਾਸਲ ਕਰ ਲੈਂਦਾ ਹੈ ।6।
ਸਤਸੰਗਤਿ ਮਹਿ ਨਾਮੁ ਹਰਿ ਉਪਜੈ ਜਾ ਸਤਿਗੁਰੁ ਮਿਲੈ ਸੁਭਾਏ ॥
ਮਨੁ ਤਨੁ ਅਰਪੀ ਆਪੁ ਗਵਾਈ ਚਲਾ ਸਤਿਗੁਰ ਭਾਏ ॥
ਸਦ ਬਲਿਹਾਰੀ ਗੁਰ ਅਪੁਨੇ ਵਿਟਹੁ ਜਿ ਹਰਿ ਸੇਤੀ ਚਿਤੁ ਲਾਏ ॥7॥
ਜਦੋਂ ਮਨੁੱਖ ਨੂੰ ਪਿਆਰ ਨਾਲ ਗੁਰੂ ਮਿਲਦਾ ਹੈ, ਗੁਰੂ ਦੀ ਕਿਰਪਾ ਨਾਲ ਸਤਸੰਗ ਵਿਚ ਰਹਿ ਕੇ ਮਨੁੱਖ ਦੇ ਅੰਦਰ ਪਰਮਾਤਮਾ ਦਾ ਨਾਮ ਪਰਗਟ ਹੁੰਦਾ ਹੈ। ਮੇਰੀ ਇਹੀ ਅਰਦਾਸ ਹੈ ਕਿ ਮੈਂ ਆਪਣਾ ਮਨ, ਆਪਣਾ ਤਨ, ਗੁਰੂ ਦੇ ਹਵਾਲੇ ਕਰ ਦੇਵਾਂ, ਮੈਂ ਗੁਰੂ ਦੇ ਅੱਗੇ ਆਪਣਾ ਆਪਾ-ਭਾਵ ਗਵਾ ਦਿਆਂ, ਤੇ ਮੈਂ ਗੁਰੂ ਦੇ ਪ੍ਰੇਮ ਵਿਚ ਆਪਣਾ ਜੀਵਨ ਗੁਜ਼ਾਰਾਂ। ਜਿਹੜਾ ਗੁਰੂ ਪਰਮਾਤਮਾ ਦੇ ਨਾਲ ਮੇਰਾ ਚਿੱਤ ਜੋੜ ਦੇਂਦਾ ਹੈ, ਮੈਂ ਆਪਣੇ ਉਸ ਗੁਰੂ ਤੋਂ ਸਦਾ ਸਦਕੇ ਜਾਂਦਾ ਹਾਂ ।7।
ਸੋ ਬ੍ਰਾਹਮਣੁ ਬ੍ਰਹਮੁ ਜੋ ਬਿੰਦੇ ਹਰਿ ਸੇਤੀ ਰੰਗਿ ਰਾਤਾ ॥
ਪ੍ਰਭੁ ਨਿਕਟਿ ਵਸੈ ਸਭਨਾ ਘਟ ਅੰਤਰਿ ਗੁਰਮੁਖਿ ਵਿਰਲੈ ਜਾਤਾ ॥
ਨਾਨਕ ਨਾਮੁ ਮਿਲੈ ਵਡਿਆਈ ਗੁਰ ਕੈ ਸਬਦਿ ਪਛਾਤਾ ॥8॥5॥22॥
ਉੱਚੀ ਜਾਤ ਦਾ ਮਾਣ ਵਿਅਰਥ ਹੈ, ਉਹੀ ਬ੍ਰਾਹਮਣ ਹੈ, ਜਿਹੜਾ ਬ੍ਰਹਮ ਨੂੰ ਪਛਾਣਦਾ ਹੈ, ਜਿਹੜਾ ਪ੍ਰਭੂ ਦੇ ਪ੍ਰੇਮ ਰੰਗ ਵਿਚ, ਰੰਗਿਆ ਰਹਿੰਦਾ ਹੈ। ਜਾਤ ਦਾ ਕੋਈ ਭਿੰਨ-ਭੇਦ ਨਹੀਂ, ਪ੍ਰਭੂ ਸਭ ਸਰੀਰਾਂ ਵਿਚ, ਸਭ ਜੀਵਾਂ ਦੇ ਨੇੜ ਵੱਸਦਾ ਹੈ। ਪਰ ਇਹ ਗੱਲ ਕੋਈ ਉਹ ਵਿਰਲਾ ਸਮਝਦਾ ਹੈ, ਜੋ ਗੁਰੂ ਦੀ ਸਰਨ ਪਵੇ। ਹੇ ਨਾਨਕ, ਗੁਰੂ ਦੇ ਸ਼ਬਦ ਵਿਚ ਜੁੜਿਆਂ ਪ੍ਰਭੂ ਨਾਲ ਜਾਣ-ਪਛਾਣ ਹੁੰਦੀ ਹੈ, ਪ੍ਰਭੂ ਦਾ ਨਾਮ ਮਿਲਦਾ ਹੈ ਤੇ ਲੋਕ-ਪਰਲੋਕ ਵਿਚ ਆਦਰ ਮਿਲਦਾ ਹੈ।8।5।22।
ਚੰਦੀ ਅਮਰ ਜੀਤ ਸਿੰਘ