ਕੈਟੇਗਰੀ

ਤੁਹਾਡੀ ਰਾਇ



ਪ੍ਰੋਗ੍ਰਾਮ ਰਿਪੋਰਟਸ
ਰੋਕਾਂ ਦੇ ਬਾਵਜੂਦ ਕਾਲੇ ਕਾਨੂਨਾਂ ਵਿਰੁੱਧ ਜਲੰਧਰ ‘ਚ ਮਹਾਂ ਰੈਲੀ
ਰੋਕਾਂ ਦੇ ਬਾਵਜੂਦ ਕਾਲੇ ਕਾਨੂਨਾਂ ਵਿਰੁੱਧ ਜਲੰਧਰ ‘ਚ ਮਹਾਂ ਰੈਲੀ
Page Visitors: 2456

ਰੋਕਾਂ ਦੇ ਬਾਵਜੂਦ ਕਾਲੇ ਕਾਨੂਨਾਂ ਵਿਰੁੱਧ ਜਲੰਧਰ ‘ਚ ਮਹਾਂ ਰੈਲੀ
By : ਬਾਬੂਸ਼ਾਹੀ ਬਿਊਰੋ
Saturday, Feb 17, 2018 10:36 PM

  • ਜਲੰਧਰ, 17 ਫਰਵਰੀ 2018:

    ਕਾਲੇ ਕਾਨੂੰਨਾਂ ਵਿਰੁੱਧ ਜਨਤਕ ਜੱਥੇਬੰਦੀਆਂ ਦੇ ਤਾਲਮੇਲ ਫਰੰਟ ਪੰਜਾਬ ਦੇ ਸੱਦੇ 'ਤੇ ਅੱਜ ਇੱਥੇ 5 ਦਰਜਨ ਤੋਂ ਵਧੇਰੇ ਜਨਤਕ ਜੱਥੇਬੰਦੀਆਂ ਵੱਲੋਂ ਪ੍ਰਸਾਸ਼ਨ ਵੱਲੋਂ ਰੋਕਾਂ ਲਾਉਣ ਦੇ ਬਾਵਜੂਦ ਰੋਹ ਭਰਪੂਰ ਮਹਾਂ ਰੈਲੀ ਕੀਤੀ ਗਈ। ਕੀਤੇ ਵਾਅਦੇ ਪੂਰੇ ਕਰਨ ਦੀ ਥਾਂ ਵੱਖ-ਵੱਖ ਤਬਕਿਆਂ ਵੱਲੋਂ ਕੀਤੇ ਜਾ ਰਹੇ ਹੱਕੀ ਸੰਘਰਸ਼ਾਂ ਤੇ ਲੋਕਾਂ ਦੇ ਜਮਹੂਰੀ ਤੇ ਸੰਵਿਧਾਨਕ ਹੱਕਾਂ ਨੂੰ ਕੁਚਲਣ ਲਈ ਪੰਜਾਬ ਨੂੰ ਪੁਲੀਸ ਰਾਜ 'ਚ ਤਬਦੀਲ ਕਰਨ ਖਾਤਰ ਕੈਪਟਨ ਸਰਕਾਰ ਵੱਲੋਂ ਲਿਆਂਦੇ ਗਏ ਅਤੇ ਲਿਆਂਦੇ ਜਾ ਰਹੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਘਰਸ਼ਾਂ ਨੂੰ ਹੋਰ ਤੇਜ਼ ਤੇ ਵਿਸ਼ਾਲ ਕਰਨ ਦਾ ਮਹਾਂਰੈਲੀ ਨੇ ਸੱਦਾ ਦਿੱਤਾ। ਮਹਾਂ ਰੈਲੀ 'ਚ ਮਾਝੇ-ਦੁਆਬੇ ਦੇ ਜ਼ਿਲਿ•ਆਂ ਤੋਂ ਦਹਿ ਹਜ਼ਾਰਾਂ ਲੋਕ ਸ਼ਾਮਲ ਹੋਏ।
    ਰੈਲੀ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕਿਹਾ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ 'ਪੰਜਾਬ ਜਨਤਕ ਤੇ ਨਿੱਜੀ ਜਾਇਦਾਦ ਦਾ ਨੁਕਸਾਨ ਰੋਕੂ ਕਾਨੂੰਨ' ਲੋਕਾਂ ਦੇ ਸਖਤ ਵਿਰੋਧ ਕਰਕੇ ਲਾਗੂ ਨਹੀਂ ਸੀ ਕੀਤਾ। ਉਸ ਵੇਲੇ ਹੁਣ ਵਾਲੀ ਸਰਕਾਰ ਦੇ ਆਗੂ ਉਸ ਕਾਨੂੰਨ ਦਾ ਵਿਰੋਧ ਕਰਨ ਦਾ ਵਿਖਾਵਾ ਵੀ ਕਰਦੇ ਰਹੇ ਹਨ ਪਰ ਆਪਣੀ ਸਰਕਾਰ ਬਣਦੇ ਸਾਰ ਹੀ ਇਹ ਕਾਨੂੰਨ ਲਾਗੂ ਕਰਕੇ ਉਹਨਾਂ ਆਪਣੇ ਹਕੀਕੀ ਲੋਕ ਵਿਰੋਧੀ ਚਿਹਰੇ ਤੋਂ ਪਰਦਾ ਹਟਾ ਦਿੱਤਾ ਹੈ। ਪੰਜਾਬ ਦੀਆਂ ਸੱਤ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ 7 ਫਰਵਰੀ ਦੇ ਦੋ ਘੰਟੇ ਸੜਕ ਜਾਮ ਦੇ ਸੱਦੇ ਮੌਕੇ ਸੈਂਕੜੇ ਕਿਸਾਨਾਂ ਉੱਪਰ ਪੁਲਿਸ ਨੇ ਇਸੇ ਐਕਟ ਦੀ ਧਾਰਾ 283 ਅਤੇ 341,188,149 ਤਹਿਤ ਪਰਚੇ ਦਰਜ ਕਰਕੇ ਇਸ ਕਾਲੇ ਕਾਨੂੰਨ ਨੂੰ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ। ਧਾਰਾ 144 ਦੀ ਦੁਰਵਰਤੋਂ ਕਰਕੇ ਜਲੰਧਰ, ਲੁਧਿਆਣਾ ਸਮੇਤ ਹੋਰ ਸ਼ਹਿਰਾਂ 'ਚ ਧਰਨੇ-ਮੁਜ਼ਾਹਰਿਆਂ ਲਈ ਥਾਵਾਂ ਤੈਅ ਕਰਨੀਆਂ ਕਾਲੇ ਕਾਨੂੰਨਾਂ ਦੀ ਕਰੂਰਤਾ ਹੈ। ਅਜਿਹੇ ਕਦਮ ਆਉਣ ਵਾਲੇ ਸਮੇਂ ਵਿੱਚ ਹਰ ਸੰਘਰਸ਼ਸ਼ੀਲ ਤਬਕੇ ਖ਼ਿਲਾਫ਼ ਚੁੱਕਣ ਲਈ ਹਾਕਮ ਰੱਸੇ ਪੈੜੇ ਵੱਟ ਰਹੇ ਹਨ।
    ਉਨ•ਾਂ ਕਿਹਾ ਕਿ ਦੇਸ਼ ਦੀਆਂ ਅਤੇ ਲੋਕਾਂ ਦੀਆਂ ਜਾਇਦਾਦਾਂ ਨੂੰ ਲੋਕਾਂ ਤੋਂ ਨਹੀਂ ਸਗੋਂ ਸਰਕਾਰਾਂ ਤੋਂ ਵੱਡਾ ਖਤਰਾ ਹੈ। ਉਨ•ਾਂ ਦੱਸਿਆ ਕਿ ਲੋਕਾਂ ਉੱਪਰ ਲਾਏ ਟੈਕਸਾਂ ਨਾਲ ਭਰੇ ਖਜ਼ਾਨੇ, ਪਬਲਿਕ ਅਦਾਰੇ ਜਿਨ•ਾਂ ਵਿੱਚ ਸਕੂਲ, ਕਾਲਜ, ਬਿਜਲੀ ਘਰ, ਹਸਪਤਾਲ, ਰੇਲਾਂ, ਹਵਾਈ ਸੇਵਾਵਾਂ, ਸੜਕਾਂ, ਬੈਂਕ, ਬੀਮਾ ਖੇਤਰ ਅਤੇ ਜ਼ਮੀਨਾਂ, ਜੰਗਲ ਅਤੇ ਧਰਤੀ ਹੇਠਲੇ ਖਣਿਜ ਪਦਾਰਥ ਦੇਸੀ ਤੇ ਵਿਦੇਸ਼ੀ ਕੰਪਨੀਆਂ ਨੂੰ ਮੁਫ਼ਤ ਦੇ ਭਾਅ ਵੇਚ ਕੇ ਦੇਸ਼ ਅਤੇ ਦੇਸ਼ ਦੀ ਜਨਤਾ ਦਾ ਬਹੁਤ ਵੱਡਾ ਨੁਕਸਾਨ ਸਰਕਾਰਾਂ ਕਰ ਰਹੀਆਂ ਹਨ। ਕਰੋੜਾਂ, ਅਰਬਾਂ ਰੁ. ਦੇ ਮੋਦੀਆਂ, ਮਾਲਿਆਂ, ਅੰਬਾਨੀਆਂ, ਅਡਾਨੀਆਂ ਵੱਲੋਂ ਮਹਾਂ ਘੁਟਾਲੇ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅੰਨ•ੇ ਮੁਨਾਫਿਆਂ ਨਾਲ ਆਫਰੇ ਕਾਰਪੋਰੇਟ ਘਰਾਣਿਆਂ ਦੇ ਅਰਬਾਂ-ਖਰਬਾਂ ਰੁ. ਕਰਜੇ ਹਰ ਸਾਲ ਮੁਆਫ ਕਰ ਦਿੱਤੇ ਜਾਂਦੇ ਹਨ। ਪ੍ਰੰਤੂ ਸੰਕਟ ਦੀ ਮਾਰ ਝੱਲ ਰਹੇ ਮਜ਼ਦੂਰ- ਕਿਸਾਨ ਪ੍ਰੀਵਾਰਾਂ ਨਾਲ ਵਾਰ-ਵਾਰ ਵਾਅਦੇ ਕਰਕੇ ਵੀ ਮੁੱਕਰਿਆ ਜਾਂਦਾ ਹੈ।
    ਬੁਲਾਰਿਆਂ ਨੇ ਅੱਗੇ ਕਿਹਾ ਕਿ ਗੈਂਗਸਟਰਾਂ ਨੂੰ ਨਕੇਲ ਪਾਉਣ ਦੇ ਨਾਂ 'ਤੇ ਕੈਪਟਨ ਸਰਕਾਰ 'ਪੰਜਾਬ ਕੰਟਰੋਲ ਆਫ਼ ਆਰਗੇਨਾਈਜਡ ਕਰਾਈਮ ਐਕਟ (ਪਕੋਕਾ) ਨਾਂ ਦਾ ਇੱਕ ਨਵਾਂ ਕਾਲਾ ਕਾਨੂੰਨ ਲਿਆ ਰਹੀ ਹੈ ਪਰ ਅਸਲ ਵਿੱਚ ਇਹ ਬੇਇਨਸਾਫੀਆਂ, ਅੱਤਿਆਚਾਰਾਂ ਅਤੇ ਹਰ ਤਰ•ਾਂ ਦੀ ਧੱਕੇਸ਼ਾਹੀ ਖ਼ਿਲਾਫ਼ ਸੰਘਰਸ਼ ਕਰਨ ਵਾਲੀਆਂ ਰਾਜਨੀਤਕ ਪਾਰਟੀਆਂ ਤੇ ਜਨਤਕ ਜੱਥੇਬੰਦੀਆਂ ਵਿਰੁੱਧ ਹੀ ਸੇਧਿਤ ਹੋਵੇਗਾ।
    ਉਨ•ਾਂ ਕਿਹਾ ਕਿ ਜੁਲਮ ਦਾ ਕੁਹਾੜਾ ਤੇਜ਼ ਹੋ ਜਾਣ ਤੋਂ ਬਚਣ ਲਈ ਸੰਘਰਸ਼ਸ਼ੀਲ ਲੋਕਾਂ ਨੂੰ ਸਾਂਝੇ ਸੰਘਰਸ਼ ਦੇ ਮੈਦਾਨ ਵਿੱਚ ਨਿੱਤਰ ਕੇ ਉਪਰੋਕਤ 'ਪੰਜਾਬ ਜਨਤਕ ਤੇ ਨਿੱਜੀ ਜਾਇਦਾਦ ਦਾ ਨੁਕਸਾਨ ਰੋਕੂ ਕਾਨੂੰਨ', ਪਕੋਕਾ, ਸੀ.ਆਰ.ਪੀ.ਸੀ. ਦੀ ਧਾਰਾ 295-ਏ 'ਚ ਕੀਤੀ ਹਾਲੀਆ ਸੋਧ ਰੱਦ ਕਰਵਾਉਣ ਅਤੇ ਧਾਰਾ 144, 107/51 ਅਤੇ ਧਾਰਾ 307 ਦੀ ਸ਼ਰੇਆਮ ਕੀਤੀ ਜਾ ਰਹੀ ਬੇਦਰੇਗ ਦੁਰਵਰਤੋਂ ਬੰਦ ਕਰਾਉਣ ਲਈ ਜੋਰਦਾਰ ਹੱਲਾ ਮਾਰਨ ਦਾ ਐਲਾਨ ਕੀਤਾ।
    ਇਸ ਮਹਾਂ ਰੈਲੀ ਨੂੰ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ, ਪੰਜਾਬ ਖੇਤ ਮਜ਼ਦੂਰ ਯੂਨੀਅਨ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ, ਦਿਹਾਤੀ ਮਜ਼ਦੂਰ ਸਭਾ, ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ), ਮਜ਼ਦੂਰ ਮੁਕਤੀ ਮੋਰਚਾ, ਬੀ.ਕੇ.ਯੂ. ਏਕਤਾ (ਉਗਰਾਹਾਂ), ਬੀ.ਕੇ.ਯੂ.ਏਕਤਾ (ਡਕੌਂਦਾ), ਕਿਰਤੀ ਕਿਸਾਨ ਯੂਨੀਅਨ, ਭਾਰਤੀ ਕਿਸਾਨ ਯੂਨੀਅਨ (ਕ੍ਰਾਂਤੀਕਾਰੀ), ਕਿਸਾਨ ਸੰਘਰਸ਼ ਕਮੇਟੀ ਪੰਜਾਬ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ, ਜਮਹੂਰੀ ਕਿਸਾਨ ਸਭਾ, ਪੰਜਾਬ ਕਿਸਾਨ ਯੂਨੀਅਨ, ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ, ਇੰਡੀਅਨ ਫੈਡਰੇਸ਼ਨ ਆਫ਼ ਟਰੇਡ ਯੂਨੀਅਨਜ਼ (ਇਫਟੂ), ਸੀ.ਟੀ.ਯੂ. ਪੰਜਾਬ, ਕਾਰਖਾਨਾ ਮਜ਼ਦੂਰ ਯੂਨੀਅਨ, ਟੈਕਸਟਾਈਲ ਹੌਜ਼ਰੀ ਕਾਮਗਾਰ ਯੂਨੀਅਨ, ਥਰਮਲ ਕੰਟਰੈਕਟ ਵਰਕਰਜ਼ ਕੋਆਰਡੀਨੇਸ਼ਨ, ਮਜ਼ਦੂਰ ਅਧਿਕਾਰ ਸੰਘਰਸ਼ ਅਭਿਆਨ, ਮੋਲਡਰ ਐਂਡ ਸਟੀਲ ਵਰਕਰਜ਼ ਯੂਨੀਅਨ, ਥੀਨ ਡੈਮ ਵਰਕਰਜ਼ ਯੂਨੀਅਨ, ਲਾਲ ਝੰਡਾ ਪੰਜਾਬ ਭੱਠਾ ਲੇਬਰ ਯੂਨੀਅਨ, ਨੌਜਵਾਨ ਭਾਰਤ ਸਭਾ, ਸ਼ਹੀਦ ਭਗਤ ਸਿੰਘ ਨੌਜਵਾਨ ਸਭਾ, ਨੌਜਵਾਨ ਭਾਰਤ ਸਭਾ, ਨੌਜਵਾਨ ਭਾਰਤ ਸਭਾ (ਅਸ਼ਵਨੀ ਘੁੱਦਾ), ਪੰਜਾਬ ਸਟੂਡੈਂਟਸ ਯੂਨੀਅਨ, ਪੰਜਾਬ ਸਟੂਡੈਂਟਸ ਫੈਡਰੇਸ਼ਨ, ਪੰਜਾਬ ਸਟੂਡੈਂਟਸ ਯੂਨੀਅਨ (ਲਲਕਾਰ), ਡੈਮੋਕਰੇਟਿਕ ਸਟੂਡੈਂਟਸ ਆਰਗੇਨਾਈਜੇਸ਼ਨ, ਇਨਕਲਾਬੀ ਨੌਜਵਾਨ ਵਿਦਿਆਰਥੀ ਮੰਚ, ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ (ਆਜ਼ਾਦ), ਗੌਰਮਿੰਟ ਟੀਚਰਜ਼ ਯੂਨੀਅਨ, ਪੰਜਾਬ ਸੁਬਾਰਡੀਨੇਟ ਸਰਵਸਿਜ ਫੈਡਰੇਸ਼ਨ, ਡੈਮੋਕਰੇਟਿਕ ਮੁਲਾਜ਼ਮ ਫੈਡਰੇਸ਼ਨ, ਆਰ.ਸੀ.ਐਫ. ਇੰਪਲਾਈਜ਼ ਯੂਨੀਅਨ (ਕਪੂਰਥਲਾ), ਟੀ.ਐਸ.ਯੂ. (ਸੇਖੋਂ), ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ, ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ, ਪੈਪਸੀਕੋ ਇੰਡੀਆ ਹੋਲਡਿੰਗ ਵਰਕਰ ਯੂਨੀਅਨ (ਏਟਕ), ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ, ਠੇਕਾ ਮੁਲਾਜ਼ਮ ਪਾਵਰਕਾਮ ਅਤੇ ਟਰਾਂਸਕੋ ਯੂਨੀਅਨ ਪੰਜਾਬ, ਜਨਵਾਦੀ ਇਸਤਰੀ ਸਭਾ, ਇਸਤਰੀ ਜਾਗਰਿਤੀ ਮੰਚ, ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ, ਆਂਗਣਵਾੜੀ ਵਰਕਰ ਯੂਨੀਅਨ ਅਤੇ ਟੈਕਨੀਕਲ ਸਰਵਸਿਜ ਯੂਨੀਅਨ, ਜਮਹੂਰੀ ਅਧਿਕਾਰ ਸਭਾ, ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ, ਪੰਜਾਬ ਲੋਕ ਸੱਭਿਆਚਾਰਕ ਮੰਚ, ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸ਼ੀਏਸ਼ਨ ਪੰਜਾਬ, ਇਨਸਾਫ ਦੀ ਆਵਾਜ, ਡੀ.ਐੱਮ.ਐੱਫ, ਥਰਮਲ ਕੰਟਰੈਕਟ ਵਰਕਰ ਕੋਆਰਡੀਨੇਸ਼ਨ ਕਮੇਟੀ, ਡੀ.ਐੱਸ.ਓ.ਪਟਿਆਲਾ, ਅਸ਼ੂਲ ਮੰਚ ਪੰਜਾਬ, ਥਰਮਲ ਟੀ.ਐੱਸ.ਯੂ.ੂ, ਕ੍ਰਾਂਤੀਕਾਰੀ ਮਜਦੂਰ ਯੂਨੀਅਨ, ਇਸਤਰੀ ਮਜਦੂਰ ਸੰਗਠਨ, ਟੀ.ਯੂ.ਸੀ.ਆਈ, ਕਿਸਾਨ ਮੋਰਚਾ ਸੰਗਰੂਰ ਅਤੇ ਆਟੋ ਰਿਕਸ਼ਾ ਵਰਕਰਜ਼ ਯੂਨੀਅਨਾਂ ਆਦਿ ਜੱਥੇਬੰਦੀਆਂ ਦੇ ਆਗੂਆਂ ਨੇ ਸੰਬੋਧਨ ਕੀਤਾ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.