ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਵਿਰੋਧੀ ‘ਆਪ’ ਨੂੰ ਬਦਨਾਮ ਕਰਨ ਦੀ ਕਰ ਰਹੇ ਸਾਜ਼ਿਸ਼ !
ਵਿਰੋਧੀ ‘ਆਪ’ ਨੂੰ ਬਦਨਾਮ ਕਰਨ ਦੀ ਕਰ ਰਹੇ ਸਾਜ਼ਿਸ਼ !
Page Visitors: 2541

ਵਿਰੋਧੀ ‘ਆਪ’ ਨੂੰ ਬਦਨਾਮ ਕਰਨ ਦੀ ਕਰ ਰਹੇ ਸਾਜ਼ਿਸ਼ !

Posted On 25 Jun 2016
mann

ਚੰਡੀਗੜ੍ਹ, 25 ਜੂਨ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਨੇਤਾਵਾਂ ਭਗਵੰਤ ਮਾਨ ਤੇ ਗੁਰਪ੍ਰੀਤ ਘੁੱਗੀ ਨੇ ਸ਼ੁੱਕਰਵਾਰ ਨੂੰ ਸੋਸ਼ਲ ਨੈਟਵਰਕਿੰਗ ਸਾਈਟਾਂ ਉਤੇ ਚੱਲ ਰਹੀਆਂ ਕੁਝ ਵੀਡੀਓ ਬਾਰੇ ਸਥਿਤੀ ਸਾਫ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧੀ ਪਾਰਟੀਆਂ ਦੀ ਉਨ੍ਹਾਂ ਨੂੰ ਬਦਨਾਮ ਕਰਨ ਦੀ ਸਾਜਿਸ਼ ਹੈ।
  ਵੀਡੀਓ ਬਾਰੇ ਬੋਲਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਹ ਅਧਿਆਪਕ ਵਰਗ ਬਾਰੇ ਕੁਝ ਗਲਤ ਬੋਲਣ ਬਾਰੇ ਸੋਚ ਵੀ ਨਹੀਂ ਸਕਦੇ। ਮਾਨ ਨੇ ਕਿਹਾ ਕਿ ਇਸ ਪ੍ਰਕਾਰ ਦੀਆਂ ਵੀਡੀਓ ਵਿਰੋਧੀ ਪਾਰਟੀਆਂ ਦਾ ਉਨ੍ਹਾਂ ਨੂੰ ਬਦਨਾਮ ਕਰਨ ਦੇ ਏਜੰਡੇ ਦਾ ਹਿੱਸਾ ਹਨ। ਇਸ ਤੋਂ ਪਹਿਲਾਂ ਵੀ ਉਨ੍ਹਾਂ ਵਿਰੁੱਧ ਇਹ ਅਫਵਾਹਾਂ ਉਡਾਈਆਂ ਗਈਆਂ ਸਨ ਕਿ ਉਹ ਨਸ਼ਾ ਛੁਡਾਓ ਕੇਂਦਰ ਵਿੱਚ ਦਾਖਲ ਹਨ ਤੇ ਛੇਤੀ ਹੀ ਕਾਂਗਰਸ ਵਿੱਚ ਸ਼ਾਮਲ ਹੋ ਜਾਣਗੇ। ਮਾਨ ਨੇ ਕਿਹਾ ਕਿ ਉਹ ਇਸ ਗੱਲ ਤੋਂ ਭਾਲੀਭਾਂਤ ਜਾਣੂ ਹਨ ਕਿ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਕਈ ਅਫਵਾਹਾਂ ਉਡਾਈਆਂ ਜਾਣਗੀਆਂ।
ਉਨ੍ਹਾਂ ਪੰਜਾਬੀਆਂ ਨੂੰ ਵਿਰੋਧੀ ਪਾਰਟੀਆਂ ਦੀਆਂ ਅਜਿਹਾਂ ਚਾਲਾਂ ਤੋਂ ਸੁਚੇਤ ਰਹਿਣ ਲਈ ਕਿਹਾ। ਗੁਰਪ੍ਰੀਤ ਘੁੱਗੀ ਨੇ ਕਿਹਾ ਕਿ ਇਹ ਵੀਡਿਓ ਉਨ੍ਹਾਂ ਵੱਲੋਂ ਬੋਲਦਾ ਪੰਜਾਬ ਪ੍ਰੋਗਰਾਮ ਦੌਰਾਨ ਨੌਜਵਾਨ ਦੇ ਸਵਾਲ ਦੇ ਜਵਾਬ ਦਾ ਭਾਗ ਹੈ ਜੋ ਸ਼ਰਾਰਤੀ ਅਨਸਰਾਂ ਵੱਲੋਂ ਇਸ ਪ੍ਰਕਾਰ ਪੇਸ਼ ਕੀਤਾ ਗਿਆ ਹੈ ਕਿ ਜਿਸ ਨਾਲ ਉਨ੍ਹਾਂ ਦੀ ਗੱਲ ਦਾ ਭਾਵ ਹੀ ਬਦਲ ਗਿਆ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.