ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
‘ਆਪ’ ਦੇ ਵਫਦ ਵੱਲੋਂ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ
‘ਆਪ’ ਦੇ ਵਫਦ ਵੱਲੋਂ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ
Page Visitors: 2349

‘ਆਪ’ ਦੇ ਵਫਦ ਵੱਲੋਂ ਸਪੀਕਰ ਰਾਣਾ ਕੇਪੀ ਸਿੰਘ ਨਾਲ ਮੁਲਾਕਾਤ
By : ਬਾਬੂਸ਼ਾਹੀ ਬਿਊਰੋ
Tuesday, Jul 24, 2018 07:07 PM
ਚੰਡੀਗੜ, 24 ਜੁਲਾਈ 2018: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਨਾਲ ਅੱਜ ਇਥੇ ਆਮ ਆਦਮੀ ਪਾਰਟੀ (ਆਪ) ਦੇ ਵਫ਼ਦ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦੀ ਅਗਵਾਈ ਹੇਠ ਮੁਲਾਕਾਤ ਕੀਤੀ ਅਤੇ ਕੈਨੇਡਾ ਵੱਲੋਂ ਇਸ ਪਾਰਟੀ ਦੇ ਦੋ ਵਿਧਾਇਕਾਂ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਨੂੰ ਓਟਵਾ ਹਵਾਈ ਅੱਡੇ ਤੋਂ ਵਾਪਸ ਭੇਜਣ ਦਾ ਮਸਲਾ ਉਠਾਇਆ।
ਇਸ ਮਸਲੇ ਦਾ ਤੁਰੰਤ ਗੰਭੀਰ ਨੋਟਿਸ ਲੈਂਦਿਆਂ ਸਪੀਕਰ ਨੇ ਕਿਹਾ ਕਿ ਉਹ ਭਾਰਤੀ ਵਿਦੇਸ਼ ਮੰਤਰਾਲੇ ਨੂੰ ਇਸ ਬਾਰੇ ਲਿਖਣਗੇ ਤਾਂ ਜੋ ਇਸ ਮਸਲੇ ਉਤੇ ਢੁਕਵੀਂ ਕਾਰਵਾਈ ਯਕੀਨੀ ਬਣਾਈ ਜਾ ਸਕੇ। ਉਨ•ਾਂ ਕਿਹਾ ਕਿ ਭਾਰਤ ਤੇ ਕੈਨੇਡਾ ਰਾਸ਼ਟਰਮੰਡਲ ਮੁਲਕ ਹਨ ਅਤੇ ਉਨ•ਾਂ ਨੂੰ ਆਪਣੇ ਰਿਸ਼ਤਿਆਂ ਅਤੇ ਸਹਿਯੋਗ ਨੂੰ ਹੋਰ ਮਜ਼ਬੂਤ ਬਣਾਉਣ 'ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ। ਸ੍ਰੀ ਰਾਣਾ ਕੇਪੀ ਸਿੰਘ ਨੇ ਕਿਹਾ ਕਿ ਕੈਨੇਡਾ ਸਰਕਾਰ ਨੂੰ ਚੁਣੇ ਹੋਏ ਨੁਮਾਇੰਦਿਆਂ ਦਾ ਸਨਮਾਨ ਕਰਨਾ ਚਾਹੀਦਾ ਹੈ ਅਤੇ ਲੋਕਾਂ ਵੱਲੋਂ ਚੁਣੇ ਹੋਏ ਕਿਸੇ ਵੀ ਨੁਮਾਇੰਦੇ ਨਾਲ ਅਜਿਹਾ ਵਤੀਰਾ ਅਫਸੋਸਨਾਕ ਅਤੇ ਨਿੰਦਣਯੋਗ ਹੈ। 'ਆਪ' ਦੇ ਇਸ ਵਫ਼ਦ ਵਿੱਚ ਹੋਰ ਵਿਧਾਇਕਾਂ ਤੋਂ ਇਲਾਵਾ ਸ੍ਰੀ ਕੁਲਤਾਰ ਸਿੰਘ ਸੰਧਵਾਂ ਅਤੇ ਅਮਰਜੀਤ ਸਿੰਘ ਸੰਦੋਆ ਵੀ ਸ਼ਾਮਲ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.