ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਹਾਈ ਕੋਰਟ ਨੇ ‘ਆਪ’ ਦੀ ਪਟੀਸ਼ਨ ‘ਤੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
Page Visitors: 2370
ਹਾਈ ਕੋਰਟ ਨੇ ‘ਆਪ’ ਦੀ ਪਟੀਸ਼ਨ ‘ਤੇ ਚੋਣ ਕਮਿਸ਼ਨ ਤੋਂ ਮੰਗਿਆ ਜਵਾਬ
August 31
14:31 2018
* ਪਾਰਟੀ ਨੇ ਦਿੱਲੀ ਹਾਈ ਕੋਰਟ ‘ਚ ਮਿਲਦੇ ਜੁਲਦੇ ਨਾਂ ਵਾਲੀ ਪਾਰਟੀ ਦੀ ਰਜਿਸਟਰੇਸ਼ਨ ਰੱਦ ਕਰਨ ਦੀ ਕੀਤੀ ਮੰਗ
ਨਵੀਂ ਦਿੱਲੀ, 31 ਅਗਸਤ (ਪੰਜਾਬ ਮੇਲ)-ਆਮ ਆਦਮੀ ਪਾਰਟੀ (ਆਪ) ਦੀ ਪਟੀਸ਼ਨ ‘ਤੇ ਹਾਈ ਕੋਰਟ ਨੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਜਵਾਬ ਮੰਗਿਆ ਹੈ। ਆਪ ਨੇ ਖ਼ੁਦ ਨਾਲ ਮਿਲਦੇ ਜੁਲਦੇ ਨਾਂ ਵਾਲੀ ਪਾਰਟੀ ਦੀ ਰਜਿਸਟਰੇਸ਼ਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ। ‘ਆਪ’ ਦਾ ਕਹਿਣਾ ਹੈ ਕਿ ਉਸ ਨੇ ਇਸ ਸਬੰਧੀ ਚੋਣ ਕਮਿਸ਼ਨ ਦੇ ਸਾਹਮਣੇ ਇਤਰਾਜ਼ ਪ੍ਰਗਟਾਇਆ ਸੀ ਜਿਸ ਨੂੰ ਕਮਿਸ਼ਨ ਨੇ ਖਾਰਜ ਕਰ ਦਿੱਤਾ ਸੀ। ‘ਆਪ’ ਨੇ ਕੋਰਟ ਤੋਂ ਮੰਗ ਕੀਤੀ ਹੈ ਕਿ ਉਸ ਵੱਲੋਂ ਨਵੀਂ ਪਾਰਟੀ ਦੀ ਰਜਿਸਟਰੇਸ਼ਨ ‘ਤੇ ਪ੍ਰਗਟਾਏ ਗਏ ਇਤਰਾਜ਼ ‘ਤੇ ਗ਼ੌਰ ਕੀਤਾ ਜਾਣਾ ਚਾਹੀਦਾ ਹੈ ਅਤੇ ਪਾਰਟੀ ਦੀ ਰਜਿਸਟਰੇਸ਼ਨ ਰੱਦ ਕੀਤੀ ਜਾਣੀ ਚਾਹੀਦੀ ਹੈ।