ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਵੀਡੀਓ : ਸਿੱਧੂ ਨੇ ਕੋਟਕਪੂਰਾ ਗੋਲੀਕਾਂਡ ਦੀ CCTV ਫੁਟੇਜ ਕੀਤੀ ਜਾਰੀ, ਹੋਏ ਹੈਰਾਨੀਜਨਕ ਖੁਲਾਸੇ
ਵੀਡੀਓ : ਸਿੱਧੂ ਨੇ ਕੋਟਕਪੂਰਾ ਗੋਲੀਕਾਂਡ ਦੀ CCTV ਫੁਟੇਜ ਕੀਤੀ ਜਾਰੀ, ਹੋਏ ਹੈਰਾਨੀਜਨਕ ਖੁਲਾਸੇ
Page Visitors: 2380

ਵੀਡੀਓ : ਸਿੱਧੂ ਨੇ ਕੋਟਕਪੂਰਾ ਗੋਲੀਕਾਂਡ ਦੀ CCTV ਫੁਟੇਜ ਕੀਤੀ ਜਾਰੀ, ਹੋਏ ਹੈਰਾਨੀਜਨਕ ਖੁਲਾਸੇ
By : ਬਾਬੂਸ਼ਾਹੀ ਬਿਊਰੋ
Thursday, Sep 06, 2018 06:45 PM
ਚੰਡੀਗੜ੍ਹ, 6 ਸਤੰਬਰ 2018 - ਬੇਅਦਬੀ ਮਾਮਲਿਆਂ 'ਚ ਸਾਬਕਾ ਸਰਕਾਰ ਦੀ ਸ਼ਮੂਲੀਅਤ ਨੂੰ ਲੈ ਕੇ ਦਿਨੋ ਦਿਨ ਮਸਲਾ ਭਖਦਾ ਨਜ਼ਰ ਆ ਰਿਹਾ ਹੈ। ਉਧਰ ਅੱਜ ਇਸ ਪੂਰੇ ਮਾਮਲੇ 'ਚ ਨਵਜੋਤ ਸਿੱਧੂ ਨੇ ਕੋਟਕਪੂਰਾ ਗੋਲੀਕਾਂਡ ਅਤੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ 'ਤੇ ਪੁਲਿਸ ਵੱਲੋਂ ਪਾਣੀ ਦੀਆਂ ਬੁਛਾੜਾਂ ਤੇ ਡੰਡੇ ਵਰ੍ਹਾੳਣ ਦੀ 14 ਅਕਤੂਬਰ 2015 ਦੀ ਫੁਟੇਜ ਰਿਲੀਜ਼ ਕਰ ਦਿੱਤੀ।
ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਮੀਡੀਆ ਸਾਹਮਣੇ ਕੋਟਕਪੂਰਾ ਚੌਂਕ 'ਚ ਸੀ. ਸੀ. ਟੀ. ਵੀ. ਫੁਟੇਜ ਜਾਰੀ ਕੀਤੀ, ਜਿਸ 'ਚ ਦੇਖਿਆ ਗਿਆ ਹੈ ਕਿ ਪੁਲਿਸ ਵਲੋਂ ਧਰਨੇ 'ਤੇ ਸ਼ਾਂਤੀ ਨਾਲ ਬੈਠੇ ਲੋਕਾਂ 'ਤੇ ਗੋਲੀ ਚਲਾਈ ਗਈ ਹੈ।
ਸਿੱਧੂ ਨੇ ਕਿਹਾ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ 'ਚ ਵੀ ਇਸ ਫੁਟੇਜ ਦਾ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਇਹ ਫੁਟੇਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਵੀ ਮੌਜੂਦ ਹੈ। ਵੀਡੀਉ 'ਚ ਉਸ ਸਮੇਂ ਕੀ ਘਟਨਾ ਵਾਪਰੀ ਸੀ, ਉਹ ਸਾਰਾ ਸਾਫ ਸਾਫ ਦੇਖਿਆ ਜਾ ਸਕਦਾ ਹੈ।
ਸਿੱਧੂ ਨੇ ਕਿਹਾ ਕਿ ਬੇਅਦਬੀ ਮਾਮਲਿਆਂ ਦੀਆਂ ਜਾਂਚ ਰਿਪੋਰਟਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਰਾਤ ਦੇ 3 ਵਜੇ ਗੱਲ ਹੋਈ ਸੀ, ਜਿਸ ਤੋਂ ਸਾਫ ਜ਼ਾਹਰ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਬਾਦਲ ਤੇ ਸੈਣੀ ਦਾ ਹੀ ਹੱਥ ਹੈ। ਸਿੱਧੂ ਵੱਲੋਂ ਰਿਲੀਜ਼ ਕੀਤੀ ਇਸ ਸੀਸੀਟੀਵੀ ਫੁਟੇਜ ਨੇ ਇੱਕ ਵਾਰ ਫਿਰ ਤੋਂ ਸਾਬਕਾ ਸਰਕਾਰ ਅਤੇ ਪੁਲਿਸ ਮੁਖੀ ਨੂੰ ਸਵਾਲਾਂ ਦੇ ਘੇਰੇ ਵਿਚ ਲਿਆ ਖੜ੍ਹਾ ਕਰ ਦਿੱਤਾ ਹੈ।
ਸਿੱਧੂ ਨੇ ਕਿਹਾ ਕਿ ਜਸਟਿਸ ਜੋਰਾ ਸਿੰਘ ਕਮਿਸ਼ਨ ਨੇ ਵੀ ਕੋਟਕਪੂਰਾ ਸੀਸੀਟੀਵੀ ਫੁਟੇਜ ਮੰਗੀ ਸੀ ਤੇ ਉਦੋਂ ਪੁਲਿਸ ਨੇ ਕਿਹਾ ਕਿ ਕੈਮਰਿਆਂ 'ਚ ਟਰੱਕ ਦੀ ਟੱਕਰ ਵੱਜਣ ਕਾਰਨ ਸਭ ਤਹਿਸ ਨਹਿਸ ਹੋ ਗਈ ਸੀ। ਸਿੱਧੂ ਨੇ ਕਿਹਾ ਕਿ ਜਸਟਿਸ ਰਣਜੀਤ ਕਮਿਸ਼ਨ ਨੇ 1-1 ਘੰਟੇ ਦੀਆਂ ਸਾਰੀਆਂ ਸੀਸੀਟੀਵੀ ਫੁਟੇਜ ਕੱਢ ਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ।
ਕੈਪਟਨ ਵੱਲੋਂ ਬੇਅਦਬੀ ਮਾਮਲਿਆਂ 'ਚ ਆਈ.ਐਸ.ਆਈ ਦੀ ਸ਼ਮੂਲੀਅਤ 'ਤੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਜਸਟਿਸ ਰਣਜੀਤ ਕਮਿਸ਼ਨ ਦੀ ਰਿਪੋਰਟ 'ਚ ਕੋਈ ਵੀ ਆਈ.ਐਸ.ਆਈ ਦਾ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਮੁੱਖ ਮੰਤਰੀ ਨੇ ਜੋ ਕਿਹਾ, ਉਹ ਉਨ੍ਹਾਂ ਦੇ ਬੋਲ ਹਨ , ਪਰ ਕਮਿਸ਼ਨ ਦੀ ਰਿਪੋਰਟ 'ਚ ਕੋਈ ਵੀ ਜ਼ਿਕਰ ਨਹੀਂ ਹੈ।
ਸਿੱਧੂ ਨੇ ਕਿਹਾ ਕਿ ਦੋਵਾਂ ਬਾਦਲਾਂ ਨੂੰ ਫੜ ਕੇ ਅੰਦਰ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ  ਦੋਹਾਂ ਖਿਲਾਫ ਬੇਕਸੂਰ ਬੈਠੇੀਆਂ ਸੰਗਤਾਂ 'ਤੇ ਤਸ਼ੱਦਦ ਢਾਹੁਣ ਦੇ ਜ਼ੁਰਮ 'ਚ ਪਰਚਾ ਦਰਜ ਕਰਨਾ ਚਾਹੀਦਾ ਹੈ।

ਵੀਡੀੳ ਦੇਖਣ ਲਈ ਹੇਠ ਲਿੰਕ 'ਤੇ ਕਲਿੱਕ ਕਰੋ
https://www.facebook.com/News18Punjab/videos/295169721269359/

 
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.