ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕੱਲ੍ਹ ਤੋਂ ਕੇਜਰੀਵਾਲ ਪੰਜਾਬ ਫੇਰੀ ‘ਤੇ
Page Visitors: 2359
ਕੱਲ੍ਹ ਤੋਂ ਕੇਜਰੀਵਾਲ ਪੰਜਾਬ ਫੇਰੀ ‘ਤੇ
September 16
08:53 2018
ਜ਼ਿਕਰਯੋਗ ਹੈ ਕਿ ਆਮ ਆਮਦੀ ਪਾਰਟੀ ਦੀ ਪੰਜਾਬ ਇਕਾਈ ਦੇ ਸੀਨੀਅਰ ਲੀਡਰਾਂ ਵਿਚਕਾਰ ਛਿੜੀ ਖਿੱਚੋਤਾਣ ਪ੍ਰਤੀ ਕੇਜਰੀਵਾਲ ਨਰਮ ਰੁਖ਼ ਧਾਰ ਚੁੱਕੇ ਹਨ। ਕੇਜਰੀਵਾਲ ਨੇ ਸੁਖਪਾਲ ਖਹਿਰਾ ਦੇ ਨਾਲ-ਨਾਲ ਸਾਰੇ ਰੁੱਸੇ ਲੀਡਰਾਂ ਨੂੰ ਮਨਾਉਣ ਦੀ ਮੁਹਿੰਮ ਸ਼ੁਰੂ ਕੀਤੀ ਹੋਈ ਹੈ।
ਉੱਧਰ, ‘ਆਪ’ ਮਹਿਲਾ ਵਿੰਗ ਪੰਜਾਬ ਦੀ ਪ੍ਰਧਾਨ ਰਾਜ ਲਾਲੀ ਗਿੱਲ, ਸਹਿ ਪ੍ਰਧਾਨ ਜੀਵਨਜੋਤ ਕੌਰ, ਦੁਆਬਾ ਜ਼ੋਨ ਦੀ ਪ੍ਰਧਾਨ ਰਾਜਵਿੰਦਰ ਕੌਰ, ਮਾਲਵਾ ਜ਼ੋਨ-1 ਦੀ ਪ੍ਰਧਾਨ ਭੁਪਿੰਦਰ ਕੌਰ, ਮਾਲਵਾ ਜ਼ੋਨ-2 ਦੀ ਪ੍ਰਧਾਨ ਰਜਿੰਦਰਪਾਲ ਕੌਰ ਅਤੇ ਮਾਲਵਾ ਜ਼ੋਨ-3 ਦੀ ਪ੍ਰਧਾਨ ਕਰਮਜੀਤ ਕੌਰ ਪਟਿਆਲਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਬੀਤੇ ਕੱਲ੍ਹ ਤਲਵੰਡੀ ਸਾਬੋ ‘ਚ ਸਮੁੱਚੇ ਪੰਜਾਬ ਦੇ ਨਾਰੀ ਵਰਗ ਦਾ ਅਪਮਾਨ ਕੀਤਾ ਹੈ। ਉਨ੍ਹਾਂ ਮੰਗ ਕੀਤੀ ਕਿ ਸੁਖਪਾਲ ਖਹਿਰਾ ਵਿਧਾਨ ਸਭਾ ਚੋਣਾਂ ਮੌਕੇ ਔਰਤਾਂ ਦਾ ਸੋਸ਼ਣ ਕਰਨ ਵਾਲੇ ਦੋਸ਼ੀਆਂ ਨੂੰ ਜਨਤਕ ਕਰਨ ਜਾਂ ਫਿਰ ਸਾਰੇ ਨਾਰੀ ਸਮਾਜ ਤੋਂ ਮੁਆਫ਼ੀ ਮੰਗਣ।