ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਬੇਅਦਬੀ ਮਾਮਲੇ ‘ਚ ਪੰਜਾਬ ਦੇ ਲੋਕਾਂ ਨੂੰ ਇਨਸਾਫ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ : ਖਹਿਰਾਬੇਅਦਬੀ ਮਾਮਲੇ ‘ਚ ਪੰਜਾਬ ਦੇ ਲੋਕਾਂ ਨੂੰ ਇਨਸਾਫ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ : ਖਹਿਰਾ
ਬੇਅਦਬੀ ਮਾਮਲੇ ‘ਚ ਪੰਜਾਬ ਦੇ ਲੋਕਾਂ ਨੂੰ ਇਨਸਾਫ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ : ਖਹਿਰਾਬੇਅਦਬੀ ਮਾਮਲੇ ‘ਚ ਪੰਜਾਬ ਦੇ ਲੋਕਾਂ ਨੂੰ ਇਨਸਾਫ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ : ਖਹਿਰਾ
Page Visitors: 2368

ਬੇਅਦਬੀ ਮਾਮਲੇ ‘ਚ ਪੰਜਾਬ ਦੇ ਲੋਕਾਂ ਨੂੰ ਇਨਸਾਫ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ : ਖਹਿਰਾਬੇਅਦਬੀ ਮਾਮਲੇ ‘ਚ ਪੰਜਾਬ ਦੇ ਲੋਕਾਂ ਨੂੰ ਇਨਸਾਫ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ : ਖਹਿਰਾ

September 17
17:29 2018

  ਮਲੋਟ, 17 ਸਤੰਬਰ (ਪੰਜਾਬ ਮੇਲ)-
   ਸ੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਹੋਈ ਬੇਅਦਬੀ ਦੇ ਇਨਸਾਫ ਦੀ ਉਮੀਦ ਪੰਜਾਬ ਦੇ ਲੋਕਾਂ ਨੂੰ ਛੱਡ ਦੇਣੀ ਚਾਹੀਦੀ ਹੈ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦਾ ਚਿਹਰਾ ਹੁਣ ਨੰਗਾ ਹੋ ਚੁੱਕਿਆ ਹੈ ਅਤੇ ਉਸ ਤੋਂ ਕੋਈ ਇਨਸਾਫ ਮਿਲਣ ਦੀ ਆਸ ਨਹੀਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾਂ ‘ਆਪ’ ਦੇ ਸਾਬਕਾ ਵਿਰੋਧੀ ਧਿਰ ਨੇ ਨੇਤਾ ਸੁਖਪਾਲ ਸਿੰਘ ਖਹਿਰਾ ਵਲੋਂ ਕੀਤਾ ਗਿਆ। ਉਨ੍ਹਾਂ ਮਲੋਟ ਦੀ ਅਨਾਜ ਮੰਡੀ ‘ਚ ਰੱਖੀ ਪਾਰਟੀ ਵਰਕਰਾਂ ਦੀ ਕਨਵੈਨਸ਼ਨ ‘ਚ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਅਤੇ ਕਾਂਗਰਸੀ ਆਗੂਆਂ ਨੇ ਮਿਲ ਕੇ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਭੁਲਾ ਕੇ ਪੰਜਾਬੀਆਂ ਨੂੰ ਲੁੱਟਦੇ ਹੋਏ ਆਪਣੀਆਂ ਨਿੱਜੀ ਜਾਇਦਾਦਾਂ ‘ਚ ਅਥਾਹ ਵਾਧਾ ਕਰਕੇ ਪੰਜਾਬੀਆਂ ਨੂੰ ਕੱਖੋਂ ਹੋਲੇ ਕਰ ਦਿੱਤਾ ਹੈ।
    ਇਸ ਦੌਰਾਨ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਹੋਈ ਬੇਅਦਬੀ ਦੇ ਮਾਮਲੇ ‘ਚ ਅਤੇ ਇਸੇ ਦੌਰਾਨ ਪੁਲਸ ਗੋਲੀਬਾਰੀ ‘ਚ ਮਾਰੇ ਗਏ 2 ਸਿੱਖ ਨੌਜਵਾਨਾਂ ਦੇ ਮਾਮਲੇ ‘ਚ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਕਾਲੀ ਆਗੂਆਂ ਅਤੇ ਦੋਸ਼ੀ ਪੁਲਸ ਅਧਿਕਾਰੀਆਂ ਨੂੰ ਬਚਾਉਣ ‘ਚ ਲੱਗੇ ਹੋਏ ਹਨ। ਉਨ੍ਹਾਂ ਦੱਸਿਆ ਕਿ 21 ਸਤੰਬਰ ਨੂੰ ਬਰਗਾੜੀ ‘ਚ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ, ਜਿਸ ‘ਚ ਬੇਅਦਬੀ ਦੇ ਮਾਮਲੇ ‘ਚ ਅਗਲੀ ਰਣਨੀਤੀ ਬਣਾਈ ਜਾਵੇਗੀ ਤਾਂ ਜੋ ਇਸ ਮਾਮਲੇ ‘ਚ ਹੋਏ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਮਾਮਲੇ ‘ਚ ਲੋਕਾਂ ਨੂੰ ਇਨਸਾਫ ਮਿਲ ਸਕੇ। ਉਨ੍ਹਾਂ ਨੇ ਕਿਹਾ ਕਿ ਉਹ ਦਿੱਲੀ ਹਾਈਕਮਾਨ ਨਾਲ ਲਾਇਵ ਮੀਟਿੰਗ ਕਰਕੇ ਅਪਣੀ ਗੱਲ ਰੱਖਣਗੇ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.