ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸਿੱਧੂ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ‘ਚ 500 ਕਰੋੜ ਦੇ ਘੁਟਾਲੇ ਦਾ ਖੁਲਾਸਾਸਿੱਧੂ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ‘ਚ 500 ਕਰੋੜ ਦੇ ਘੁਟਾਲੇ ਦਾ ਖੁਲਾਸਾ
ਸਿੱਧੂ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ‘ਚ 500 ਕਰੋੜ ਦੇ ਘੁਟਾਲੇ ਦਾ ਖੁਲਾਸਾਸਿੱਧੂ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ‘ਚ 500 ਕਰੋੜ ਦੇ ਘੁਟਾਲੇ ਦਾ ਖੁਲਾਸਾ
Page Visitors: 2351

ਸਿੱਧੂ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ‘ਚ 500 ਕਰੋੜ ਦੇ ਘੁਟਾਲੇ ਦਾ ਖੁਲਾਸਾਸਿੱਧੂ ਵੱਲੋਂ ਜਲੰਧਰ ਅਤੇ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ‘ਚ 500 ਕਰੋੜ ਦੇ ਘੁਟਾਲੇ ਦਾ ਖੁਲਾਸਾ

September 27
21:42 2018
ਜਲੰਧਰ, 28 ਸਤੰਬਰ (ਪੰਜਾਬ ਮੇਲ)- ਸਥਾਨਕ ਸਰਕਾਰਾਂ ਵਿਭਾਗ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਨਗਰ ਸੁਧਾਰ ਟਰੱਸਟ ਵਿੱਚ ਇੱਥੇ ਅਚਨਚੇਤੀ ਮਾਰੇ ਛਾਪੇ ਦੌਰਾਨ ਵੱਡੇ ਪੱਧਰ ਉੱਤੇ ਹੋਈਆਂ ਗੜਬੜੀਆਂ ਦਾ ਪਰਦਾਫਾਸ਼ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਕਾਲੀ-ਭਾਜਪਾ ਗੱਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਜਲੰਧਰ ਅਤੇ ਅੰਮ੍ਰਿਤਸਰ ਦੇ ਨਗਰ ਸੁਧਾਰ ਨਿਗਮਾਂ ਅੰਦਰ 500 ਕਰੋੜ ਦੀਆਂ ਬੇਨਿਯਮੀਆਂ ਸਾਹਮਣੇ ਆਈਆਂ ਹਨ।
ਇਸ ਗੱਲ ਦਾ ਉਦੋਂ ਪਤਾ ਲੱਗਾ ਜਦੋਂ ਵਿਭਾਗ ਨੇ ਇਸ ਵਿਸ਼ੇਸ਼ ਸਮਾਂ ਸੀਮਾ ਦਾ ਆਡਿਟ ਕੀਤਾ।
ਅੱਜ ਇਥੇ ਸਵੇਰੇ 10.30 ਵਜੇ ਤੋਂ ਲੈ ਕੇ 12.00 ਵਜੇ ਤੱਕ ਨਗਰ ਸੁਧਾਰ ਟਰੱਸਟ ਵਿੱਚ ਨਵਜੋਤ ਸਿੰਘ ਸਿੱਧੂ ਵੱਲੋਂ ਅਫਸਰਾਂ ਦੀ ਜਵਾਬ ਤਲਬੀ ਕੀਤੀ ਗਈ। ਸ੍ਰੀ ਸਿੱਧੂ ਨੇ ਸਖਤ ਲਹਿਜ਼ੇ ਵਿਚ ਕਿਹਾ ਕਿ ਗੜਬੜੀ ਕਰਨ ਵਾਲੇ ਕਿਸੇ ਵੀ ਅਫਸਰ ਨੂੰ ਬਖਸ਼ਿਆ ਨਹੀਂ ਜਾਵੇਗਾ।
ਉਨ੍ਹਾਂ ਨੇ ਜਲੰਧਰ ਦੇ ਨਗਰ ਸੁਧਾਰ ਟਰੱਸਟ ਵਿਚੋਂ ਗਾਇਬ ਹੋਈਆਂ 120 ਫਾਈਲਾਂ ਬਾਰੇ ਵੀ ਪੁੱਛਿਆ ਕਿ ਜਿਹੜੇ ਲੋਕਾਂ ਦੀਆਂ ਜ਼ਮੀਨਾਂ ਐਕੁਆਇਰ ਕੀਤੀਆਂ ਗਈਆਂ ਸਨ ਤੇ ਬਦਲੇ ਵਿੱਚ ਸਰਕਾਰ ਨੇ ਉਨ੍ਹਾਂ ਨੂੰ ਜੋ ਪਲਾਟ ਦੇਣੇ ਸਨ ਉਨ੍ਹਾਂ ਦੀਆਂ ਫਾਈਲਾਂ ਕਿਵੇਂ ਗਾਇਬ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਸਮੇਂ ਨਗਰ ਸੁਧਾਰ ਟਰੱਸਟ ਅਤੇ ਨਗਰ ਨਿਗਮ ਭ੍ਰਿਸ਼ਟਾਚਾਰ ਦੇ ਅੱਡੇ ਬਣੇ ਰਹੇ।
ਸਥਾਨਕ ਸਰਕਟ ਹਾਊਸ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਜਲੰਧਰ ਵਿੱਚ 250 ਕਰੋੜ ਰੁਪਏ ਅਤੇ ਅੰਮ੍ਰਿਤਸਰ ਵਿੱਚ 225 ਕਰੋੜ ਦੀਆਂ ਵਿੱਤੀ ਬੇਨਿਯਮੀਆਂ ਹੋਈਆਂ ਹਨ। ਉਥੇ ਹੀ ਇਨ੍ਹਾਂ ਗੜਬੜੀਆਂ ਵਿੱਚ ਐੱਲਡੀਪੀ ਸਕੀਮ (ਲੋਕਲ ਡਿਸਪਲੇਸਡ ਪਰਸਨਜ਼) ਸਕੀਮ ਨਾਲ ਜੁੜੇ 120 ਕੇਸ ਵੀ ਸ਼ਾਮਲ ਹਨ।
ਉਨ੍ਹਾਂ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅਜੇ ਵੀ 500 ਸਾਲ ਪੁਰਾਣੀ ਵਿਵਸਥਾ ਤਹਿਤ ਸਿੰਗਲ ਐਂਟਰੀ ਸਿਸਟਮ ਅਪਣਾਇਆ ਜਾ ਰਿਹਾ ਹੈ, ਜੋ ਕਿ ਪੱਛਮੀ ਦੇਸ਼ਾਂ ਵਲੋਂ ਲਗਪਗ 450 ਸਾਲ ਪਹਿਲਾਂ ਖ਼ਤਮ ਕਰ ਦਿੱਤਾ ਗਿਆ ਸੀ ਕਿਉਂ ਜੋ ਇਸ ਵਿੱਚ ਚੋਰੀ ਅਤੇ ਰਿਸ਼ਵਤਖੋਰੀ ਦੀਆਂ ਵੱਡੀਆਂ ਸੰਭਾਵਨਾਵਾਂ ਮੌਜੂਦ ਸਨ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰ ਵਿੱਚ ਸਰਕਾਰ ਦੀਆਂ ਮਹਿੰਗੇ ਭਾਅ ਵਾਲੀਆਂ ਜਾਇਦਾਦਾਂ ’ਤੇ ਜਾਂ ਤਾਂ ਜ਼ੋਰਾਵਰ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਹੈ ਜਾਂ ਫਿਰ ਉਹ ਨਿਗੂਣੀਆਂ ਕੀਮਤਾਂ ’ਤੇ ਲੀਜ਼ ’ਤੇ ਦਿੱਤੀਆਂ ਹੋਈਆਂ ਹਨ।
ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਗੜਬੜੀ ਸੂਬਾ ਸਰਕਾਰ ਵੱਲੋਂ ਕੀਤੀ ਗਈ ਨਿਸ਼ਾਨਦੇਹੀ ਦੀ ਗਲਤ ਤਸਦੀਕ/ਵਿਆਖਿਆ ਕਰਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਗਲਤ ਰੇਟਾਂ ’ਤੇ ਜਾਇਦਾਦਾਂ ਅਲਾਟ ਕੀਤੀਆਂ ਗਈਆਂ ਸਗੋਂ ਕੁੱਝ ਲੋਕਾਂ ਨੂੰ ਅਲਾਟ ਕੀਤੀ ਥਾਂ ਤੋਂ ਵੀ ਜ਼ਿਆਦਾ ਏਰੀਆ ਦੇ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਹਾਲਾਤ ਇਥੋਂ ਤੱਕ ਨਿਘਰ ਗਏ ਕਿ ਕੁੱਝ ਲੋਕਾਂ ਨੂੰ ਲਾਭ ਦੇਣ ਲਈ ਕੁੱਝ ਅਧਿਕਾਰੀਆਂ ਵੱਲੋਂ ਖਾਲੀ ਸਟੈਂਪ ਪੇਪਰਾਂ ’ਤੇ ਹਸਤਾਖਰ ਕਰਕੇ ਬੈਂਕਾਂ ਵਿੱਚ ਜਮ੍ਹਾਂ ਕਰਵਾ ਦਿੱਤੇ ਗਏ। ਉਨ੍ਹਾਂ ਇਹ ਵੀ ਕਿਹਾ ਕਿ ਆਡਿਟ ਟੀਮਾਂ ਨੂੰ ਸਿਰਫ 40 ਤੋਂ 50 ਫੀਸਦੀ ਰਿਕਾਰਡ ਹੀ ਦਿੱਤਾ ਗਿਆ ਹੈ।
ਸ੍ਰੀ ਸਿੱਧੂ ਨੇ ਚਿਤਾਵਨੀ ਦਿੱਤੀ ਕਿ ਜਿਹੜੇ ਅਧਿਕਾਰੀਆਂ ਨੇ ਰਿਕਾਰਡ ਨਹੀਂ ਦਿੱਤਾ ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਵਿਧਾਇਕ ਪਰਗਟ ਸਿੰਘ, ਰਜਿੰਦਰ ਬੇਰੀ, ਬਾਵਾ ਹੈਨਰੀ, ਮੇਅਰ ਜਗਦੀਸ਼ ਰਾਜ ਰਾਜਾ, ਵਿਭਾਗ ਦੇ ਡਾਇਰੈਕਟਰ ਕਰਨੇਸ਼ ਸ਼ਰਮਾ, ਨਗਰ ਨਿਗਮ ਦੇ ਕਮਿਸ਼ਨਰ ਦੀਪਰਵਾ ਲਾਕੜਾ ਤੇ ਸਹਾਇਕ ਕਮਿਸ਼ਨਰ ਆਸ਼ਿਕਾ ਜੈਨ ਵੀ ਹਾਜ਼ਰ ਸਨ।
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.