ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਲਿਆ ਯੂ-ਟਰਨ
ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਲਿਆ ਯੂ-ਟਰਨ
Page Visitors: 2336

ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਲਿਆ ਯੂ-ਟਰਨਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਲਿਆ ਯੂ-ਟਰਨ

September 27
17:40 2018

ਚੰਡੀਗੜ੍ਹ, 28 ਸਤੰਬਰ (ਪੰਜਾਬ ਮੇਲ)- ਸਰਕਾਰੀ ਮੁਲਾਜ਼ਮਾਂ ਦੇ ਡੋਪ ਟੈਸਟ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਨੇ ਯੂ-ਟਰਨ ਲੈ ਲਿਆ ਹੈ। ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਮੁਲਾਜ਼ਮਾਂ ਦਾ ਡੋਪ ਟੈਸਟ ਨਹੀਂ ਕੀਤਾ ਜਾਵੇਗਾ।
ਦੱਸਣਯੋਗ ਹੈ ਕਿ ਸਰਕਾਰ ਨੇ ਜੁਲਾਈ ‘ਚ ਫੈਸਲਾ ਲਿਆ ਸੀ ਕਿ ਪੰਜਾਬ ਦੇ ਸਾਰੇ ਸਰਕਾਰੀ ਅਦਾਰਿਆਂ ਦੇ ਮੁਲਾਜ਼ਮਾਂ ਦਾ ਡੋਪ ਟੈਸਟ ਹੋਵੇਗਾ ਪਰ ਹੁਣ ਇਸ ਨੂੰ ਸਰਕਾਰ ਅਮਲੀਜਾਮਾ ਪਹਿਨਾਉਣ ਲਈ ਆਪਣੇ ਹੱਥ ਪਿੱਛੇ ਖਿੱਚ ਰਹੀ ਹੈ। ਇਸ ਪ੍ਰਸਤਾਵ ‘ਚ ਬਦਲਾਅ ਕਰਦੇ ਹੋਏ ਸਰਕਾਰ ਨੇ ਕਿਹਾ ਹੈ ਕਿ ਜਦੋਂ ਕੋਈ ਕਰਮਚਾਰੀ ਨਵਾਂ ਆਵੇਗਾ, ਡਿਊਟੀ ਸੰਭਾਲੇਗਾ ਅਤੇ ਜਦੋਂ ਕਰਮਚਾਰੀ ਨੂੰ ਪ੍ਰਮੋਸ਼ਨ ਮਿਲੇਗੀ ਤਾਂ ਉਦੋਂ ਉਸ ਦਾ ਡੋਪ ਟੈਸਟ ਕੀਤਾ ਜਾਵੇਗਾ।
ਸਿਹਤ ਅਤੇ ਪਰਿਵਾਰ ਯੋਜਨਾ ਦੇ ਵਧੀਕ ਮੁੱਖ ਸਕੱਤਰ ਸਤੀਸ਼ ਚੰਦਰਾ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਮੁੱਖ ਸਕੱਤਰ ਨੂੰ ਪ੍ਰਸਤਾਵ ਭੇਜਿਆ ਸੀ ਕਿ ਇਸ ਸਭ ‘ਚ ਕਰੀਬ 1 ਸਾਲ ਦਾ ਸਮਾਂ ਲੱਗੇਗਾ। ਉਂਝ ਬਾਕੀ ਸਰਕਾਰ ਜੋ ਕਹੇਗੀ ਵਿਭਾਗ ਉਹ ਕਰਨ ਨੂੰ ਤਿਆਰ ਹਨ। ਦੱਸ ਦੱਈਏ ਕਿ ਇਸ ਸਭ ‘ਚ ਕਰੀਬ 25 ਕਰੋੜ ਰੁਪਏ ਦਾ ਖਰਚਾ ਆਵੇਗਾ, ਜਿਸ ‘ਚ ਪ੍ਰਤੀ ਕਿੱਟ ਦੀ ਕੀਮਤ 450 ਰੁਪਏ ਹੈ।
ਜ਼ਿਕਰਯੋਗ ਹੈ ਕਿ ਨਸ਼ਿਆਂ ਦੀ ਦਲਦਲ ‘ਚ ਫਸਣ ਕਾਰਨ ਬੀਤੇ ਦਿਨੀਂ ਪੰਜਾਬ ‘ਚ ਕਈ ਘਰਾਂ ਦੇ ਚਿਰਾਗ ਬੁੱਝ ਗਏ ਹਨ। ਨਸ਼ਿਆਂ ਕਾਰਨ ਹੋਈਆਂ ਮੌਤਾਂ ਨੂੰ ਲੈ ਕੇ ਕੈਪਟਨ ਸਰਕਾਰ ਹਮੇਸ਼ਾ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਘਿਰੀ ਰਹੀ ਹੈ।
ਵਿਰੋਧੀ ਧਿਰ ਵੱਲੋਂ ਅਕਸਰ ਦੋਸ਼ ਲਗਾਏ ਗਏ ਹਨ ਕਿ ਕੈਪਟਨ ਸਰਕਾਰ ਨੇ ਸੱਤਾ ‘ਚ ਆਉਣ ਤੋਂ ਪਹਿਲਾਂ ਚੋਣ ਪ੍ਰਚਾਰ ਦੌਰਾਨ ਚਾਰ ਹਫਤਿਆਂ ‘ਚ ਨਸ਼ਾ ਖਤਮ ਕਰਨ ਲਈ ਕਿਹਾ ਸੀ ਪਰ ਇਸ ਦੇ ਬਾਵਜੂਦ ਪੰਜਾਬ ‘ਚ ਨਸ਼ਾ ਖਤਮ ਨਹੀਂ ਹੋਇਆ ਹੈ, ਜਿਸ ਕਾਰਨ ਕਈ ਨੌਜਵਾਨ ਬੀਤੇ ਦਿਨੀਂ ਓਵਰਡੋਜ਼ ਦੇ ਸ਼ਿਕਾਰ ਹੋ ਗਏ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.