ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਹਾਕੀ ਵਿਸ਼ਵ ਕੱਪ ਖੇਡਣਗੇ 9 ਪੰਜਾਬੀ
ਹਾਕੀ ਵਿਸ਼ਵ ਕੱਪ ਖੇਡਣਗੇ 9 ਪੰਜਾਬੀ
Page Visitors: 2323

ਹਾਕੀ ਵਿਸ਼ਵ ਕੱਪ ਖੇਡਣਗੇ 9 ਪੰਜਾਬੀਹਾਕੀ ਵਿਸ਼ਵ ਕੱਪ ਖੇਡਣਗੇ 9 ਪੰਜਾਬੀ

November 08
21:53 2018

ਚੰਡੀਗੜ੍ਹ, 8 ਨਵੰਬਰ (ਪੰਜਾਬ ਮੇਲ)- ਹਾਕੀ ਵਿਸ਼ਵ ਕੱਪ ਲਈ ਅੱਜ ਭਾਰਤੀ ਟੀਮ ਦਾ ਐਲਾਨ ਕੀਤਾ ਗਿਆ, ਜਿਸ 18 ਮੈਂਬਰੀ ਟੀਮ ਵਿਚ ਕਪਤਾਨ ਮਨਪ੍ਰੀਤ ਸਿੰਘ ਸਣੇ 9 ਖਿਡਾਰੀ ਪੰਜਾਬ ਦੇ ਹੀ ਹਨ। ਇਹ ਗੱਲ ਪੰਜਾਬ ਤੇ ਪੰਜਾਬ ਵਾਸੀਆਂ ਲਈ ਮਾਣ ਵਾਲੀ ਗੱਲ ਹੈ। 14ਵਾਂ ਵਿਸ਼ਵ ਕੱਪ 28 ਨਵੰਬਰ ਤੋਂ 16 ਦਸੰਬਰ 2018 ਤੱਕ ਭੁਵਨੇਸ਼ਵਰ (ਉੜੀਸਾ) ਵਿਖੇ ਖੇਡਿਆ ਜਾ ਰਿਹਾ ਹੈ, ਜਿਸ ਵਿੱਚ 16 ਟੀਮਾਂ ਹਿੱਸਾ ਲੈ ਰਹੀਆਂ ਹਨ ਅਤੇ ਭਾਰਤੀ ਟੀਮ ਦਾ ਪੂਲ ਸੀ ਹੈ।
ਟੀਮ ਵਿੱਚ ਸ਼ਾਮਲ ਕਪਤਾਨ ਮਨਪ੍ਰੀਤ ਸਿੰਘ ਤੋਂ ਇਲਾਵਾ ਅਕਾਸ਼ਦੀਪ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਵਰੁਣ ਕੁਮਾਰ, ਕ੍ਰਿਸ਼ਨ ਬਹਾਦਰ ਪਾਠਕ ਤੇ ਹਰਮਨਪ੍ਰੀਤ ਸਿੰਘ ਪੰਜਾਬ ਦੇ ਖਿਡਾਰੀ ਹਨ।
ਹਾਕੀ ਟੀਮ ਇਸ ਤਰ੍ਹਾਂ ਹੈ-
ਗੋਲਕੀਪਰ : ਪੀ.ਆਰ. ਸ਼੍ਰੀਜੇਸ਼, ਕ੍ਰਿਸ਼ਨ ਬਹਾਦੁਰ ਪਾਠਕ। ਡਿਫੈਂਡਰ : ਹਰਮਨਪ੍ਰੀਤ ਸਿੰਘ, ਬਰਿੰਦਰ ਲਾਕੜਾ, ਵਰੁਣ ਕੁਮਾਰ, ਕੋਠਾਜੀਤ ਸਿੰਘ ਖਾਦੰਗਬਮ, ਸੁਰਿੰਦਰ ਕੁਮਾਰ, ਅਮਿਤ ਰੋਹੀਦਾਸ। ਮਿਡਫੀਲਡਰਸ : ਮਨਪ੍ਰੀਤ ਸਿੰਘ (ਕਪਤਾਨ), ਚਿੰਗਲੇਨਸਾਨਾ ਸਿੰਘ ਕੰਗਜੁਮ (ਉਪ ਕਪਤਾਨ), ਨੀਲਕਾਂਤਾ ਸ਼ਰਮਾ, ਹਾਰਦਿਕ ਸਿੰਘ, ਸੁਮਿਤ। ਫਾਰਵਰਡ : ਆਕਾਸ਼ਦੀਪ ਸਿੰਘ, ਮਨਦੀਪ ਸਿੰਘ, ਦਿਲਪ੍ਰੀਤ ਸਿੰਘ, ਲਲਿਤ ਕੁਮਾਰ ਉਪਾਧਿਆਏ, ਸਿਮਰਨਜੀਤ ਸਿੰਘ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.