ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਮੁਜਾਹਰਾ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਲੱਗੀਆ ਸਰਕਾਰਾਂ : ਮੁਲਾਜ਼ਮ ਆਗੂ By : ਗੁਰਿੰਦਰ ਸਿੰਘ
ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਮੁਜਾਹਰਾ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਲੱਗੀਆ ਸਰਕਾਰਾਂ : ਮੁਲਾਜ਼ਮ ਆਗੂ By : ਗੁਰਿੰਦਰ ਸਿੰਘ
Page Visitors: 2318

ਮੁਲਾਜ਼ਮਾਂ ਤੇ ਪੈਨਸ਼ਨਰਾਂ ਵੱਲੋਂ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਨੀਤੀਆਂ ਖਿਲਾਫ ਮੁਜਾਹਰਾ
ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ਤੋਂ ਭੱਜਣ ਲੱਗੀਆ ਸਰਕਾਰਾਂ : ਮੁਲਾਜ਼ਮ ਆਗੂ
By : ਗੁਰਿੰਦਰ ਸਿੰਘ
Thursday, Jan 03, 2019 08:16 PM
ਫਿਰੋਜ਼ਪੁਰ 3 ਜਨਵਰੀ (ਗੁਰਿੰਦਰ ਸਿੰਘ)
ਕੇਂਦਰ ਦੀ ਮੋਦੀ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਦੀਆਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ ਸੂਬੇ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਹੱਲਾ ਬੋਲਦਿਆਂ ਅੱਜ ਪੰਜਾਬ ਭਰ ਵਿਚ ਕੇਂਦਰ ਅਤੇ ਪੰਜਾਬ ਸਰਕਾਰ ਦੀਆ ਮੁਲਾਜ਼ਮ ਮਾਰੂ ਨੀਤੀਆ ਖਿਲਾਫ ਰੋਸ ਮੁਜਾਹਰੇ ਕਰਦੇ ਹੋਏ ਅਰਥੀ ਫੂਕ ਪ੍ਰਦਰਸ਼ਨ ਕੀਤੇ।
      ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਦੇ ਆਗੂਆਂ ਸੰਤ ਰਾਮ, ਓਮ ਪ੍ਰਕਾਸ਼, ਰਾਮ ਪ੍ਰਸਾਦਿ, ਰਜਿੰਦਰ ਸਿੰਘ ਸੰਧਾ, ਸਰਬਜੀਤ ਸਿੰਘ, ਕ੍ਰਿਸ਼ਨ ਕੁਮਾਰ, ਸਰਬਜੀਤ ਸਿੰਘ ਟੁਰਨਾ, ਵਿਲਸਨ, ਅਜੀਤ ਗਿੱਲ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਅਤੇ ਪੰਜਾਬ ਦੀ ਕਾਂਗਰਸ ਸਰਕਾਰ ਵੱਲੋਂ ਚੋਣਾਂ ਦੌਰਾਨ ਮੁਲਾਜ਼ਮਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਦੋਨੋ ਸਰਕਾਰਾਂ ਹੀ ਮੁਲਾਜ਼ਮਾਂ ਨੂੰ ਭੁੱਲ ਗਈਆਂ। ਕੇਂਦਰ ਸਰਕਾਰ ਵੱਲੋਂ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨੂੰ ਵੀ ਲਾਰਿਆ ਵਿਚ ਹੀ ਅਟਕਾ ਰੱਖਿਆ ਹੈ ਅਤੇ ਇਸ ਦੇ ਨਾਲ ਹੀ ਕਾਂਗਰਸ ਵੱਲੋਂ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਬੇਸਿਕ ਤਨਖਾਹ 'ਤੇ ਭਰਤੀ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ, ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤੁਰੰਤ ਜ਼ਾਰੀ ਕਰਨ ਅਤੇ 6ਵਾਂ ਪੇ ਕਮਿਸ਼ਨ ਲਾਗੂ ਕਰਨ ਦੇ ਵਾਅਦੇ ਕੀਤੇ ਸਨ ਪਰ ਸੱਤਾ ਵਿਚ ਆਉਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਨੂੰ ਬਿਲਕੁੱਲ ਵਿਸਾਰ ਦਿੱਤਾ। ਆਗੂਆਂ ਕਿਹਾ ਕਿ 2 ਸਾਲਾਂ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਮੁਲਾਜ਼ਮਾਂ ਨਾਲ ਇਕ ਵੀ ਮੀਟਿੰਗ ਨਹੀ ਕੀਤੀ ਅਤੇ ਨਾ ਹੀ ਮੁਲਾਜ਼ਮ ਮੰਗਾਂ 'ਤੇ ਕੋਈ ਠੋਸ ਹੱਲ ਦਿੱਤਾ। ਪੰਜਾਬ ਦੀ ਕੈਪਟਨ ਸਰਕਾਰ ਵੱਲੋਂ ਮੁਲਾਜ਼ਮਾਂ ਨੂੰ ਪੱਕਾ ਤਾਂ ਕੀ ਕਰਨਾ ਸੀ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਤਾਂ ਕੀ ਦੇਣੀਆ ਸੀ ਉਲਟਾ ਮੁਲਾਜ਼ਮਾਂ ਅਤੇ ਪੈਨਸ਼ਨਰਾਂ 'ਤੇ 2400 ਰੁਪਏ ਵਾਧੂ ਟੈਕਸ ਥੋਪ ਦਿੱਤਾ ਹੈ ਅਤੇ ਸਰਵ ਸਿੱਖਿਆ ਅਭਿਆਨ/ਰਮਸਾ ਦੇ ਅਧਿਆਪਕਾਂ ਨੂੰ ਪੱਕਾ ਕਰਨ ਦੇ ਨਾਮ 'ਤੇ ਉਨ੍ਹਾਂ ਦੀਆਂ 65 ਤੋਂ 75 ਪ੍ਰਤੀਸ਼ਤ ਤਨਖਾਹਾਂ ਘਟਾ ਦਿੱਤੀਆ ਹਨ। ਆਗੂਆਂ ਨੇ ਕਿਹਾ ਕਿ ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਖੁਰਾਕ ਸਪਲਾਈ ਵਿਭਾਗ ਦੇ ਪੀ.ਆਰ ਚੌਕੀਦਾਰਾਂ ਨੂੰ ਮਿਲ ਰਹੀ ਪੈਨਸ਼ਨ ਵੀ ਸਰਕਾਰ ਨੇ ਬੰਦ ਕਰਕੇ ਮੁਲਾਜ਼ਮਾਂ ਦਾ ਗਲਾ ਘੋਟਨ ਦੀ ਤਿਆਰੀ ਕਰ ਲਈ ਹੈ।
ਆਗੂਆਂ ਨੇ ਕਿਹਾ ਕਿ ਸੂਬੇ ਦੇ ਮੁਲਾਜ਼ਮ ਅਤੇ ਪੈਨਸ਼ਨਰ ਹੁਣ ਸਰਕਾਰ ਦੇ ਝੂਠੇ ਲਾਰਿਆਂ ਵਿਚ ਨਹੀ ਆਉਣਗੇ ਅਤੇ ਮੰਗਾਂ ਮੰਨਵਾ ਕੇ ਹੀ ਦਮ ਲੈਣਗੇ। ਆਗੂਆਂ ਨੇ ਐਲਾਨ ਕੀਤਾ ਕਿ 8 ਤੇ 9 ਜਨਵਰੀ ਨੂੰ ਹੋ ਰਹੀ ਹੜਤਾਲ ਵਿਚ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ ਅਤੇ ਪੰਜਾਬ ਯੂਟੀ ਮੁਲਾਜ਼ਮ ਤੇ ਪੈਨਸ਼ਨਰ ਸੰਘਰਸ਼ ਕਮੇਟੀ ਵੱਲੋਂ ਅਗਲੇ ਸੰਘਰਸ਼ ਦੀ ਰਣਨੀਤੀ ਲਈ 19 ਜਨਵਰੀ ਨੂੰ ਦੇਸ਼ ਭਗਤ ਯਾਦਗਾਰ ਹਾਲ ਵਿਚ ਕਨਵੈਂਸ਼ਨ ਕੀਤੀ ਜਾ ਰਹੀ ਹੈ ਜਿਸ ਦੌਰਾਨ ਅਗਲੇ ਸੰਘਰਸ਼ ਦਾ ਐਲਾਨ ਕੀਤਾ ਜਾਵੇਗਾ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.