ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਮਨਜੀਤ ਸਿੰਘ ਜੀ.ਕੇ. ਵਿਰੁੱਧ ਧਨ ਦੇ ਕਥਿਤ ਗ਼ਬਨ ਦਾ ਮਾਮਲਾ ਦਰਜ
ਮਨਜੀਤ ਸਿੰਘ ਜੀ.ਕੇ. ਵਿਰੁੱਧ ਧਨ ਦੇ ਕਥਿਤ ਗ਼ਬਨ ਦਾ ਮਾਮਲਾ ਦਰਜ
Page Visitors: 2356

ਮਨਜੀਤ ਸਿੰਘ ਜੀ.ਕੇ. ਵਿਰੁੱਧ ਧਨ ਦੇ ਕਥਿਤ ਗ਼ਬਨ ਦਾ ਮਾਮਲਾ ਦਰਜਮਨਜੀਤ ਸਿੰਘ ਜੀ.ਕੇ. ਵਿਰੁੱਧ ਧਨ ਦੇ ਕਥਿਤ ਗ਼ਬਨ ਦਾ ਮਾਮਲਾ  ਦਰਜ

January 11
17:32 2019

ਨਵੀਂ ਦਿੱਲੀ, 11 ਜਨਵਰੀ (ਪੰਜਾਬ ਮੇਲ)-ਦਿੱਲੀ ਪੁਲਿਸ ਨੇ ਵੀਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ. ਵਿਰੁੱਧ ਧਨ ਦੇ ਕਥਿਤ ਗ਼ਬਨ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਕੇਸ ਨੌਰਥ ਐਵੇਨਿਊ ਪੁਲਿਸ ਥਾਣੇ ‘ਚ ਦਰਜ ਕੀਤਾ ਗਿਆ ਹੈ। ਇਹ ਕੇਸ ਸ਼੍ਰੀ ਗੁਰਮੀਤ ਸਿੰਘ ਸ਼ੰਟੀ ਦੀ ਸ਼ਿਕਾਇਤ ਦੇ ਆਧਾਰ ‘ਤੇ ਦਰਜ ਹੋਇਆ ਹੈ; ਜਿਨ੍ਹਾਂ ਦਾ ਦੋਸ਼ ਹੈ ਕਿ ਸ਼੍ਰੀ ਜੀ. ਕੇ. ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੰਡਾਂ ਵਿੱਚ ਗੜਬੜੀ ਕੀਤੀ ਹੈ। ਚੇਤੇ ਰਹੇ ਕਿ ਬੁੱਧਵਾਰ ਨੂੰ ਨਵੀਂ ਦਿੱਲੀ ਸਥਿਤ ਪਟਿਆਲਾ ਹਾਉਸ ਕੋਰਟ ਨੇ ਸ਼੍ਰੀ ਮਨਜੀਤ ਸਿੰਘ ਜੀ.ਕੇ. ਵਿਰੁੱਧ ਕੇਸ ਦਾਇਰ ਕਰਨ ਦੇ ਹੁਕਮ ਜਾਰੀ ਕੀਤੇ ਸਨ। ਦੋਸ਼ ਹੈ ਕਿ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਫ਼ੰਡਾਂ ਦਾ ਗਬਨ ਕੀਤਾ ਹੈ।
ਉਨ੍ਹਾਂ ਨੇ ਪਹਿਲੇ ਅਦਾਲਤੀ ਹੁਕਮਾਂ ਵਿਰੁੱਧ ਇਕ ਪਟੀਸ਼ਨ ਦਾਇਰ ਕੀਤੀ ਸੀ ਪਰ ਕੱਲ੍ਹ ਉਹ ਖ਼ਾਰਜ ਕਰ ਦਿੱਤੀ ਗਈ। ਸ਼੍ਰੀ ਜੀ.ਕੇ. ਦੇ ਨਾਲ ਸੂਬੇਦਾਰ ਹਰਜੀਤ ਸਿੰਘ ਤੇ ਅਮਰਜੀਤ ਸਿੰਘ ਪੱਪੂ ਵਿਰੁੱਧ ਵੀ ਕੇਸ ਦਰਜ ਕੀਤਾ ਗਿਆ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.