ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਪਾਕਿ ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਡੀ ਰਾਹਤ
ਪਾਕਿ ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਡੀ ਰਾਹਤ
Page Visitors: 2356

ਪਾਕਿ ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਡੀ ਰਾਹਤਪਾਕਿ ਸੁਪਰੀਮ ਕੋਰਟ ਵੱਲੋਂ ਨਵਾਜ਼ ਸ਼ਰੀਫ ਤੇ ਉਨ੍ਹਾਂ ਦੇ ਪਰਿਵਾਰ ਨੂੰ ਵੱਡੀ ਰਾਹਤ

January 14
17:34 2019

ਇਸਲਾਮਾਬਾਦ, 14 ਜਨਵਰੀ (ਪੰਜਾਬ ਮੇਲ)- ਅਵੈਨਫੀਲਡ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਸੋਮਵਾਰ ਨੂੰ ਸੁਪਰੀਮ ਕੋਰਟ ਨੇ ਵੱਡੀ ਰਾਹਤ ਦਿੱਤੀ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਦੇਸ਼ ਦੀ ਭ੍ਰਿਸ਼ਟਾਚਾਰ ਵਿਰੋਧੀ ਬੌਡੀ ਐੱਨ.ਏ.ਬੀ. ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। ਐੱਨ.ਏ.ਬੀ. ਨੇ ਅਵੈਨਫੀਲਡ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰ ਦੇ ਮੈਂਬਰਾਂ ਦੀ ਜੇਲ ਦੀ ਸਜ਼ਾ ਮੁਅੱਤਲ ਰੱਖਣ ਵਿਰੁੱਧ ਪਟੀਸ਼ਨ ਦਾਇਰ ਕੀਤੀ ਸੀ।
ਜਵਾਬਦੇਹੀ ਅਦਾਲਤ ਨੇ ਜੁਲਾਈ 2018 ਵਿਚ ਸ਼ਰੀਫ ਨੂੰ ਆਮਦਨ ਤੋਂ ਵੱਧ ਜਾਇਦਾਦ ਰੱਖਣ ਦੇ ਮਾਮਲੇ ਵਿਚ 10 ਸਾਲ ਜੇਲ ਅਤੇ ਕੌਮੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨਾਲ ਸਹਿਯੋਗ ਨਾ ਕਰਨ ਦੇ ਮਾਮਲੇ ਵਿਚ ਇਕ ਸਾਲ ਜੇਲ ਦੀ ਸਜ਼ਾ ਸੁਣਾਈ ਸੀ। ਪ੍ਰਧਾਨ ਜੱਜ ਸਾਕਿਬ ਨਿਸਾਰ ਦੀ ਪ੍ਰਧਾਨਗੀ ਵਾਲੀ 5 ਮੈਂਬਰੀ ਬੈਂਚ ਨੇ ਇਸਲਾਮਾਬਾਦ ਹਾਈ ਕੋਰਟ ਦੇ ਫੈਸਲੇ ਨੂੰ ਬਰਕਰਾਰ ਰੱਖਿਆ। ਹਾਈ ਕੋਰਟ ਨੇ ਸ਼ਰੀਫ, ਉਨ੍ਹਾਂ ਦੀ ਬੇਟੀ ਮਰੀਅਮ ਨਵਾਜ਼ ਅਤੇ ਜਵਾਈ ਕੈਪਟਨ ਮੁਹੰਮਦ ਸਫਦਰ ਨੂੰ ਅਵੈਨਫੀਲਡ ਭ੍ਰਿਸ਼ਟਾਚਾਰ ਮਾਮਲੇ ਵਿਚ ਜੇਲ ਦੀ ਸਜ਼ਾ ਮੁਅੱਤਲ ਕਰ ਦਿੱਤੀ ਸੀ।
ਇਹ ਮਾਮਲਾ ਭ੍ਰਿਸ਼ਟ ਮਾਧਿਅਮਾਂ ਨਾਲ ਲੰਡਨ ਵਿਚ 4 ਲਗਜ਼ਰੀ ਫਲੈਟ ਖਰੀਦਣ ਨਾਲ ਸਬੰਧਤ ਹੈ।
  ਸੁਪਰੀਮ ਕੋਰਟ ਨੇ ਆਪਣੇ ਫੈਸਲੇ ਵਿਚ ਕਿਹਾ ਕਿ ਐੱਨ.ਏ.ਬੀ. ਜਮਾਨਤ ਰੱਦ ਕਰਨ ਦਾ ਆਧਾਰ ਨਹੀਂ ਦੱਸ ਸਕਿਆ। ਤਿੰਨ ਵਾਰ ਪ੍ਰਧਾਨ ਮੰਤਰੀ ਰਹੇ 69 ਸਾਲਾ ਸ਼ਰੀਫ ਅਤੇ ਉਨ੍ਹਾਂ ਦੇ ਪਰਿਵਾਰ ਨੇ ਕਿਸੇ ਵੀ ਤਰ੍ਹਾਂ ਦਾ ਗਲਤ ਕੰਮ ਕਰਨ ਤੋਂ ਇਨਕਾਰ ਕੀਤਾ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.