ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ; ਪੰਜਾਬ ਸਰਕਾਰ ਵੱਲੋਂ ਮਾਰਚ ਦੇ ਅੱਧ ਤੱਕ ਜ਼ਮੀਨ ਮੁਹੱਈਆ ਕਰਵਾਉਣ ਦਾ ਭਰੋਸਾ
ਸ੍ਰੀ ਕਰਤਾਰਪੁਰ ਸਾਹਿਬ ਲਾਂਘਾ; ਪੰਜਾਬ ਸਰਕਾਰ ਵੱਲੋਂ ਮਾਰਚ ਦੇ ਅੱਧ ਤੱਕ ਜ਼ਮੀਨ ਮੁਹੱਈਆ ਕਰਵਾਉਣ ਦਾ ਭਰੋਸਾ
Page Visitors: 2311

ਸ੍ਰੀ ਕਰਤਾਰਪੁਰ ਸਾਹਿਬ ਲਾਂਘਾ; ਪੰਜਾਬ ਸਰਕਾਰ ਵੱਲੋਂ ਮਾਰਚ ਦੇ ਅੱਧ ਤੱਕ ਜ਼ਮੀਨ ਮੁਹੱਈਆ ਕਰਵਾਉਣ ਦਾ ਭਰੋਸਾਸ੍ਰੀ ਕਰਤਾਰਪੁਰ ਸਾਹਿਬ ਲਾਂਘਾ; ਪੰਜਾਬ ਸਰਕਾਰ ਵੱਲੋਂ ਮਾਰਚ ਦੇ ਅੱਧ ਤੱਕ ਜ਼ਮੀਨ ਮੁਹੱਈਆ ਕਰਵਾਉਣ ਦਾ ਭਰੋਸਾ

February 06
10:06 2019

ਨਵੀਂ ਦਿੱਲੀ, 6 ਫਰਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਨੇ ਕੇਂਦਰੀ ਗ੍ਰਹਿ ਮੰਤਰਾਲਾ ਨੂੰ ਭਰੋਸਾ ਦਿੱਤਾ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਸੜਕ ਅਤੇ ਚੌਕੀਆਂ ਬਣਾਉਣ ਲਈ ਮਾਰਚ ਦੇ ਅੱਧ ਤੱਕ ਜ਼ਮੀਨ ਮੁਹੱਈਆ ਕਰਵਾ ਦਿੱਤੀ ਜਾਏਗੀ। ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਯੋਜਨਾ ‘ਤੇ ਤੇਜ਼ੀ ਨਾਲ ਅਮਲ ਕਰਨ ਬਾਰੇ ਕੇਂਦਰੀ ਗ੍ਰਹਿ ਮੰਤਰਾਲਾ ਵਿਚ ਇਕ ਉੱਚ ਪੱਧਰੀ ਬੈਠਕ ਹੋਈ। ਬੈਠਕ ਦੀ ਪ੍ਰਧਾਨਗੀ ਕੇਂਦਰੀ ਗ੍ਰਹਿ ਸਕੱਤਰ ਰਾਜੀਵ ਗੋਬਾ ਨੇ ਕੀਤੀ। ਇਸ ਵਿਚ ਪੰਜਾਬ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ, ਬੀ.ਐੱਸ.ਐੱਫ. ਦੇ ਮੁਖੀ ਆਰ.ਕੇ. ਮਿਸ਼ਰਾ, ਪਾਕਿਸਤਾਨ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਜੇ ਬਿਸਾਰੀਆ ਅਤੇ ਹੋਰਨਾਂ ਏਜੰਸੀਆਂ ਦੇ ਚੋਟੀ ਦੇ ਅਧਿਕਾਰੀਆਂ ਨੇ ਹਿੱਸਾ ਲਿਆ। ਇਕ ਸੀਨੀਅਰ ਅਧਿਕਾਰੀ ਨੇ ਮੀਡੀਆ ਨੂੰ ਦੱਸਿਆ ਕਿ ਮੁੱਖ ਤੌਰ ‘ਤੇ ਸੜਕ ਅਤੇ ਏਕੀਕ੍ਰਿਤ ਚੌਕੀਆਂ ਲਈ ਜ਼ਮੀਨ ਹਾਸਲ ਕਰਨ ਬਾਰੇ ਵਿਚਾਰ-ਵਟਾਂਦਰਾ ਹੋਇਆ। ਇਹ ਦੱਸਿਆ ਗਿਆ ਕਿ ਜ਼ਮੀਨ ਹਾਸਲ ਕਰਨ ਲਈ ਮੁੱਢਲਾ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਚੁੱਕਾ ਹੈ। ਜ਼ਮੀਨ ਨੂੰ ਹਾਸਲ ਕਰਨ ਦਾ ਕੰਮ ਪ੍ਰਗਤੀ ‘ਤੇ ਹੈ। ਇਸ ਦੇ 4 ਪੜਾਅ ਹਨ ਅਤੇ ਹੁਣ ਦੂਜੇ ਪੜਾਅ ਦਾ ਕੰਮ ਹੋ ਰਿਹਾ ਹੈ। ਮਾਰਚ ਦੇ ਅੱਧ ਤੱਕ ਇਹ ਕੰਮ ਮੁਕੰਮਲ ਹੋ ਜਾਏਗਾ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.