ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਅਮਨੀਤ ਕੌਂਡਲ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲਿਆ
ਅਮਨੀਤ ਕੌਂਡਲ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲਿਆ
Page Visitors: 2337

ਅਮਨੀਤ ਕੌਂਡਲ ਨੇ ਜ਼ਿਲ੍ਹਾ ਪੁਲਿਸ ਮੁਖੀ ਦਾ ਅਹੁਦਾ ਸੰਭਾਲਿਆ
ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਤੇ ਜੁਰਮ ਮੁਕਤ ਕਰਨ ਲਈ ਜ਼ਿਲ੍ਹੇ ਦੇ ਨਾਗਰਿਕਾਂ ਤੋਂ ਉਸਾਰੂ ਸਹਿਯੋਗ ਦੀ ਮੰਗ
By : ਬਾਬੂਸ਼ਾਹੀ ਬਿਊਰੋ
Thursday, Feb 14, 2019 08:10 PM
ਫ਼ਤਹਿਗੜ੍ਹ ਸਾਹਿਬ, 14 ਫਰਵਰੀ 2019:
ਸਾਲ 2012 ਬੈਚ ਦੇ ਆਈ.ਪੀ.ਐਸ. ਅਧਿਕਾਰੀ ਸ਼੍ਰੀਮਤੀ ਅਮਨੀਤ ਕੌਂਡਲ ਨੇ ਫ਼ਤਹਿਗੜ੍ਹ ਸਾਹਿਬ ਦੇ ਐਸ.ਐਸ.ਪੀ. ਦਾ ਅਹੁਦਾ ਸੰਭਾਲ ਲਿਆ ਹੈ। ਵਰਨਣਯੋਗ ਹੈ ਕਿ ਸ਼੍ਰੀਮਤੀ ਕੌਂਡਲ ਇਸ ਤੋਂ ਪਹਿਲਾਂ ਏ.ਆਈ.ਜੀ. ਪ੍ਰਸੋਨਲ, ਸੀ.ਪੀ.ਓ. ਪੰਜਾਬ ਅਤੇ ਜਲੰਧਰ ਵਿਖੇ ਏ.ਐਸ.ਪੀ. ਟ੍ਰੈਫਿਕ ਵਜੋਂ ਵੀ ਸੇਵਾਵਾਂ ਨਿਭਾ ਚੁੱਕੇ ਹਨ।
ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਨੇ ਕਿਹਾ ਕਿ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ ਨੂੰ ਨਸ਼ਾ ਮੁਕਤ ਕਰਨਾ ਉਨ੍ਹਾਂ ਦੀ ਪਹਿਲੀ ਤਰਜ਼ੀਹ ਹੋਵੇਗੀ । ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਵੀ ਕਿਹਾ ਕਿ ਆਮ ਲੋਕਾਂ ਨਾਲ ਦੋਸਤਾਨਾਂ ਸਬੰਧ ਬਣਾ ਕੇ ਰੱਖੇ ਜਾਣ ਤਾਂ ਜੋ ਆਮ ਲੋਕ ਬਿਨਾਂ ਕਿਸੇ ਝਿਜਕ ਤੋਂ ਸਮਾਜ ਵਿਰੋਧੀ ਅਨਸਰਾਂ ਬਾਰੇ ਪੁਲਿਸ ਨੂੰ ਸੂਚਿਤ ਕਰ ਸਕਣ।
ਸ਼੍ਰੀਮਤੀ ਕੌਂਡਲ ਨੇ ਕਿਹਾ ਕਿ ਇਹ ਉਨ੍ਹਾਂ ਲਈ ਖੁਸ਼ੀ ਦੀ ਗੱਲ ਹੈ ਕਿ ਉਨ੍ਹਾਂ ਨੂੰ ਬਤੌਰ ਜ਼ਿਲ੍ਹਾ ਪੁਲਿਸ ਮੁਖੀ ਵਜੋਂ ਆਪਣੀਆਂ ਸੇਵਾਵਾਂ ਫ਼ਤਹਿਗੜ੍ਹ ਸਾਹਿਬ ਦੀ ਪਵਿੱਤਰ ਧਰਤੀ 'ਤੇ ਨਿਭਾਉਣ ਦਾ ਮੌਕਾ ਹਾਸਲ ਹੋਇਆ।
ਇਸ ਮੌਕੇ ਐਸ.ਪੀ. (ਐਚ) ਸ. ਰਵਿੰਦਰਪਾਲ ਸਿੰਘ ਸੰਧੂ, ਐਸ.ਪੀ. (ਡੀ) ਹਰਪਾਲ ਸਿੰਘ, ਏ.ਐਸ.ਪੀ. ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ, ਏ.ਐਸ.ਪੀ. ਖਮਾਣੋਂ ਨਵਨੀਤ ਸਿੰਘ ਬੈਂਸ, ਡੀ.ਐਸ.ਪੀ. (ਡੀ) ਸ. ਸੁਖਜੀਤ ਸਿੰਘ ਵਿਰਕ, ਡੀ.ਐਸ.ਪੀ. ਅਮਲੋਹ ਮਨਪ੍ਰੀਤ ਸਿੰਘ, ਡੀ.ਐਸ.ਪੀ. ਬਸੀ ਪਠਾਣਾ ਮਿਸ: ਨਵਨੀਤ ਕੌਰ ਗਿੱਲ,  ਤੋਂ ਇਲਾਵਾ ਹੋਰ ਪੁਲਿਸ ਅਧਿਕਾਰੀ ਵੀ ਹਾਜਰ ਸਨ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.