ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
‘ਆਪ’ ਵੱਲੋਂ ਡੀ.ਸੀ.ਰੋਪੜ ਦੇ ਖਿਲਾਫ ਚੋਣ ਕਮਿਸ਼ਨਰ ਨੂੰ ਦਿੱਤੀ ਸ਼ਕਾਇਤ
‘ਆਪ’ ਵੱਲੋਂ ਡੀ.ਸੀ.ਰੋਪੜ ਦੇ ਖਿਲਾਫ ਚੋਣ ਕਮਿਸ਼ਨਰ ਨੂੰ ਦਿੱਤੀ ਸ਼ਕਾਇਤ
Page Visitors: 2333

'ਆਪ' ਵੱਲੋਂ ਡੀਸੀ ਰੋਪੜ ਦੇ ਖ਼ਿਲਾਫ਼ ਚੋਣ ਕਮਿਸ਼ਨਰ ਨੂੰ ਦਿੱਤੀ ਸ਼ਿਕਾਇਤ
By : ਬਾਬੂਸ਼ਾਹੀ ਬਿਊਰੋ
Wednesday, Mar 20, 2019 06:26 PM
  
   ਚੰਡੀਗੜ੍ਹ, 20 ਮਾਰਚ 2019: 
ਡਿਪਟੀ ਕਮਿਸ਼ਨਰ ਰੋਪੜ ਵੱਲੋਂ ਕਾਂਗਰਸੀ ਆਗੂਆਂ ਦੀ ਸ਼ਹਿ 'ਤੇ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਦੇ ਵਫ਼ਦ ਨੇ ਮੁੱਖ ਚੋਣ ਅਧਿਕਾਰੀ ਐਸ ਕਰੁਣਾ ਰਾਜੂ ਨਾਲ ਮੁਲਾਕਾਤ ਕੀਤੀ। ਵਫ਼ਦ ਵਿਚ ਸ਼ਾਮਲ ਰੋਪੜ ਤੋਂ ਵਿਧਾਇਕ ਅਮਰਜੀਤ ਸਿੰਘ ਸੰਧੋਆ, ਵਿਧਾਇਕ ਕੁਲਵੰਤ ਸਿੰਘ ਪੰਡੋਰੀ ਅਤੇ ਲੀਗਲ ਵਿੰਗ ਦੇ ਪ੍ਰਧਾਨ ਐਡਵੋਕੇਟ ਜਸਤੇਜ ਸਿੰਘ ਅਰੋੜਾ ਨੇ ਕਿਹਾ ਕਿ ਕਾਂਗਰਸੀ ਆਗੂ ਸੂਬੇ ਭਰ ਵਿਚ ਸਰਕਾਰੀ ਅਧਿਕਾਰੀਆਂ ਰਾਹੀਂ ਚੋਣ ਜ਼ਾਬਤੇ ਦੀ ਉਲੰਘਣਾ ਕਰ ਰਹੇ ਹਨ।
 ਸੰਧੋਆ ਨੇ ਕਿਹਾ ਕਿ ਡਿਪਟੀ ਕਮਿਸ਼ਨਰ ਡਾ. ਸੁਮਿਤ ਜਰਾਗਲ ਜੁਲਾਈ 2018 ਤੋਂ ਡੀਸੀ ਰੋਪੜ ਦੀ ਜ਼ਿੰਮੇਵਾਰੀ ਨਿਭਾ ਰਹੇ ਹਨ ਅਤੇ ਉਸ ਸਮੇਂ ਤੋਂ ਹੀ ਉਹ ਕਾਂਗਰਸੀ ਆਗੂਆਂ ਦੇ ਇਸ਼ਾਰਿਆਂ 'ਤੇ ਕੰਮ ਕਰਦੇ ਹੋਏ ਚੁਣੇ ਹੋਏ ਵਿਧਾਇਕ ਨੂੰ ਅਣਗੌਲਿਆ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਡੀਸੀ ਵਿਧਾਇਕ ਦੀ ਥਾਂ ਕਾਂਗਰਸ ਦੇ ਹਾਰੇ ਹੋਏ ਉਮੀਦਵਾਰ ਬਰਿੰਦਰ ਸਿੰਘ ਢਿੱਲੋਂ ਨੂੰ ਸਰਕਾਰੀ ਸਮਾਗਮਾਂ ਵਿਚ ਬੁਲਾ ਕੇ ਗਰਾਂਟਾਂ ਵੰਡ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਸਾਫ਼ ਜ਼ਾਹਿਰ ਹੈ ਕਿ ਡੀਸੀ ਦੇ ਕਾਂਗਰਸੀ ਆਗੂ ਨਾਲ ਸੰਬੰਧ ਹਨ ਅਤੇ ਉਹ ਚੋਣਾਂ ਵਿਚ ਕਾਂਗਰਸੀ ਉਮੀਦਵਾਰ ਦੇ ਹੱਕ ਵਿਚ ਬੇਨਿਯਮੀਆਂ ਕਰਨਗੇ।
ਸੰਧੋਆ ਨੇ ਕਿਹਾ ਕਿ ਇਸ ਤੋਂ ਪਹਿਲਾਂ ਸ੍ਰੀਮਤੀ ਗੁਰਨੀਤ ਤੇਜ ਰੋਪੜ ਵਿਖੇ ਸੇਵਾਵਾਂ ਨਿਭਾਅ ਰਹੇ ਸਨ ਪਰੰਤੂ ਕਾਂਗਰਸੀ ਆਗੂਆਂ ਨੇ ਸੱਤਾ ਦੇ ਬਲ ਨਾਲ ਉਨ੍ਹਾਂ ਦਾ ਤਬਾਦਲਾ ਕਰਕੇ ਆਪਣੇ ਚਹੇਤੇ ਅਧਿਕਾਰੀ ਨੂੰ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਸ੍ਰੀਮਤੀ ਤੇਜ ਦਾ ਤਬਾਦਲਾ ਸ਼ੱਕ ਪੈਦਾ ਕਰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਹਾਲਤਾਂ ਵਿਚ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਹਲਕੇ ਵਿਚ ਨਿਰਪੱਖ ਚੋਣਾਂ ਸ਼ੱਕੀ ਹਨ।
ਇਸ ਲਈ ਡੀਸੀ ਡਾ. ਸੁਮਿਤ ਜਰਾਗਲ ਦਾ ਤਬਾਦਲਾ ਅਤਿ ਜ਼ਰੂਰੀ ਹੈ। 
  

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.