ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕੁੰਵਰ ਵਿਜੈ ਪ੍ਰਤਾਪ ਦੇ ਹੱਕ ‘ਚ ਨਿੱਤਰਿਆ ਬਰਗਾੜੀ ਮੋਰਚਾ-ਤਬਾਦਲਾ ਰੱਦ ਕਰਵਾਉਣ ਲਈ ਦਿੱਤਾ ਧਰਨਾ
ਕੁੰਵਰ ਵਿਜੈ ਪ੍ਰਤਾਪ ਦੇ ਹੱਕ ‘ਚ ਨਿੱਤਰਿਆ ਬਰਗਾੜੀ ਮੋਰਚਾ-ਤਬਾਦਲਾ ਰੱਦ ਕਰਵਾਉਣ ਲਈ ਦਿੱਤਾ ਧਰਨਾ
Page Visitors: 2322

ਕੁੰਵਰ ਵਿਜੈ ਪ੍ਰਤਾਪ ਦੇ ਹੱਕ 'ਚ ਨਿੱਤਰਿਆ ਬਰਗਾੜੀ ਮੋਰਚਾ - ਤਬਾਦਲਾ ਰੱਦ ਕਰਾਉਣ ਲਈ ਦਿੱਤਾ ਧਰਨਾ
By : ਬਾਬੂਸ਼ਾਹੀ ਬਿਊਰੋ
Saturday, Apr 20, 2019 07:34 PMਚੰਡੀਗੜ੍ਹ, 20 ਅਪ੍ਰੈਲ 2019  -
ਬਰਗਾੜੀ ਬੇਅਦਬੀ ਅਤੇ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੇ ਐਸ.ਆਈ.ਟੀ ਅਫ਼ਸਰ ਕੁੰਵਰ ਵਿਜੈ ਪ੍ਰਤਾਪ ਦੀ ਚੋਣ ਕਮਿਸ਼ਨ ਵੱਲੋਂ ਕੀਤੇ ਤਬਾਦਲੇ ਵਿਰੁੱਧ ਅੱਜ ਸ਼ਨੀਵਾਰ ਨੂੰ ਬਰਗਾੜੀ ਮੋਰਚੇ ਦੇ ਅਕਾਲੀ ਦਲ ਅੰਮ੍ਰਿਤਸਰ , ਯੂਨਾਈਟਿਡ ਅਕਾਲੀ ਦਲ ਅਤੇ ਸੁਤੰਤਰ ਅਕਾਲੀ ਦਲ ਨਾਲ ਸਬੰਧਿਤ ਕਾਰਕੁੰਨਾਂ ਨੇ ਚੰਡੀਗੜ੍ਹ ਦੇ ਸੈਕਟਰ 17 ਵਿਖੇ ਰੋਸ ਪ੍ਰਦਰਸ਼ਨ ਕੀਤਾ ।

ਇਸ ਪ੍ਰਦਰਸ਼ਨ ਦੀ ਅਗਵਾਈ ਕਰ ਰਹੇ ਸ੍ਰੀ ਅਕਾਲ ਤਖ਼ਤ ਦੇ ਮੁਤਵਾਜ਼ੀ ਜੱਥੇਦਾਰ ਭਾਈ ਧਿਆਨ ਸਿੰਘ ਮੰਡ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਚੋਣ ਕਮਿਸ਼ਨ ਨੇ ਕੁੰਵਰ ਵਿਜੈ ਪ੍ਰਤਾਪ ਦਾ ਤਬਾਦਲਾ ਰੱਦ ਨਹੀਂ ਕੀਤਾ ਤਾਂ 4-5 ਦਿਨਾਂ ਵਿਚ ਪੰਜਾਬ ਵਿਚ ਮੋਰਚਾ ਲਾਇਆ ਜਾਵੇਗਾ।
ਇਸ ਮੌਕੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੀ ਅਗਵਾਈ ਹੇਠ ਇਕ ਵਫ਼ਦ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੂੰ ਮਿਲਿਆ ਅਤੇ ਮੰਗ ਪੱਤਰ ਦਿੱਤਾ। ਜ਼ਿਕਰਯੋਗ ਹੈ ਕਿ ਇਸਤੋਂ ਕੁਛ ਦਿਨ ਪਹਿਲਾਂ ਕਾਂਗਰਸ ਦਾ ਵਫ਼ਦ ਵੀ ਮੁੱਖ ਚੋਣ ਅਧਿਕਾਰੀ ਨੂੰ ਇਸੇ ਮੰਗ ਨੂੰ ਲੈ ਕੇ ਮਿਲ ਚੁੱਕਿਆ ਹੈ। 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.