ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਯੂਨਾਈਟਿਡ ਅਕਾਲੀ ਦਲ ਤੋਂ ਸਾਨੂੰ ਕੋਈ ਖਤਰਾ ਨਹੀਂ: ਬਾਦਲ
ਯੂਨਾਈਟਿਡ ਅਕਾਲੀ ਦਲ ਤੋਂ ਸਾਨੂੰ ਕੋਈ ਖਤਰਾ ਨਹੀਂ: ਬਾਦਲ
Page Visitors: 2435

ਯੂਨਾਈਟਿਡ ਅਕਾਲੀ ਦਲ ਤੋਂ ਸਾਨੂੰ ਕੋਈ ਖਤਰਾ ਨਹੀਂ: ਬਾਦਲ
ਅੰਮ੍ਰਿਤਸਰ: ਨਵੇਂ ਬਣੇ ਯੂਨਾਈਟਿਡ ਅਕਾਲੀ ਦਲ ਬਾਰੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਕਿ ਇਸ ਨਵੀਂ ਪਾਰਟੀ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਕੋਈ ਫ਼ਰਕ ਨਹੀਂ ਪਵੇਗਾ, ਕਿਉਂਕਿ ਸੂਬੇ ਦੇ ਲੋਕਾਂ ਨੇ ਸਿਰਫ਼ ਸ਼੍ਰੋਮਣੀ ਅਕਾਲੀ ਦਲ ਨੂੰ ਹੀ ਮਾਨਤਾ ਦਿੱਤੀ ਹੈ। ਉਹ ਅੱਜ ਇੱਥੇ ਸਰਕਾਰੀ ਮੈਡੀਕਲ ਕਾਲਜ ਦੇ ਡਿਗਰੀ ਵੰਡ ਸਮਾਗਮ ਵਿੱਚ ਸ਼ਾਮਲ ਹੋਣ ਪੁੱਜੇ ਸਨ।ਉਨ੍ਹਾਂ ਨੇ ਲੁਧਿਆਣਾ ਦੇ ਸਰਕਾਰੀ ਹਸਪਤਾਲ ਵਿੱਚ ਬੱਚਿਆਂ ਦੀ ਮੌਤ ਦੇ ਮਾਮਲੇ ਦੀ ਜਾਂਚ ਦੇ ਆਦੇਸ਼ ਵੀ ਦਿੱਤੇ ਹਨ।ਸ੍ਰੀ ਬਾਦਲ ਨੇ ਸਵੇਰੇ ਹਰਿਮੰਦਰ ਸਾਹਿਬ ਮੱਥਾ ਟੇਕਿਆ। ਉਹ ਮੈਰੀਟੋਰੀਅਸ ਸਕੂਲ ਤੇ ਜੰਗੀ ਸ਼ਹੀਦਾਂ ਦੀ ਬਣ ਰਹੀ ਯਾਦਗਾਰ ਦਾ ਜਾਇਜ਼ਾ ਲੈਣ ਲਈ ਵੀ ਗਏ।
   ਹਰਿਮੰਦਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਣੇ ਅਕਾਲੀ ਦਲ ਵਾਂਗ ਹੋਰ ਵੀ ਕਈ ਅਕਾਲੀ ਦਲ ਹਨ ਪਰ ਸੂਬੇ ਦੇ ਲੋਕਾਂ ਨੇ ਇਨ੍ਹਾਂ ਨੂੰ ਮਾਨਤਾ ਨਹੀਂ ਦਿੱਤੀ। ਸ਼੍ਰੋਮਣੀ ਅਕਾਲੀ ਦਲ ਲੋਕਾਂ ਦੀ ਕਸਵੱਟੀ ’ਤੇ ਹਮੇਸ਼ਾ ਖਰਾ ਉਤਰਿਆ ਹੈ। ਇਸ ਲਈ ਅਜਿਹੀਆਂ ਜਥੇਬੰਦੀਆਂ ਪੰਜਾਬ ਦੀ ਰਾਜਨੀਤੀ ’ਤੇ ਕੋਈ ਪ੍ਰਭਾਵ ਨਹੀਂ ਪਾ ਸਕਦੀਆਂ। ਭਾਜਪਾ ਆਗੂ ਨਵਜੋਤ ਸਿੰਘ ਸਿੱਧੂ ਵੱਲੋਂ ਅਕਾਲੀ ਦਲ ਖ਼ਿਲਾਫ਼ ਕੀਤੀ ਜਾ ਰਹੀ ਬਿਆਨਬਾਜ਼ੀ ਬਾਰੇ ਉਨ੍ਹਾਂ ਕਿਹਾ ਕਿ ਉਹ ਸ੍ਰੀ ਸਿੱਧੂ ਦੇ ਕਿਸੇ ਬਿਆਨ ’ਤੇ ਕੋਈ ਪ੍ਰਤੀਕਰਮ ਨਹੀਂ ਦੇਣਗੇ।
(ਜਦ ਦਰਜਣ ਭਰ ਅਕਾਲੀ ਦਲ, ਬਦਲ ਦੇ ਪੈਸੇ ਨਾਲ ਪਲਦੇ ਉਸ ਦੀ ਜਿਤ ਨੂੰ ਯਕੀਨੀ ਬਣਾਉਂਦੇ ਹਨ , ਤਾਂ ਇਹ ਉਨ੍ਹਾਂ ਨਾਲੋਂ ਵਖਰੇ ਕਿਵੇਂ ਹੋਣਗੇ, ਜਿਸ ਨਾਲ ਬਦਲ ਨੂੰ ਫਰਕ ਪਵੇ ?  ਅਮਰ ਜੀਤ ਸਿੰਘ ਚੰਦੀ)    

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.