ਕੈਟੇਗਰੀ

ਤੁਹਾਡੀ ਰਾਇ



ਪ੍ਰੇਸ ਰਿਲੀਜ਼ ਅਤੇ ਸਟੇਟਮੇੰਟ
ਕੁਲਵੰਤ ਸਿੰਘ ਬਣੇ ਐਸ.ਏ.ਐਸ. ਨਗਰ (ਮੁਹਾਲੀ), ਦੇ ਪਹਿਲੇ ਮੇਅਰ
ਕੁਲਵੰਤ ਸਿੰਘ ਬਣੇ ਐਸ.ਏ.ਐਸ. ਨਗਰ (ਮੁਹਾਲੀ), ਦੇ ਪਹਿਲੇ ਮੇਅਰ
Page Visitors: 2516

ਕੁਲਵੰਤ ਸਿੰਘ ਬਣੇ ਐਸ.ਏ.ਐਸ. ਨਗਰ (ਮੁਹਾਲੀ), ਦੇ ਪਹਿਲੇ ਮੇਅਰ
ਐਸ.ਏ.ਐਸ. ਨਗਰ (ਮੁਹਾਲੀ), 28 ਅਗਸਤ (ਪੰਜਾਬ ਮੇਲ)- ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ’ਤੇ ਪੁਲੀਸ ਦੇ ਸਖ਼ਤ ਸੁਰੱਖਿਆ ਪ੍ਰਬੰਧਾਂ ਹੇਠ ਅੱਜ ਸੁਖਾਵੇਂ ਮਾਹੌਲ ਵਿੱਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਦੇ ਪਹਿਲੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਦੀ ਹੋਣ ਚੋਣ ਹੋਈ। ਜਨਤਾਲੈਂਡ ਪ੍ੋਮੋਟਰਜ਼ ਦੇ ਐਮ.ਡੀ. ਤੇ ਆਜ਼ਾਦ ਗਰੁੱਪ ਦੇ ਕਨਵੀਨਰ ਕੁਲਵੰਤ ਸਿੰਘ ਹੁਕਮਰਾਨ ਪਾਰਟੀ ਨੂੰ ਮਾਤ ਦਿੰਦਿਆਂ ਨਿਰਵਿਰੋਧ ਮੁਹਾਲੀ ਦੇ ਪਹਿਲੇ ਮੇਅਰ ਦੀ ਕੁਰਸੀ ’ਤੇ ਕਾਬਜ਼ ਹੋ ਗਏ ਹਨ। ਕਾਂਗਰਸ ਦੇ ਕੌਂਸਲਰ ਰਿਸ਼ਵ ਜੈਨ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਟਕਸਾਲੀ ਅਕਾਲੀ ਤੇ ਆਜ਼ਾਦ ਕੌਂਸਲਰ ਮਨਜੀਤ ਸਿੰਘ ਸੇਠੀ ਨੂੰ ਡਿਪਟੀ ਮੇਅਰ ਚੁਣਿਆ ਗਿਆ।
ਅਕਾਲੀ-ਭਾਜਪਾ ਦੇ 23 ਕੌਂਸਲਰਾਂ ਵੱਲੋਂ ਚੋਣ ਮੀਟਿੰਗ ਦਾ ਬਾਈਕਾਟ ਕੀਤਾ ਗਿਆ। ਹਾਲਾਂਕਿ ਕੁਲਵੰਤ ਸਿੰਘ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨੇੜਲੇ ਸਾਥੀਆਂ ਵਿੱਚ ਗਿਣੇ ਜਾਂਦੇ ਹਨ ਪਰ ਸਥਾਨਕ ਅਕਾਲੀ ਲੀਡਰਸ਼ਿਪ ਦੀ ਅਣਦੇਖੀ ਦਾ ਸ਼ਿਕਾਰ ਹੋਏ ਕੁਲਵੰਤ ਸਿੰਘ ਨੇ ਐਤਕੀਂ ਬਾਗ਼ੀ ਹੋ ਕੇ ਆਜ਼ਾਦ ਗਰੁੱਪ ਦੇ ਬੈਨਰ ਹੇਠ ਚੋਣ ਲੜੀ। ਉਨ੍ਹਾਂ ਕੋਲ ਸਿਰਫ਼ 10 ਕੌਂਸਲਰ ਸਨ ਪਰ ਬਾਅਦ ਵਿੱਚ ਉਨ੍ਹਾਂ ਨੇ ਟਕਸਾਲੀ ਅਕਾਲੀ ਪਰਿਵਾਰਾਂ ਨਾਲ ਸਬੰਧਤ ਦੋ ਆਜ਼ਾਦ ਕੌਂਸਲਰਾਂ ਮਨਜੀਤ ਸਿੰਘ ਸੇਠੀ ਤੇ ਬੀਬੀ ਹਰਵਿੰਦਰ ਕੌਰ ਲੰਗ ਨੂੰ ਵੀ ਆਪਣੇ ਨਾਲ ਜੋੜ ਲਿਆ ਸੀ। ਇਸ ਦੌਰਾਨ ਵਿਧਾਇਕ ਬਲਬੀਰ ਸਿੰਘ ਸਿੱਧੂ ਵੱਲੋਂ ਅਕਾਲੀਆਂ ਨੂੰ ਸਬਕ ਸਿਖਾਉਣ ਲਈ ਉਨ੍ਹਾਂ (ਕੁਲਵੰਤ) ਨੂੰ ਬਿਨਾਂ ਸ਼ਰਤ ਸਮਰਥਨ ਦਿੱਤਾ ਗਿਆ।
ਅੱਜ ਰੂਪਨਗਰ ਦੇ ਡਿਵੀਜ਼ਨਲ ਕਮਿਸ਼ਨਰ ਐਸ ਕਰਨਾ ਰਾਜੂ ਬਾਅਦ ਦੁਪਹਿਰ ਨਗਰ ਨਿਗਮ ਦਫ਼ਤਰ ਪੁੱਜ ਗਏ ਤੇ ਚੋਣ ਪ੍ਰਕਿਰਿਆ ਸ਼ੁਰੂ ਕੀਤੀ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਤੇ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਮੇਅਰ ਦੇ ਅਹੁਦੇ ਲਈ ਆਜ਼ਾਦ ਗਰੁੱਪ ਦੇ ਕਨਵੀਨਰ ਕੁਲਵੰਤ ਸਿੰਘ ਦਾ ਨਾਂ ਪੇਸ਼ ਕੀਤਾ ਅਤੇ ਅਕਾਲੀ ਦਲ ਤੋਂ ਬਾਗ਼ੀ ਹੋਏ ਫੂਲਰਾਜ ਸਿੰਘ ਨੇ ਤਾਇਦ ਕੀਤੀ। ਇਸ ਮਗਰੋਂ ਕੌਂਸਲਰਾਂ ਨੇ ਹੱਥ ਖੜ੍ਹੇ ਕਰਕੇ ਆਪਣੀ ਸਹਿਮਤੀ ਦਿੱਤੀ। ਇਸ ਤੋਂ ਬਾਅਦ ਕੁਲਵੰਤ ਸਿੰਘ ਨੇ ਸੀਨੀਅਰ ਡਿਪਟੀ ਮੇਅਰ ਲਈ ਕਾਂਗਰਸ ਦੇ ਕੌਂਸਲਰ ਰਿਸਵ ਜੈਨ ਦਾ ਨਾਂ ਪੇਸ਼ ਕੀਤਾ ਅਤੇ ਆਜ਼ਾਦ ਗਰੁੱਪ ਦੇ ਆਰ.ਪੀ. ਸ਼ਰਮਾ ਨੇ ਤਾਇਦ ਕੀਤੀ। ਇਸੇ ਤਰ੍ਹਾਂ ਕਾਂਗਰਸ ਦੇ ਕੌਂਸਲਰ ਅਮਰੀਕ ਸਿੰਘ ਸੋਮਲ ਨੇ ਡਿਪਟੀ ਮੇਅਰ ਦੇ ਅਹੁਦੇ ਲਈ ਟਕਸਾਲੀ ਆਗੂ ਤੇ ਆਜ਼ਾਦ ਕੌਂਸਲਰ ਮਨਜੀਤ ਸਿੰਘ ਸੇਠੀ ਦਾ ਨਾਂ ਪੇਸ਼ ਕੀਤਾ ਅਤੇ ਕਾਂਗਰਸ ਦੇ ਸੁਰਿੰਦਰ ਸਿੰਘ ਰਾਜਪੂਤ ਨੇ ਤਾਇਦ ਕੀਤੀ। ਕਮਿਸ਼ਨਰ ਨੇ ਇਸ ਕਾਰਵਾਈ ਨੂੰ 15 ਮਿੰਟਾਂ ਵਿੱਚ ਸਮੇਟਦਿਆਂ ਕੁਲਵੰਤ ਸਿੰਘ ਨੂੰ ਮੇਅਰ, ਰਿਸਵ ਜੈਨ ਨੂੰ ਸੀਨੀਅਰ ਡਿਪਟੀ ਮੇਅਰ ਤੇ ਮਨਜੀਤ ਸਿੰਘ ਸੇਠੀ ਨੂੰ ਡਿਪਟੀ ਮੇਅਰ ਅੈਲਾਨ ਦਿੱਤਾ। ਇਸ ਮਗਰੋਂ ਵਿਧਾਇਕ ਬਲਬੀਰ ਸਿੰਘ ਸਿੱਧੂ, ਮੇਅਰ ਕੁਲਵੰਤ ਸਿੰਘ, ਸੀਨੀਅਰ ਡਿਪਟੀ ਮੇਅਰ ਰਿਸਵ ਜੈਨ ਤੇ ਡਿਪਟੀ ਮੇਅਰ ਮਨਜੀਤ ਸਿੰਘ ਸੇਠੀ ਨੇ ਆਪਣੇ ਸਮਰਥਕਾਂ ਨਾਲ ਜੇਤੂ ਰੈਲੀ ਕੀਤੀ

 

 

 

 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.