ਕੈਟੇਗਰੀ

ਤੁਹਾਡੀ ਰਾਇ



ਕਵਿਤਾਵਾਂ
- * ਜਾਤੀ-ਸੂਚਕ !!
- * ਜਾਤੀ-ਸੂਚਕ !!
Page Visitors: 2521

    -  * ਜਾਤੀ-ਸੂਚਕ !!

ਜਾਤੀ-ਸੂਚਕ ਗੋਤ ਨੂੰ ਜਦ ਵੀ ਨਾਂ ਦੇ ਨਾਲ ਲਗਾਈਏ ,
ਅਣਜਾਣੇ ਹੀ ਜਾਤ-ਪਾਤ ਨੂੰ ਅਸੀਂ ਸਾਂਭਦੇ ਜਾਈਏ ।

ਵਰਣ-ਵੰਡ ਦੇ ਨਾਲ ਵਿਪਰ ਨੇ ਐਸੀ ਖੇਡ ਬਣਾਈ ,
ਸੱਭ ਤੋਂ ਉੱਪਰ ਆਪ ਤੇ ਬਾਕੀ ਨੀਚਮ-ਨੀਚ ਸਦਾਈਏ ।

ਨੀਤੀ ਧਾਰ ਸਮਾਜ ਵੰਡਣ ਲਈ ਚੱਕਰਵਿਊ ਉਸ ਘੜਿਆ ,
ਜਾਤ-ਗਰਭੁ ਤੇ ਹੀਣ-ਭਾਵਨਾ ਸੁੱਤੇ-ਸਿਧ ਅਪਣਾਈਏ ।

ਕੁੱਲ-ਜਾਤੀ ਦੇ ਕਾਰਣ ਜੱਗ ਤੇ ਕੋਈ ਨਾ ਬਣਦਾ ਵੱਡਾ ,
ਵੱਡੇ ਹੋਵਣ ਖਾਤਿਰ ਸੱਜਣੋਂ ਵੱਡੇ ਕਰਮ ਕਮਾਈਏ ।

ਕਿਰਤ ਕਾਰਣ ਹੀ ਜੇਕਰ ਸਾਨੂੰ ਜਾਤਾਂ ਵਿੱਚ ਹੈ ਵੰਡਿਆ ,
ਫਿਰ ਕਾਹਤੋਂ ਨਾ ਕਿਰਤ ਬਦਲਕੇ ਬਦਲ ਜਾਤਾਂ ਨੂੰ ਪਾਈਏ ।

ਭਾਈਚਾਰਾ ਤੋੜਨ ਲਈ ਜਿਸ ਵਰਗ-ਵਿਤਕਰਾ ਘੜਿਆ ,
ਕਿਓਂ ਗੁਰ-ਨਾਨਕ ਛੱਡ ਚੇਲੇ ਉਸ ਮੰਨੂ ਦੇ ਅਖਵਾਈਏ ।

ਜੇਕਰ ਕਿਤੇ ਪਛਾਣ ਦੀ ਖਾਤਿਰ ਬਣਦੀ ਹੈ ਮਜਬੂਰੀ ,
ਕਾਹਤੋਂ ਨਾ ਫਿਰ ਗੋਤ ਨੂੰ ਛੱਡਕੇ ਪਿੰਡ ਤਖੱਲਸ ਲਾਈਏ 

ਕਿਓਂ ਨਾ ਸਾਰੇ ਪਿੰਡ ਨਿਵਾਸੀ ਸਾਂਝਾ ਨਾਂ ਅਪਣਾਕੇ ,
ਗੋਤਾਂ-ਜਾਤਾਂ ਦੇ ਨਾਲ ਤੁਰਦੀ ਊਚ-ਨੀਚ ਦਫਨਾਈਏ ।

ਇੱਕ ਜੋਤ ਤੋਂ ਉਪਜੇ ਸਾਰੇ ਵੱਡਾ-ਛੋਟਾ ਨਾ ਕੋਈ ,
ਮਾਣਸ ਦੀ ਤਾਂ ਜਾਤ ਹੈ ਇੱਕੋ ਸਭਨਾਂ ਨੂੰ ਸਮਝਾਈਏ ।

ਡਾ ਗੁਰਮੀਤ ਸਿੰਘ ਬਰਸਾਲ (ਕੈਲੇਫੋਰਨੀਆਂ)
gsbarsal@gmail.com



©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.