ਕੈਟੇਗਰੀ

ਤੁਹਾਡੀ ਰਾਇ



ਸਰਵਜੀਤ ਸਿੰਘ ਸੈਕਰਾਮੈਂਟੋ
ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਕਮੇਟੀ `ਚ ਰੇੜਕਾ–ਜਿੰਮੇਵਾਰ ਕੌਣ?
ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਕਮੇਟੀ `ਚ ਰੇੜਕਾ–ਜਿੰਮੇਵਾਰ ਕੌਣ?
Page Visitors: 2808

 ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਕਮੇਟੀ `ਚ ਰੇੜਕਾਜਿੰਮੇਵਾਰ ਕੌਣ
ਸਰਵਜੀਤ ਸਿੰਘ ਸੈਕਰਾਮੈਂਟੋ
ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪਾਕਿਸਤਾਨ ਸਥਿਤ ਗੁਰਧਾਮਾਂ ਦੇਦਰਸ਼ਨਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਭੇਜੇ ਜਾਣ ਵਾਲੇ ਜਥੇ ਦੇ ਵੀਜ਼ੇ ਸਬੰਧੀ, ਪਿਛਲੇ ਸਾਲਾਂ ਦੀ ਤਰ੍ਹਾਂ, ਇਸ ਸਾਲ ਫੇਰ ਰੇੜਕਾ ਪੈਦਾ ਹੋ ਗਿਆ ਹੈਸ਼੍ਰੋਮਣੀ ਕਮੇਟੀ ਸੋਧੇ ਹੋਏ ਕੈਲੰਡਰ ਮੁਤਾਬਕ 12 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਉਣ ਲਈ ਬਜ਼ਿਦ ਹੈ ਜਦੋਂ ਕਿ ਪਾਕਿਸਤਾਨ `ਚ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਕ 2 ਹਾੜ/16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈਇਤਿਹਾਸਕ ਵਸੀਲਿਆਂ ਮੁਤਾਬਕ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ 2 ਹਾੜ, ਜੇਠ ਸੁਦੀ 4 ਬਿਕ੍ਰਮੀ ਸੰਮਤ 1663 ਮੁਤਾਬਕ 30 ਮਈ ਸੰਨ 1606 ਯੂਲੀਅਨ ਦਿਨ ਸ਼ੁੱਕਰਵਾਰ ਨੂੰ ਹੋਈ ਸੀਇਨ੍ਹਾਂ ਵਿਚੋਂ ਇਕ ਤਾਰੀਖ 2 ਹਾੜ, ਸੂਰਜੀ ਕੈਲੰਡਰ ਦੀ ਹੈ ਅਤੇ ਦੂਜੀ ਜੇਠ ਸੁਦੀ 4, ਚੰਦਰ ਸੂਰਜੀ ਕੈਲੰਡਰ ਦੀ ਹੈਭਾਵੇ ਅੱਜ ਤੋਂ 407 ਸਾਲ ਪਹਿਲਾ, ਇਹ ਦੋਵੇਂ ਤਾਰੀਖਾਂ (2 ਹਾੜ ਅਤੇ ਜੇਠ ਸੁਦੀ 4) ਇਕ ਦਿਨ ਹੀ ਆਈਆਂ ਸਨ ਪਰ ਹਰ ਸਾਲ ਅਜੇਹਾ ਨਹੀ ਹੁੰਦਾ1663 ਬਿਕ੍ਰਮੀ ਤੋਂ  ਪਿਛੋਂ ਇਹ ਦੋਵੇਂ ਤਾਰੀਖਾਂ 1682 ਬਿਕ੍ਰਮੀ ਨੂੰ ਇਕੱਠੀਆਂ ਆਈਆਂ ਸਨ2010 ਵਿਚ ਵੀ ਇਹ ਦੋਵੇਂ ਤਾਰੀਖਾਂ ਇਕੋ ਦਿਨ, 16 ਜੂਨ ਨੂੰ ਹੀ ਸਨਅੱਜ ਇਨ੍ਹਾਂ ਦੋ ਤਾਰੀਖਾਂ `ਚ ਇਕ ਤਾਰੀਖ ਦੀ ਚੋਣ ਕਰਨੀ ਸਮੱਸਿਆ ਬਣ ਗਈ ਹੈਆਓ, ਦਿਨੋ-ਦਿਨ ਗੰਭੀਰ ਹੁੰਦੀ ਜਾ ਰਹੀ ਇਸ ਸਮੱਸਿਆ ਬਾਰੇ ਮੁੱਢਲੀ ਜਾਣਕਾਰੀ ਸਾਂਝੀ ਕਰੀਏ
ਧਰਤੀ ਆਪਣੇ ਧੁਰੇ ਦੁਵਾਲੇ ਘੁੰਮਦੀ ਹੈ ਇਸ ਦਾ ਇਕ ਚੱਕਰ 24 ਘੰਟੇ ਵਿਚ ਪੂਰਾ ਹੁੰਦਾ ਹੈਕੈਲੰਡਰ `ਚ ਇਸ ਨੂੰ ਇਕ ਦਿਨ ਗਿਣਿਆ ਜਾਂਦਾ ਹੈਧਰਤੀ ਸੂਰਜ ਦੇ ਦੁਵਾਲੇ ਵੀ ਘੁੰਮਦੀ ਹੈ, ਇਹ ਚੱਕਰ 365.2422 ਦਿਨ (365 ਦਿਨ, 5 ਘੰਟੇ, 48 ਮਿੰਟ ਅਤੇ 45 ਸੈਕੰਡ) ਵਿਚ ਪੂਰਾ ਹੁੰਦਾ ਹੈਇਸ ਨੂੰ ਮੌਸਮੀ ਸਾਲ ਕਿਹਾ ਜਾਂਦਾ ਹੈਚੰਦ ਧਰਤੀ ਦੇ ਦੁਵਾਲੇ ਘੁੰਮਦਾ ਹੈਚੰਦ ਦਾ ਇਹ ਚੱਕਰ  ਇਹ ਚੱਕਰ 29 ਦਿਨ 12 ਘੰਟੇ 44 ਮਿੰਟ 3 ਸੈਕਿੰਡ ਵਿਚ ਪੂਰਾ ਹੁੰਦਾ ਹੈਚੰਦ ਦੇ ਸਾਲ ਦੇ ਸਾਲ ਦੀ ਲੰਬਾਈ 354.37 ਦਿਨ (354 ਦਿਨ, 8 ਘੰਟੇ, 52 ਮਿੰਟ,ਅਤੇ 48 ਸੈਕੰਡ) ਹੁੰਦੀ ਹੈਭਾਵ ਚੰਦ ਦਾ ਇਕ ਸਾਲ ਸੂਰਜੀ ਸਾਲ ਤੋਂ ਲੱਗ-ਭੱਗ 11 ਦਿਨ ਛੋਟਾ ਹੁੰਦਾ ਹੈਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਜੇਠ ਸੁਦੀ 4, 2011 ਵਿਚ 5 ਜੂਨ (22 ਜੇਠ) ਨੂੰ ਆਇਆ ਸੀ2012 ਵਿਚ ਉਸ ਤੋਂ 11 ਦਿਨ ਪਹਿਲਾਂ 25 ਮਈ (12 ਜੇਠ)

ਆਇਆ ਸੀਇਸ ਹਿਸਾਬ ਨਾਲ ਤਾਂ ਇਹ 2013 ਵਿਚ ਇਹ ਦਿਹਾੜਾ 14 ਮਈ (1 ਜੇਠ) ਨੂੰ ਆਉਣਾ ਚਾਹੀਦਾ ਹੈ ਪਰ ਹੁਣ ਇਹ ਦਿਹਾੜਾ 14 ਮਈ ਨੂੰ ਨਹੀਂ ਸਗੋਂ 12 ਜੂਨ (30 ਜੇਠ) ਨੂੰ ਹੈਅਜੇਹਾ ਕਿਓ? ਚੰਦ ਦਾ ਸਾਲ, ਜੋ ਸੂਰਜੀ ਸਾਲ ਨਾਲੋਂ 11 ਦਿਨ ਛੋਟਾ ਹੈ, ਇਕ ਸਾਲ `11 ਦਿਨ, ਦੋ ਸਾਲਾ ਵਿਚ 22 ਦਿਨ ਸੂਰਜੀ ਸਾਲ ਤੋਂ ਪਿਛੇ ਰਹਿ ਗਿਆ ਹੈਇਸ ਨੂੰ ਸੂਰਜੀ ਸਾਲ ਦੇ ਨੇੜੇ-ਤੇੜੇ ਰੱਖਣ ਲਈ ਇਸ ਵਿਚ ਇਕ ਮਹੀਨਾ  ਹੋਰ ਜੋੜ ਦਿੱਤਾ ਜਾਵੇਗਾ, 2012 ਵਿਚ ਚੰਦ ਦੇ ਸਾਲ ਦੇ 13 ਮਹੀਨੇ ਸਨ। (ਭਾਦੋਂ ਦੇ ਦੋ ਮਹੀਨੇ ਸਨ) 19 ਸਾਲਾਂ ਵਿਚ ਚੰਦ ਦੇ 7 ਸਾਲ, 13 ਮਹੀਨਿਆਂ ਦੇ ਹੁੰਦੇ ਹਨਇਹ ਤੇਰਵਾਂ ਮਹੀਨਾ ਜਿਸ ਨੂੰ ਲੌਂਦ ਦਾ ਮਹੀਨਾ ਕਿਹਾ ਜਾਂਦਾ ਹੈਹਿੰਦੂ ਮਤ ਅਨੁਸਾਰ ਇਹ ਮਹੀਨਾ ਮਾੜਾ ਹੁੰਦਾ ਹੈਇਸ ਵਿੱਚ ਕੋਈ ਸ਼ੁਭ ਕੰਮ ਨਹੀਂ ਕੀਤਾ ਜਾ ਸਕਦਾਹੁਣ ਭਾਦੋਂ ਦੇ ਮਹੀਨੇ ਤੋਂ ਪਿਛੋਂ ਆਉਣ ਵਾਲੇ ਸਾਰੇ ਦਿਹਾੜੇ ਇਕ ਮਹੀਨਾ ਪੱਛੜ ਜਾਣਗੇ2013 ਵਿਚ, ਜਿਹੜਾ ਦਿਹਾੜਾ 14 ਮਈ ਨੂੰ ਆਉਣਾ ਚਾਹੀਦਾ ਹੈ ਹੁਣ ਉਹ 12 ਜੂਨ ਨੂੰ ਆਵੇਗਾਹੁਣ ਫੇਰ ਚੰਦ ਦੇ ਸਾਲ ਲੰਬਾਈ ਮੁਤਾਬਕ ਸ਼ਹੀਦੀ ਦਿਹਾੜਾ 2014 `11 ਦਿਨ ਪਹਿਲਾ ਭਾਵ 1 ਜੂਨ  ਨੂੰ ਆਵੇਗਾ ਅਤੇ ਉਸ ਤੋਂ ਅੱਗਲਾ 22 ਮਈ 2015 ਸੀ. ਈ. ਵਿਚ
ਭਾਵੇ ਸ਼੍ਰੋਮਣੀ ਕਮੇਟੀ ਵੱਲੋਂ ਸੋਧਾਂ ਦੇ ਨਾਮ ਦੇ ਵਿਗਾੜੇ ਗਏ ਕੈਲੰਡਰ ਨੂੰ 14 ਮਾਰਚ 2010 `ਚ ਲਾਗੂ ਕੀਤਾ ਗਿਆ ਸੀ ਪਰ ਉਸ ਸਾਲ ਸ਼੍ਰੋਮਣੀ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਪਾਕਿਸਤਾਨ ਭੇਜੇ ਜਾਣ ਵਾਲੇ ਜਥੇ ਨੂੰ ਕੋਈ ਸਮੱਸਿਆ ਨਹੀ ਸੀ ਆਈਕਿਉਂਕਿ 2010 ਵਿੱਚ  ਸ਼੍ਰੋਮਣੀ ਕਮੇਟੀ ਵੱਲੋਂ ਇਹ ਦਿਹਾੜਾ ਨਾਨਕ ਸ਼ਾਹੀ ਕੈਲੰਡਰ ਮੁਤਾਬਕ, 2 ਹਾੜ/16 ਜੂਨ ਨੂੰ ਹੀ ਮਨਾਇਆ ਗਿਆ ਸੀ

ਸ਼੍ਰੋਮਣੀ ਕਮੇਟੀ  ਵੱਲੋਂ  2011 ਵਿਚ ਜਾਰੀ ਕੀਤੇ ਗਏ ਕੈਲੰਡਰ `ਚ ਇਹ ਦਿਹਾੜਾ  5 ਜੂਨ ਅਤੇ 2012 ਵਿਚ 25 ਮਈ ਨੂੰ ਦਰਜ ਹੋਣ ਕਰਕੇ ਦੋਵੇਂ ਸਾਲ ਹੀ ਸ਼੍ਰੋਮਣੀ ਕਮੇਟੀ ਆਪਣਾ ਜਥਾ ਪਾਕਿਸਤਾਨ ਨਹੀ ਭੇਜ ਸਕੀਪਾਕਿਸਤਾਨ `ਚ ਨਾਨਕ ਸ਼ਾਹੀ ਕੈਲੰਡਰ ਲਾਗੂ ਹੈਉਥੇ ਹਰ ਸਾਲ 2 ਹਾੜ/16 ਜੂਨ ਨੂੰ ਸ਼ਹੀਦੀ ਦਿਹਾੜਾ ਮਨਾਇਆ ਜਾਂਦਾ ਹੈਇਸ ਕਰਕੇ ਪਾਕਿਸਤਾਨੀ ਸਫਾਰਤਖ਼ਾਨੇ ਵੱਲੋਂ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਕਿਸੇ ਹੋਰ ਤਾਰੀਖ ਲਈ ਵੀਜੇ ਦੇਣ ਤੋਂ ਇਨਕਾਰ ਕਰ ਦਿੱਤਾ ਗਿਆ ਸੀ।  ਜਦੋਂ ਕਿ  ਦਿੱਲੀ ਕਮੇਟੀ ਦੇ ਜਥੇ ਨੂੰ  ਵੀਜ਼ਾ ਦੇ ਦਿੱਤਾ ਗਿਆ ਸੀ ਕਿਉਂਕਿ ਦਿੱਲੀ ਕਮੇਟੀ ਵੱਲੋਂ ਨਾਨਕ ਸ਼ਾਹੀ ਕੈਲੰਡਰ ਨੂੰ ਮਾਨਤਾ ਦਿੱਤੀ ਗਈ ਸੀ।  ਇਸ ਸਾਲ ਤੋਂ ਦਿੱਲੀ ਕਮੇਟੀ ਨੇ ਵੀ ਧੁਮੱਕੜਸ਼ਾਹੀ  ਕੈਲੰਡਰ ਹੀ ਲਾਗੂ ਕਰ ਦਿੱਤਾ ਹੈ ਇਸ ਲਈ ਇਸ ਸਾਲ ਦੋਵਾਂ ਕਮੇਟੀਆਂ ਦੇ ਜਥਿਆਂ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪਿਆ ਹੈ
ਪਾਕਿਸਤਾਨ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ ਨਾਨਕਸ਼ਾਹੀ ਕੈਲੰਡਰ ਮੁਤਾਬਕ 2 ਹਾੜ/ 16 ਜੂਨ ਨੂੰ ਹੀ ਸ਼ਹੀਦੀ ਦਿਹਾੜਾ ਮਨਾਇਆ ਜਾਣਾ ਹੈਪਾਕਿਸਤਾਨੀ ਸਫਾਰਤਖ਼ਾਨੇ ਵੱਲੋਂ ਵੀ ਬਾਹਰੋਂ ਆਉਣ ਵਾਲੇ ਜਥਿਆਂ ਨੂੰ 8 ਜੂਨ ਤੋਂ 18 ਜੂਨ ਤਾਈ ਵੀਜ਼ਾ ਦਿੱਤਾ ਗਿਆ ਹੈਅਖ਼ਬਾਰੀ ਖ਼ਬਰਾਂ ਮੁਤਾਬਕ ਸ਼੍ਰੋਮਣੀ ਕਮੇਟੀ ਦਾ ਜਥਾ ਵੀ 8 ਜੂਨ ਨੂੰ ਰਵਾਨਾ ਹੋਵੇਗਾਪਰ 12 ਜੂਨ ਨੂੰ ਸ਼ਹੀਦੀ ਦਿਹਾੜਾ ਗੁਰਦਵਾਰਾ ਡੇਹਰਾ ਸਾਹਿਬ (ਲਾਹੌਰ) ਵਿਖੇ ਮਨਾਉਣ ਉਪ੍ਰੰਤ 13 ਜੂਨ ਨੂੰ ਵਾਪਸ ਆ ਜਾਵੇਗਾਜਦੋਂ ਕੇ ਬਾਕੀ ਜਥੇ 18 ਜੂਨ ਨੂੰ ਵਾਪਸ ਆਉਣਗੇਇਸ ਸਾਲ ਤਾਂ 4 ਦਿਨਾਂ ਦਾ ਫਰਕ ਹੋਣ ਕਰਕੇ ਅਜੇਹਾ ਸੰਭਵ ਹੋ ਸਕਿਆ ਹੈ ਪਰ ਅਗਲੇ ਸਾਲ ਕੀ ਹੋਵੇਗਾ? 2014 `ਚ ਇਹ ਦਿਹਾੜਾ 2013 ਨਾਲੋਂ 11 ਦਿਨ ਪਹਿਲਾ ਭਾਵ 1 ਜੂਨ ਅਤੇ 2015 `22 ਮਈ ਨੂੰ ਆਵੇਗਾਹਰ ਸਾਲ ਸ਼੍ਰੋਮਣੀ ਕਮੇਟੀ ਨੂੰ ਇਸ ਸਮੱਸਿਆ ਦਾ ਸਾਹਮਣਾ ਕਰਨਾ ਪਵੇਗਾ
ਪਾਕਿਸਤਾਨ ਕਮੇਟੀ ਵੱਲੋਂ ਨਾਨਕ ਸ਼ਾਹੀ ਕੈਲੰਡਰ ਦੇ ਹੱਕ `ਚ ਲਏ ਗਏ ਸਪੱਸ਼ਟ ਫੈਸਲੇ ਕਾਰਨ  ਆਉਣ ਵਾਲੇ ਸਾਲਾਂ ਸ਼੍ਰੋਮਣੀ ਕਮੇਟੀ ਤੇ ਪਾਕਿਸਤਾਨ ਕਮੇਟੀ `ਚ ਰੇੜਕਾ ਇਸੇ ਤਰ੍ਹਾਂ ਹੀ ਚਲਦਾ ਰਹੇਗਾਹੁਣ ਜਾਂ ਤਾਂ ਸ਼੍ਰੋਮਣੀ ਕਮੇਟੀ ਨੂੰ ਨਾਨਕਸ਼ਾਹੀ ਕੈਲੰਡਰ ਮੁਤਾਬਕ ਜਥਾ 2 ਹਾੜ/16 ਜੂਨ ਨੂੰ ਭੇਜ ਸਕੇਗੀ ਜਾਂ 2029 ਤਾਈ  ਸਬਰ ਕਰਨਾ ਪੈਣਾ ਹੈਧੁਮੱਕੜਸ਼ਾਹੀ ਕੈਲੰਡਰ ਮੁਤਾਬਕ, ਸ਼੍ਰੋਮਣੀ ਕਮੇਟੀ 2029 `ਚ ਹੀ ਪਾਕਿਸਤਾਨ ਜਥਾ ਭੇਜ ਸਕੇਗੀ ਕਿਉਂਕਿ ਹੁਣ 2029 ਵਿੱਚ ਹੀ  2 ਹਾੜ ਅਤੇ ਜੇਠ ਸੁਦੀ 4 ਇਕੱਠਿਆਂ ਆਉਣਗੀਆਂ
ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਹਾੜਾ ਚੰਦਰ ਸੂਰਜੀ ਬਿਕ੍ਰਮੀ ਕੈਲੰਡਰ ਦੇ ਮੁਤਾਬਕ ਜੇਠ ਸੁਦੀ 4 ਨੂੰ ਮਨਾਉਣ ਦੀ ਕੀ ਸਮੱਸਿਆ ਹੈ ਇਹ ਆਪਾ ਉਪਰ ਵੇਖ ਚੁੱਕੇ ਹਾਂਆਉ ਵੇਖੀਏ ਕਿ ਜੇ ਅਸੀਂ 2 ਹਾੜ ਨੂੰ ਮੁਖ ਰੱਖੀਏ ਤਾਂ ਕੀ ਹੋਵੇਗਾ2 ਹਾੜ ਸੂਰਜੀ ਬਿਕ੍ਰਮੀ ਦੀ ਤਾਰੀਖ ਹੈਇਸ ਸਾਲ ਦੇ 365 ਦਿਨ ਹੀ ਹਨਸਾਲ ਦੇ ਦਿਨ ਬਰਾਬਰ ਹੋਣ ਕਾਰਨ 2 ਹਾੜ ਹਰ ਸਾਲ ਸੀ. ਈ ਕੈਲੰਡਰ ਦੀ ਇਕੋ ਤਾਰੀਖ ਨੂੰ ਹੀ ਆਵੇਗਾਇਥੇ ਇਕ ਹੋਰ ਸਮੱਸਿਆ ਹੈ ਉਹ ਹੈ ਸੂਰਜੀ ਬਿਕ੍ਰਮੀ ਸਾਲ ਦੀ ਲੰਬਾਈ `ਚ ਲੱਗ ਭੱਗ 20 ਮਿੰਟ ਦਾ ਫਰਕਜਿਸ ਕਾਰਨ ਇਹ 72 ਸਾਲਾ ਪਿਛੋਂ ਮੌਸਮੀ ਸਾਲ ਤੋਂ ਇਕ ਦਿਨ ਅੱਗੇ ਹੋ ਜਾਂਦਾ ਹੈਇਸ ਸਮੱਸਿਆ ਦਾ ਹੱਲ ਹੈ ਨਾਨਕਸ਼ਾਹੀ ਕੈਲੰਡਰ
ਨਾਨਕਸ਼ਾਹੀ ਕੈਲੰਡਰ ਦੇ ਸਾਲ ਦੀ ਲੰਬਾਈ ਹੈ 365.2425 ਦਿਨ ਜੋ ਮੌਸਮੀ ਸਾਲ ਦੀ ਲੰਬਾਈ (365.2422) ਦੇ ਬਹੁਤ ਹੀ ਨੇੜੇ ਹੈਇਸ ਲੰਬਾਈ ਮੁਤਾਬਕ ਨਾਨਕਸ਼ਾਹੀ ਕੈਲੰਡਰ ਦਾ ਮੌਸਮੀ ਸਾਲ ਨਾਲ 3300 ਸਾਲ ਪਿਛੋਂ ਇਕ ਦਿਨ ਦਾ ਫਰਕ ਪਵੇਗਾ

ਹੁਣ ਜਦੋਂ ਅਸੀਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਨਾਨਕ ਸ਼ਾਹੀ ਕੈਲੰਡਰ ਮੁਤਾਬਕ 2 ਹਾੜ ਨੂੰ ਮਨਾਉਂਦੇ ਹਾਂ ਤਾਂ ਇਹ ਸਦਾ ਵਾਸਤੇ ਹੀ 16 ਜੂਨ ਨੂੰ ਆਵੇਗਾਨਾਨਕਸ਼ਾਹੀ ਕੈਲੰਡਰ, ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਵੱਲੋਂ 2003 `ਚ ਲਾਗੂ ਕੀਤਾ ਗਿਆ ਸੀਪਾਕਿਸਤਾਨ ਸਰਕਾਰ ਅਤੇ ਗੁਰਦਵਾਰਾ ਪ੍ਰਬੰਧਕ ਕਮੇਟੀ ਸਮੇਤ ਸਾਰੀ ਦੁਨੀਆਂ `ਚ ਇਹ ਕੈਲੰਡਰ ਲਾਗੂ ਹੈ17 ਅਕਤੂਬਰ 2009 ਨੂੰ ਅਚਾਨਕ ਇਹ ਖ਼ਬਰ ਆਈ ਇਸ ਕੈਲੰਡਰ `ਚ ਸੋਧ ਕੀਤੀ ਜਾ ਹਰੀ ਹੈਕੈਲੰਡਰ ਵਿਗਿਆਨ ਦੇ ਦੋ ਮਹਾਨ ਵਿਦਵਾਨਾਂ (?) ਭਾਈ ਹਰਨਾਮ ਸਿੰਘ ਧੁੰਮਾ ਅਤੇ ਅਵਤਾਰ ਸਿੰਘ ਮੱਕੜ ਦੀ ਦੋ ਮੈਂਬਰੀ ਕਮੇਟੀ ਬਣਾ ਦਿੱਤੀ ਗਈਇਸ ਕਮੇਟੀ ਨੇ ਸਿਰਫ 3 ਤਾਰੀਖਾਂ ਨੂੰ (ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੋਹ ਸੁਦੀ 7, ਗੁਰਗੱਦੀ ਗੁਰੂ ਗ੍ਰੰਥ ਸਾਹਿਬ ਜੀ ਕੱਤਕ ਸੁਦੀ 2 ਅਤੇ ਗੁਰੂ ਗੋਬਿੰਦ ਸਿੰਘ ਜੀ ਦਾ ਜੋਤੀ ਜੋਤ ਦਿਹਾੜਾ ਕੱਤਕ ਸੁਦੀ 5) ਸੋਧਾ ਲਾਉਣ ਦੀ ਸਿਫ਼ਾਰਿਸ਼ ਕਰ ਦਿੱਤੀਦੋ ਮੈਂਬਰੀ ਕਮੇਟੀ ਦੀਆਂ ਸ਼ਿਫਾਰਸ਼ਾ ਨੂੰ ਪੰਜ ਸਿੰਘ ਸਾਹਿਬਾਨ ਨੇ ਆਪਣੀ 30 ਦਸੰਬਰ 2009 ਦੀ ਇਕੱਤਰਤਾ `ਚ ਪ੍ਰਵਾਨ ਕਰ ਲਿਆ ਗਿਆਉਪਰ ਦਿੱਤੇ ਗਏ ਮਤਾ ਨੰ 1 (

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.