ਕੈਟੇਗਰੀ

ਤੁਹਾਡੀ ਰਾਇ



ਅਵਤਾਰ ਸਿੰਘ ਮਿਸ਼ਨਰੀ
ਸਿਰੋਪਾਉ ਦਾ ਇਤਿਹਾਸ, ਪ੍ਰੰਪਰਾ ਅਤੇ ਦੁਰਵਰਤੋਂ
ਸਿਰੋਪਾਉ ਦਾ ਇਤਿਹਾਸ, ਪ੍ਰੰਪਰਾ ਅਤੇ ਦੁਰਵਰਤੋਂ
Page Visitors: 2693

 

ਸਿਰੋਪਾਉ ਦਾ ਇਤਿਹਾਸ, ਪ੍ਰੰਪਰਾ ਅਤੇ ਦੁਰਵਰਤੋਂ

 

 ਸਿਰੋਪਾ ਸਨਮਾਨ ਚਿੱਨ੍ਹ ਦਾ ਪ੍ਰਤੀਕ ਹੈ ਜੋ ਮਹਾਂਨ ਕੋਸ਼ ਵਿੱਚ ਸਿਰ ਤੋਂ ਪੈਰ ਤੱਕ ਪਹਿਨਣ ਦੀ ਪੁਸ਼ਾਕ, ਖਿਲਤ ਰੂਪ ਦਰਸਾਇਆ ਗਿਆ ਹੈਸਿਰੋਪਾ ਸ਼ਬਦ ਦੇ ਵੱਖ-ਵੱਖ ਰੂਪ ਹਨ ਜਿਵੇਂ-ਸਰਪਾ, ਸਿਰੋਪਾ, ਸਿਰਪਾਉ, ਸਿਰਪਾਇ, ਸਿਰਪਾਵ ਅਤੇ ਸਿਰੇਪਾਉ ਸਿਰੋਪੇ ਦੇ ਇਤਿਹਾਸ ਬਾਰੇ ਸ਼ਬਦ ਕੋਸ਼ ਜਾਂ ਮਹਾਨ ਕੋਸ਼ ਪੜ੍ਹੀਏ ਤਾਂ ਪਤਾਲਗਦਾ ਹੈ ਕਿ ਸਿਰੋਪਾ ਫਾਰਸੀ ਦੇ ਸ਼ਬਦ ਸਰੋਪਾ ਤੋਂ ਸ਼ੁਰੂ ਹੋਇਆ ਹੈ ਅਤੇ ਗੁਰਬਾਣੀ ਵਿਖੇ ਇਸ ਨੂੰ ਸਿਰਪਾਉ ਕਿਹਾ ਗਿਆ ਹੈ-ਪਹਿਰਿ ਸਿਰਪਾਉ ਸੇਵਕ ਜਨ ਮੇਲੇਨਾਨਕ ਪ੍ਰਗਟ ਪਹਾਰੇ।। (੬੩੧) ਭਾਵ ਕਰਤਾਰ ਨੇ ਆਪਣੇ ਸੇਵਕਾਂ ਨੂੰ ਸਿਰੋਪਾ ਪਹਿਨਾ ਕੇ ਆਪਣੇ ਨਾਲ ਮੇਲਿਆ ਅਤੇ ਸੰਸਾਰ ਵਿੱਚ ਪ੍ਰਸਿੱਧ ਕਰ ਦਿੱਤਾ ਹੈ ਭਗਤਿਸਿਰਪਾਉ ਦੀਓ ਜਨ ਅਪੁਨੇ ਪ੍ਰਤਾਪੁ ਨਾਨਕ ਪ੍ਰਭ ਜਾਤਾ ੩੦੯੪॥(631) ਪ੍ਰੇਮਾਂ ਭਗਤੀ ਦਾ ਸਿਰਪਾਉ ਉਸ ਅਪਨੇ ਸੇਵਕ ਨੂੰ ਦਿੱਤਾ ਜਿਸ ਨੇ ਪ੍ਰਭੂ ਦਾ ਪ੍ਰਤਾਪ ਜਾਣ ਲਿਆ ਸਦਾ ਅਨੰਦੁ ਕਰੇ ਆਨੰਦੀ ਜਿਸੁ ਸਿਰਪਾਉ ਪਇਆ ਗਲਿ ਖਾਸਾ ਹੇ ੧੩॥(1073) ਉਹ ਭਗਤ ਸਦਾ ਹੀ ਵਿਗਾਸ ਵਿੱਚ ਰਹਿੰਦਾ ਹੈ ਜਿਸ ਦੇ ਹਿਰਦੇ ਰੂਪੀ ਗਲ ਵਿੱਚ ਪ੍ਰਮਾਤਮਾਂ ਦੀ ਬਖਸ਼ਿਸ਼ ਦਾ ਖਾਸ ਸਿਰਪਾਉ ਪੈਂਦਾ ਹੈ ਪ੍ਰੇਮ ਪਟੋਲਾ ਤੈ ਸਹਿ ਦਿਤਾ ਢਕਣ ਕੂ ਪਤਿ ਮੇਰੀ ॥(520) ਮੇਰੇ ਸ਼ਹਿਨਸ਼ਾਹ ਪ੍ਰਭੂ ਆਪ ਜੀ ਨੇ ਮੇਰੀ ਪਤਿ ਢੱਕਣ ਲਈ ਪਿਆਰ ਦਾ ਪਟੋਲਾ ਮੈਂਨੂੰ ਬਖਸ਼ਿਸ਼ ਕੀਤਾ ਹੈ ਅਯੋਗ ਵਿਅਕਤੀ ਸਾਕਤ ਅਦਿਕ ਬਾਰੇ ਵੀ ਸਿਰਪਾਉ ਦਾ ਜਿਕਰ ਹੈ-ਸਾਕਤ ਸਿਰਪਾਉਰੇਸ਼ਮੀ ਪਹਿਰਤ ਪਤਿ ਖੋਈ॥ (811) ਸ਼ਕਤੀ ਦੇ ਪੁਜਾਰੀ ਸਾਕਤ ਨੇ ਬਹੁਮੁੱਲੇ ਰੇਸ਼ਮੀ ਸਿਰਪਾਉ ਪਹਿਰ ਕੇ ਵੀ ਹਉਮੇ ਹੰਕਾਰ ਅਤੇ ਵਿਸ਼ੇ ਵਿਕਾਰਾਂ ਕਾਰਨ ਆਪਣੀ ਇਜ਼ਤ ਗਵਾਈ ਹੈ
 ਫਾਰਸੀ ਵਿੱਚ ਇਸ ਦਾ ਮਤਲਬ ਹੈ ਸਿਰ ਤੋਂ ਪੈਂਰਾ ਤਕ ਪਹਿਨਣ ਵਾਲੀ ਉਹ ਪੋਸ਼ਾਕ ਜੋ ਬਾਦਸ਼ਾਹ ਵਲੋਂ ਕਿਸੇ ਨੂੰ ਸਨਮਾਨਤ ਕਰਨ ਲਈ ਭਾਵ ਇੱਜਤ ਵਜੋਂ ਦਿੱਤੀ ਗਈਖਿਲਤ ਹੋਵੇ ਐਨਸਾਈਕਲੋਪੀਡੀਆ ਆਫ ਸਿਖਇਜਮ ਅਨੁਸਾਰ ਸਿਰੋਪੇ ਦੀ ਰਵਾਇਤ ਗੁਰੂ ਅੰਗਦ ਸਾਹਿਬ ਤੋਂ ਸ਼ੁਰੂ ਹੋਈ ਸਿੱਖ ਧਰਮ ਵਿੱਚ ਸਿਰੋਪਾਉ ਦਾ ਅਹਿਮਮਹੱਤਵ ਹੈ ਸਿੱਖ ਰਹਿਤ ਮਰਿਆਦਾ ਅਨੁਸਾਰ ਗੁਰੂ ਦੀ ਬਖਸ਼ਿਸ਼ ਦਾ ਪ੍ਰਤੀਕ ਸਿਰਪਾਉ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿੱਚ ਹੀ ਦਿੱਤਾ ਜਾਂਦਾ ਹੈ ਪਰਇਸਦੇ ਉਲਟ ਅੱਜ ਕਲ੍ਹ ਹੋਟਲ, ਮੈਰਿਜ ਪੈਲੇਸ ਤੇ ਹੁਣ ਗਲੀ ਮੁਹੱਲੇ ਵਿੱਚ ਹੋਣ ਵਾਲੇ ਸਮਾਗਮਾਂ ਵਿੱਚ ਵੀ ਲੋਕਾਂ ਨੂੰ ਸਿਰੋਪਾ ਦੇ ਦਿੱਤਾ ਜਾਂਦਾ ਹੈ ਸਿੱਖ ਇਤਿਹਾਸਅਨੁਸਾਰ ਵੀ ਸਿਰੋਪਾ ਬਖਸ਼ਿਸ਼ ਕਰਨ ਦੀ ਪਰੰਪਰਾ ਜਗਤ ਗੁਰੂ ਨਾਨਕ ਸਾਹਿਬ ਤੋਂ ਸ਼ੁਰੂ ਹੋਈ ਜੋ ਉਨ੍ਹਾਂ ਨੇ ਭਾਈ ਲਹਿਣਾਂ ਜੀ ਨੂੰ ਹਰ ਪ੍ਰਕਾਰ ਯੋਗ ਸਮਝ ਕੇ ਗੁਰਗੱਦੀ ਰੂਪ ਸਿਰਪਾਉ ਦੀ ਬਖਸ਼ਿਸ਼ ਕੀਤੀ ਸੀ ਅੱਗੇ ਗੁਰੂ ਅੰਗਦ ਸਾਹਿਬ ਨੇ ਬਾਬਾ ਅਮਰਦਾਸ ਜੀ ਵਲੋਂ ਤਨ ਮਨ ਨਾਲ ਨਿਭਾਈ ਸੇਵਾ ਨੂੰ 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.