ਕੈਟੇਗਰੀ

ਤੁਹਾਡੀ ਰਾਇ



ਗੁਰਚਰਨ ਸਿੰਘ ਪੱਖੋਕਲਾਂ
ਵਰਤਮਾਨ ਯੁੱਗ ਵਿਚ ਬਜੁਰਗਾਂ ਦੀ ਦੁਰਦਸ਼ਾ ਦੇ ਕਾਰਣ !
ਵਰਤਮਾਨ ਯੁੱਗ ਵਿਚ ਬਜੁਰਗਾਂ ਦੀ ਦੁਰਦਸ਼ਾ ਦੇ ਕਾਰਣ !
Page Visitors: 2686

ਵਰਤਮਾਨ ਯੁੱਗ ਵਿਚ ਬਜੁਰਗਾਂ ਦੀ ਦੁਰਦਸ਼ਾ ਦੇ ਕਾਰਣ !          
    ਵਰਤਮਾਨ ਯੁੱਗ ਦੀ ਤੇਜ ਰਫਤਾਰ ਤਰੱਕੀ ਦੇ ਵਿੱਚ ਸਮਾਜ ਅਤੇ ਸਭਿਆਚਾਰ ਦੇ ਵਿੱਚ ਬਦਲਾ ਵੀ ਤੇਜੀ ਨਾਲ ਹੋ ਰਹੇ ਹਨਸਾਂਝੇ ਪਰੀਵਾਰ ਖਤਮ ਹੋ ਰਹੇ ਹਨ ਅਤੇ ਹਰ ਕੋਈ ਇਕਹਿਰੇ ਪਰੀਵਾਰ ਨੂੰ ਪਹਿਲ ਦੇ ਰਿਹਾ ਹੈਨੌਜਵਾਨਾਂ ਨੇ ਤਾਂ ਇਸ ਨੂੰ ਪਹਿਲ ਦੇਣੀ ਹੀ ਹੈ ਪਰ ਬਜੁਰਗ ਲੋਕ ਵੀ ਆਪਣੀ ਡਫਲੀ ਆਪ ਵਜਾਉਣ ਨੂੰ ਪਹਿਲ ਦਿੰਦੇ ਹਨਜਦ ਤੋਂ ਪੰਜਾਬ ਦੀ ਜਰਖੇਜ ਜਮੀਨ ਹਰੀ ਕਰਾਂਤੀ ਨਾਲ ਮੋਟੀ ਕਮਾਈ ਦੇਣ ਲੱਗੀ ਹੈ ਨੂੰ ਦੇਖਕੇ ਬਜੁਰਗ ਲੋਕ ਵੀ ਆਪਣੇ ਪੁੱਤਾਂ ਨਾਲ ਸਰੀਕਾਂ ਵਾਂਗ ਜਮੀਨਾਂ ਵੰਡਣ ਲੱਗ ਪਏ ਹਨਧੀਆਂ ਪੁੱਤਰਾਂ ਨੂੰ ਮਾਪਿਆਂ ਨੇ ਪੈਸੇ ਬਣਾਉਣ ਵਾਲੀ ਮਸੀਨ ਬਣਨ ਦੀ ਹੱਲਾਸੇਰੀ ਦੇਕੇ ਆਪਣੇ ਪੈਰ ਆਪ ਕੁਹਾੜਾ ਮਾਰਿਆ ਹੈਜਦ ਮਨੁੱਖ ਇਨਸਾਨ ਦੀ ਥਾਂ ਪੈਸੇ ਬਣਾਉਣ ਵਾਲੀ ਮਸੀਨ ਬਣ ਜਾਂਦਾ ਹੈ ਤਦ ਉਸਨੂੰ ਮਾਪਿਆਂ ਜਾਂ ਬਜੁਰਗਾਂ  ਨੂੰ ਸੰਭਾਲਣਾਂ ਵੀ ਘਾਟੇ ਦਾ ਸੌਦਾ ਲੱਗਦਾ ਹੈਵਰਤਮਾਨ ਵਿੱਚ ਬੱਚਿਆਂ ਨੂੰ ਦੂਸਰਿਆਂ ਦੀ ਭਲਾਈ ਦੀ ਥਾਂ ਨਿੱਜ ਵਾਦ ਦੀ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਵਿੱਚ ਪੇਸੇਵਾਰਾਨਾ ਸੋਚ ਨੂੰ ਹੀ ਹੱਲਾਸੇਰੀ ਦਿੱਤੀ ਜਾਂਦੀ ਹੈਇਸ ਵਪਾਰਕ ਸੋਚ ਦੇ ਘੋੜੇ ਤੇ ਚੜਿਆਂ ਬੰਦਾਂ ਦੂਸਰਿਆਂ ਦੀ ਭਲਾਈ ਸੋਚਣ ਤੋਂ ਹੀ ਕੋਰਾ ਹੋ ਜਾਂਦਾ ਹੈ ਦੂਸਰਿਆਂ ਦੀ ਭਲਾਈ ਕਰਨ ਤੋਂ ਮੁੱਕਰਿਆ ਬੰਦਾਂ ਆਪਣੇ ਮਾਪਿਆਂ ਨੂੰ ਵੀ ਬੋਝ ਹੀ ਸਮਝਦਾ ਹੈਜਿਸ ਬੱਚੇ ਵਿੱਚ ਸਮਾਜ ਸੇਵਾ ਜਾਂ ਦੂਸਰਿਆਂ ਦੀ ਮੱਦਦ ਕਰਨ ਦੀ ਸੋਚ ਭਰੀ ਹੋਵੇਗੀ ਉਹ ਵਿਅਕਤੀ ਕਦੇ ਵੀ ਆਪਣੇ ਮਾਪਿਆਂ ਦੀ ਸੇਵਾ ਤੋਂ ਵੀ ਪੈਰ ਪਿਛਾਂਹ ਨਹੀਂ ਕਰ ਸਕਦਾਬੱਚਿਆਂ ਦੇ ਵਿੱਚ ਲਾਲਸਾਵਾਂ ਦੀ ਅੱਗ ਬਾਲਕੇ ਅਸੀਂ ਉਹਨਾਂ ਤੋ ਕਿਸੇ ਦੀ ਵੀ ਸੇਵਾ ਦੀ ਆਸ ਨਹੀਂ ਰੱਖ ਸਕਦੇਵਰਤਮਾਨ ਵਿੱਚ ਪੈਸੇ ਦੀ ਦੌੜ ਏਨੀ ਭਾਰੂ ਹੋ ਚੁੱਕੀ ਹੈ ਜਿਸ ਵਿੱਚ ਸਮਾਜ ਦਾ ਹਰ ਵਰਗ ਦੌੜ ਰਿਹਾ ਹੈ ਅਤੇ ਇਸ ਦੌੜ ਦੇ ਵਿੱਚ ਸਾਹੋ ਸਾਹੀ ਹੋਏ ਮਨੁੱਖ ਨੂੰ ਕਿਸੇ ਦੂਸਰੇ ਬਾਰੇ ਸੋਚਣ ਦੀ ਵਿਹਲ ਹੀ ਨਹੀਂ ਹੈਵਰਤਮਾਨ ਵਿੱਚ ਹਰ ਮਨੁੱਖ ਆਪਣੇ ਬੱਚਿਆਂ ਨੂੰ ਅਮੀਰੀ ਦੇ ਘਰ ਵਿੱਚ

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.