ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਹੁਸ਼ਿਆਰਪੁਰ ‘ਚ ਦਰਦਨਾਕ ਸੜਕ ਹਾਦਸੇ ‘ਚ 10 ਦੀ ਮੌਤ
ਹੁਸ਼ਿਆਰਪੁਰ ‘ਚ ਦਰਦਨਾਕ ਸੜਕ ਹਾਦਸੇ ‘ਚ 10 ਦੀ ਮੌਤ
Page Visitors: 2395

ਹੁਸ਼ਿਆਰਪੁਰ ‘ਚ ਦਰਦਨਾਕ ਸੜਕ ਹਾਦਸੇ ‘ਚ 10 ਦੀ ਮੌਤਹੁਸ਼ਿਆਰਪੁਰ ‘ਚ ਦਰਦਨਾਕ ਸੜਕ ਹਾਦਸੇ ‘ਚ 10 ਦੀ ਮੌਤ

May 09
21:22 2019

ਹੁਸ਼ਿਆਰਪੁਰ, 9 ਮਈ (ਪੰਜਾਬ ਮੇਲ) – ਸ਼ਹਿਰ ਦੀ ਊਨਾ ਰੋਡ ‘ਤੇ ਦਰਦਨਾਕ ਸੜਕ ਹਾਦਸੇ ਵਿੱਚ 10 ਜਣਿਆਂ ਦੀ ਮੌਤ ਹੋਣ ਦੀ ਖ਼ਬਰ ਹੈ। ਮ੍ਰਿਤਕਾਂ ਵਿੱਚ ਤਿੰਨ ਬੱਚੇ ਵੀ ਸ਼ਾਮਲ ਹਨ। ਸਾਰੇ ਮ੍ਰਿਤਕ ਦਸੂਹਾ ਦੇ ਦੱਸੇ ਜਾ ਰਹੇ ਹਨ ਜੋ ਪਿਕਅੱਪ ਸਵਾਰਾਂ ਨਾਲ ਕਿਸੇ ਧਾਰਮਿਕ ਸਥਾਨ ਵਿਖੇ ਮੱਥਾ ਟੇਕ ਕੇ ਵਾਪਸ ਆਪਣੇ ਘਰ ਪਰਤ ਰਹੇ ਸਨ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਘਟਨਾ ‘ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮ੍ਰਿਤਕਾਂ ਲਈ ਇੱਕ-ਇੱਕ ਲੱਖ ਤੇ ਜ਼ਖ਼ਮੀਆਂ ਲਈ 25-25 ਹਜ਼ਾਰ ਰੁਪਏ ਦੀ ਮਾਲੀ ਮਦਦ ਦਾ ਐਲਾਨ ਕੀਤਾ ਹੈ।
ਇਹ ਹਾਦਸਾ ਨਗਰ ਨਿਗਮ ਦਫ਼ਤਰ ਦੇ ਨਜ਼ਦੀਕ ਉਦੋਂ ਵਾਪਰਿਆ ਜਦੋਂ ਬਲੈਰੋ ਪਿਕਅੱਪ ਗੱਡੀ ਰਿਕਸ਼ੇ ਨੂੰ ਬਚਾਉਂਦੀ ਹੋਈ ਦਰੱਖ਼ਤ ਨਾਲ ਟਕਰਾ ਗਈ। ਜਿਸ ਥਾਂ ‘ਤੇ ਹਾਦਸਾ ਵਾਪਰਿਆ, ਉੱਥੇ ਬੈਰੀਕੇਡ ਵੀ ਲੱਗੇ ਹੋਏ ਸਨ ਅਤੇ ਚਾਲਕ ਗੱਡੀ ‘ਤੇ ਸੰਤੁਲਨ ਨਹੀਂ ਬਰਕਰਾਰ ਰੱਖ ਪਾਇਆ।
ਹੁਸ਼ਿਆਰਪੁਰ ਤੋਂ ਕੈਬਨਿਟ ਮੰਤਰੀ ਸੁੰਦਰ ਸ਼ਿਆਮ ਅਰੋੜਾ ਨੇ ਹਾਦਸਾ ਪੀੜਤਾਂ ਨੂੰ ਹਰ ਸੰਭਵ ਮਦਦ ਦੇਣ ਦਾ ਭਰੋਸਾ ਦਿੱਤਾ। ਮੈਡੀਕਲ ਅਫਸਰ ਵਿਨੋਦ ਸਰੀਨ ਨੇ ਦੱਸਿਆ ਕਿ ਮ੍ਰਿਤਕਾਂ ਵਿੱਚ ਦੋ ਬੱਚੇ, ਤਿੰਨ ਔਰਤਾਂ ਸਮੇਤ 10 ਲੋਕਾਂ ਦੀ ਮੌਤ ਹੋ ਗਈ ਹੈ ਅਤੇ 12 ਜਣੇ ਜ਼ਖ਼ਮੀ ਹਨ, ਜਿਨ੍ਹਾਂ ਦਾ ਇਲਾਜ ਜਾਰੀ ਹੈ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.