ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
‘ਆਪ’ਅਤੇ ਅਕਾਲੀ ਪਾਰਟੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ
‘ਆਪ’ਅਤੇ ਅਕਾਲੀ ਪਾਰਟੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖਲ
Page Visitors: 2362

ਅਕਾਲੀ ਅਤੇ 'ਆਪ' ਪਾਰਟੀ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ
ਸਮੂਹ ਵੋਟਰਾਂ, ਰਾਜਸੀ ਪਾਰਟੀਆਂ ਅਤੇ ਹੋਰ ਧਿਰਾਂ ਨੂੰ ਸਹਿਯੋਗ ਦੇਣ ਲਈ ਕਿਹਾ
By : ਯਾਦਵਿੰਦਰ ਸਿੰਘ ਤੂਰ
Friday, Sep 27, 2019 05:42 PM

  ਯਾਦਵਿੰਦਰ ਸਿੰਘ ਤੂਰ

ਲੁਧਿਆਣਾ, 27 ਸਤੰਬਰ 2019 -
  ਵਿਧਾਨ ਸਭਾ ਹਲਕਾ ਦਾਖਾ ਦੀ ਜ਼ਿਮਨੀ ਚੋਣ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਪੰਜਵੇਂ ਦਿਨ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵੱਲੋਂ ਨਾਮਜ਼ਦਗੀਆਂ ਦਾਖ਼ਲ ਕੀਤੀਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਵੱਲੋਂ ਸ੍ਰ. ਮਨਪ੍ਰੀਤ ਸਿੰਘ ਇਯਾਲੀ ਨੇ ਅਤੇ ਕਵਰਿੰਗ ਉਮੀਦਵਾਰ ਵਜੋਂ ਸ੍ਰ. ਹਰਕਿੰਦਰ ਸਿੰਘ ਨੇ ਨਾਮਜ਼ਦਗੀ ਪੱਤਰ ਭਰੇ। ਇਸ ਤੋਂ ਇਲਾਵਾ ਆਪ ਪਾਰਟੀ ਵੱਲੋਂ ਸ੍ਰ. ਅਮਨਦੀਪ ਸਿੰਘ ਮੋਹੀ ਨੇ ਅਤੇ ਕਵਰਿੰਗ ਉਮੀਦਵਾਰ ਵਜੋਂ ਸ੍ਰੀਮਤੀ ਗੁਰਦੀਪ ਕੌਰ ਨੇ ਕਾਗਜ਼ ਦਾਖ਼ਲ ਕੀਤੇ। ਇਸ ਤੋਂ ਪਹਿਲਾਂ ਅਜ਼ਾਦ ਉਮੀਦਵਾਰ ਸ੍ਰੀ ਜੈ ਪ੍ਰਕਾਸ਼ ਜੈਨ ਵੱਲੋਂ ਵੀ ਨਾਮਜ਼ਦਗੀ ਦਾਖਲ ਕੀਤੇ ਹੋਏ ਹਨ। ਇਸ ਤਰ੍ਹਾਂ ਵਿਧਾਨ ਸਭਾ ਹਲਕਾ ਦਾਖਾ ਦੀਆਂ ਉਪ ਚੋਣਾਂ ਲਈ ਹੁਣ ਤੱਕ 5 ਨਾਮਜ਼ਦਗੀਆਂ ਦਾਖ਼ਲ ਕੀਤੀਆਂ ਜਾ ਚੁੱਕੀਆਂ ਹਨ।
  ਸ੍ਰੀ ਅਗਰਵਾਲ ਨੇ ਦੱਸਿਆ ਕਿ ਇਸ ਚੋਣ ਲਈ ਨਾਮਜ਼ਦਗੀਆਂ 30 ਸਤੰਬਰ, 2019 ਤੱਕ ਭਰੀਆਂ ਜਾਣਗੀਆਂ। ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਹੋਵੇਗਾ। ਨਾਮਜ਼ਦਗੀ ਪੱਤਰਾਂ ਦੀ ਜਾਂਚ 1 ਅਕਤੂਬਰ ਨੂੰ ਹੋਵੇਗੀ, ਜਦਕਿ 3 ਅਕਤੂਬਰ, 2019 ਤੱਕ ਨਾਮਜ਼ਦਗੀਆਂ ਵਾਪਸ ਲਈਆਂ ਜਾ ਸਕਣਗੀਆਂ। ਵੋਟਾਂ 21 ਅਕਤੂਬਰ ਨੂੰ ਪੈਣਗੀਆਂ ਅਤੇ ਗਿਣਤੀ 24 ਅਕਤੂਬਰ, 2019 ਨੂੰ ਹੋਵੇਗੀ। ਸ੍ਰੀ ਅਗਰਵਾਲ ਨੇ ਦੱਸਿਆ ਕਿ ਵਿਧਾਨ ਸਭਾ ਚੋਣ ਹਲਕਾ 68 ਦਾਖਾ ਦੇ ਇਸ ਸਮੇਂ 220 ਪੋਲਿੰਗ ਸਟੇਸ਼ਨ ਹਨ, ਜਿਨ੍ਹਾਂ ਵਿੱਚ ਜਨਰਲ ਵੋਟਰ 1,84,306 ਅਤੇ 780 ਸਰਵਿਸ ਵੋਟਰ ਹਨ।
  ਉਨ੍ਹਾਂ ਕਿਹਾ ਕਿ ਇਸ ਉੱਪ ਚੋਣ ਵਿੱਚ ਕੋਈ ਵੀ ਉਮੀਦਵਾਰ 28 ਲੱਖ ਰੁਪਏ ਤੋਂ ਵੱਧ ਦੀ ਰਾਸ਼ੀ ਨਹੀਂ ਖਰਚ ਸਕਦਾ। ਚੋਣਾਂ ਦੇ ਪ੍ਰਬੰਧਾਂ ਲਈ ਜਿਲ•ਾ ਪੱਧਰ ਅਤੇ ਹਲਕਾ ਪੱਧਰ 'ਤੇ ਵੱਖ-ਵੱਖ ਸੈੱਲ ਸਥਾਪਿਤ ਕਰ ਦਿੱਤੇ ਗਏ ਹਨ, ਜਿਵੇਂ ਕਿ ਫਲਾਇੰਗ ਸੁਕੈਡ, ਸਟੈਟਿਕ ਸਰਵੇਲੈਂਸ ਟੀਮ, ਐਕਸਪੈਂਡੀਚਰ ਮੋਨੀਟਰਿੰਗ ਸੈਲ, ਐਮ.ਸੀ.ਸੀ. ਅਤੇ ਸ਼ਿਕਾਇਤ ਸੈੱਲ ਆਦਿ। ਅਖਬਾਰਾਂ ਵਿੱਚ ਚੋਣ ਪ੍ਰਚਾਰ ਲਈ ਕਿਸੇ ਵੀ ਕਿਸਮ ਦੀ ਪੇਡ ਨਿਊਜ਼ ਨੂੰ ਰੋਕਣ ਲਈ ਐਮ.ਸੀ.ਐਮ.ਸੀ ਟੀਮ ਨਿਯੁਕਤ ਕੀਤੀ ਗਈ ਹੈ।
   ਸ੍ਰੀ ਅਗਰਵਾਲ ਨੇ ਪ੍ਰਿੰਟਿੰਗ ਪ੍ਰੈੱਸਾਂ ਨੂੰ ਖਾਸ ਤੌਰ 'ਤੇ ਹਦਾਇਤ ਕੀਤੀ ਹੈ ਕਿ ਚੋਣਾਂ ਦੇ ਸਮੇਂ ਕੋਈ ਵੀ ਸਮੱਗਰੀ ਛਾਪਦੇ ਸਮੇਂ ਛਾਪਕ ਅਤੇ ਛਪਾਉਣ ਵਾਲੇ ਵਿਅਕਤੀ ਦਾ ਨਾਮ ਅਤੇ ਕਿੰਨੀ ਕਿੰਨੀ ਮਾਤਰਾ ਵਿੱਚ ਸਮੱਗਰੀ ਛਪਾਈ ਗਈ ਹੈ ਦੀ ਸੂਚਨਾ ਸਮੱਗਰੀ 'ਤੇ ਜ਼ਰੂਰ ਦਿੱਤੀ ਜਾਵੇ ਅਤੇ ਹਦਾਇਤਾਂ ਦੀ ਪਾਲਣਾ ਨਾ ਕਰਨ ਦੀ ਸੂਰਤ ਵਿੱਚ ਆਰ.ਪੀ.ਐਕਟ 1951 ਦੀ ਧਾਰਾ 127ਏ(2) ਅਧੀਨ ਕਾਰਵਾਈ ਕੀਤੀ ਜਾ ਸਕਦੀ ਹੈ।
  ਸ੍ਰੀ ਅਗਰਵਾਲ ਨੇ ਆਮ ਲੋਕਾਂ ਨੂੰ ਵੀ ਇਹ ਬੇਨਤੀ ਕੀਤੀ ਹੈ ਕਿ ਉਹ ਉੱਪ ਚੋਣ ਦੌਰਾਨ ਨਿਰਪੱਖ ਅਤੇ ਬਿਨਾ ਕਿਸੇ ਲਾਲਚ, ਡਰ ਅਤੇ ਦਬਾਅ ਤੋਂ ਵੋਟ ਦਾ ਇਸਤੇਮਾਲ ਕਰਨ। ਉਨ੍ਹਾਂ ਸਮੂਹ ਰਾਜਸੀ ਪਾਰਟੀਆਂ ਅਤੇ ਸੰਭਾਵਿਤ ਉਮੀਦਵਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਚੋਣ ਪ੍ਰਚਾਰ ਲਈ ਪਲਾਸਟਿਕ ਦੀ ਸਮੱਗਰੀ ਦਾ ਇਸਤੇਮਾਲ ਬਿਲਕੁਲ ਨਾ ਕੀਤਾ ਜਾਵੇ। ਉਨ੍ਹਾਂ ਦਾਖਾ ਵਿਧਾਨ ਸਭਾ ਚੋਣ ਹਲਕੇ ਦੇ ਸਬੰਧਤ ਵੋਟਰਾਂ ਅਤੇ ਰਾਜਸੀ ਪਾਰਟੀਆਂ ਨੂੰ ਅਪੀਲ ਕੀਤੀ ਹੈ ਕਿ ਵਿਧਾਨ ਸਭਾ ਉੱਪ ਚੋਣ ਨੂੰ ਬਿਨ੍ਹਾਂ ਕਿਸੇ ਡਰ ਅਤੇ ਲਾਲਚ ਦੇ ਨਿਰਪੱਖ ਚੋਣ ਕਰਵਾਉਣ ਲਈ ਲੋੜੀਂਦਾ ਸਹਿਯੋਗ ਦਿੱਤਾ ਜਾਵੇ।

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.