ਕੈਟੇਗਰੀ

ਤੁਹਾਡੀ ਰਾਇ



ਖ਼ਬਰਾਂ
ਲਾਂਜ਼ਮੀ ਹੋਣਾ ਚਾਹੀਦਾ ਸਿਆਸਤ-ਦਾਨਾਂ ਦਾ ਡੋਪ-ਟੈਸਟ: ਨਵਜੋਤ ਕੌਰ ਸਿੱਧੂ
ਲਾਂਜ਼ਮੀ ਹੋਣਾ ਚਾਹੀਦਾ ਸਿਆਸਤ-ਦਾਨਾਂ ਦਾ ਡੋਪ-ਟੈਸਟ: ਨਵਜੋਤ ਕੌਰ ਸਿੱਧੂ
Page Visitors: 2378

ਲਾਂਜ਼ਮੀ ਹੋਣਾ ਚਾਹੀਦਾ ਸਿਆਸਤ-ਦਾਨਾਂ ਦਾ ਡੋਪ-ਟੈਸਟ: ਨਵਜੋਤ ਕੌਰ ਸਿੱਧੂ
ਅੰਮ੍ਰਿਤਸਰ, 27 ਨਵੰਬਰ (ਪੰਜਾਬ ਮੇਲ)- ‘ਆਪ’ ਦੇ ਸੰਸਦ ਮੈਂਬਰ ਭਗਵੰਤ ਮਾਨ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਡੋਪ ਟੈਸਟ ਕਰਾਉਣ ਦੀ ਕੀਤੀ ਗਈ ਮੰਗ ਦਾ ਸਮਰਥਨ ਕਰਦਿਆਂ ਭਾਜਪਾ ਆਗੂ ਤੇ ਮੁੱਖ ਸੰਸਦੀ ਸਕੱਤਰ ਡਾ. ਨਵਜੋਤ ਕੌਰ ਸਿੱਧੂ ਨੇ ਆਖਿਆ ਕਿ ਹਰ ਸਿਆਸਤਦਾਨ ਅਤੇ ਪੁਲੀਸ ਵਾਲੇ ਦਾ ਡੋਪ ਟੈਸਟ ਲਾਜ਼ਮੀ ਕੀਤਾ ਜਾਣਾ ਚਾਹੀਦਾ ਹੈ। ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਸਿੱਧੂ ਨੇ ਆਖਿਆ ਕਿ ਪੰਜਾਬ ਵਿੱਚ ਨਸ਼ਿਆਂ ਦੇ ਰੁਝਾਨ ਸਬੰਧੀ ਬਣੇ ਮੌਜੂਦਾ ਹਾਲਾਤ ਨੂੰ ਦੇਖਦਿਆਂ ਇਹ ਡੋਪ ਟੈਸਟ ਹਰ ਸਿਆਸਤਦਾਨ ਅਤੇ ਪੁਲੀਸ ਕਰਮਚਾਰੀ ਲੲੀ ਲਾਜ਼ਮੀ ਹੋਣਾ ਚਾਹੀਦਾ ਹੈ। ਇਸ ਟੈਸਟ ਵਾਸਤੇ ਆਪਣੇ ਆਪ ਨੂੰ ਪੇਸ਼ ਕਰਦਿਆਂ ਉਨ੍ਹਾਂ ਆਖਿਆ ਕਿ ਉਹ ਸਭ ਤੋਂ ਪਹਿਲਾਂ ਇਹ ਟੈਸਟ ਕਰਾਉਣ ਲਈ ਸਹਿਮਤ ਹਨ ਪਰ ਇਹ ਟੈਸਟ ਹਰ ਸਿਆਸਤਦਾਨ ਦਾ ਹੋਣਾ ਚਾਹੀਦਾ ਹੈ। ਉਨ੍ਹਾਂ ਆਖਿਆ ਕਿ ਜੇਲ੍ਹ ਵਿੱਚ ਵੀ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ੇ ਮਿਲ ਰਹੇ ਹਨ, ਜੋ ਕਿ ਜੇਲ੍ਹ ਕਰਮਚਾਰੀਆਂ ਦੀ ਮਿਲੀਭੁਗਤ ਨਾਲ ਹੀ ਜੇਲ੍ਹ ਜਾ ਸਕਦੇ ਹਨ ਅਤੇ ਅਜਿਹੇ ਕਰਮਚਾਰੀਆਂ ਨੂੰ ਸਿਆਸਤਦਾਨਾਂ ਦੀ ਸ਼ਹਿ ਹੈ। ਸ੍ਰੀਮਤੀ ਸਿੱਧੂ ਨੇ ਆਖਿਆ ਕਿ ਬਤੌਰ ਡਾਕਟਰ ਉਹ ਸੁਖਾਲੇ ਹੀ ਨਸ਼ੇੜੀਆਂ ਬਾਰੇ ਅੰਦਾਜ਼ਾ ਲਾ ਸਕਦੇ ਹਨ। 2017 ਵਿੱਚ ਆਮ ਆਦਮੀ ਪਾਰਟੀ ਵੱਲੋਂ ਚੋਣ ਲੜਣ ਦੀਆਂ ਕਿਆਸਅਰਾਈਆਂ ਬਾਰੇ ਉਨ੍ਹਾਂ ਆਖਿਆ ਕਿ ਉਹ ਫਿਲਹਾਲ ਭਵਿੱਖ ਬਾਰੇ ਕੁਝ ਨਹੀਂ ਸੋਚ ਰਹੇ। ਉਨ੍ਹਾ ਇਹ ਦੁਹਰਾਇਆ ਕਿ ਜੇਕਰ ਭਾਜਪਾ ਵੱਲੋਂ ਸ਼੍ਰੋਮਣੀ ਅਕਾਲੀ ਦਲ ਨਾਲ ਗਠਜੋੜ ਕਰ ਕੇ ਚੋਣ ਲੜੀ ਗਈ ਤਾਂ ਉਹ ਚੋਣ ਨਹੀਂ ਲੜਣਗੇ। ਉਹ ਤਾਂ ਹੀ ਚੋਣ ਲੜਣਗੇ ਜੇਕਰ ਭਾਜਪਾ ਇਕੱਲੀ ਚੋਣਾਂ ਲੜੇਗੀ ਤੇ ਅਜਿਹੀ ਸਥਿਤੀ ਵਿੱਚ ਉਨ੍ਹਾਂ ਲਈ ਕਈ ਰਾਹ ਖੁੱਲ੍ਹੇ ਹਨ। ਆਮ ਆਦਮੀ ਪਾਰਟੀ ਦੀ ਸੋਚ ਅਤੇ ਮੰਤਵ ਨਾਲ ਸਹਿਮਤ ਹੋਣ ਸਬੰਧੀ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਫਿਲਹਾਲ ਉਹ ਆਪਣੀ ਸੋਚ ’ਤੇ ਪਹਿਰਾ ਦੇ ਰਹੇ ਹਨ। ਸਾਬਕਾ ਸੰਸਦ ਮੈਂਬਰ ਨਵਜੋਤ ਸਿੰਘ ਸਿੱਧੂ ਬਾਰੇ ਇੱਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਆਖਿਆ ਕਿ ਫਿਲਹਾਲ ਭਾਜਪਾ ਵੱਲੋਂ ਉਨ੍ਹਾਂ ਨੂੰ ਪੰਜਾਬ ਸਬੰਧੀ ਕੋਈ ਜ਼ਿੰਮੇਵਾਰੀ ਨਹੀਂ ਸੌਂਪੀ ਗਈ, ਇਸ ਲਈ ਉਹ ਆਪਣੇ ਕੰਮ ਵਿੱਚ ਰੁੱਝੇ ਹੋਏ ਹਨ। ਪਾਰਟੀ ਵੱਲੋਂ ਜੋ ਵੀ ਜ਼ਿੰਮੇਵਾਰੀ ਸੌਂਪੀ ਜਾਵੇਗੀ, ੳੁਹ ਦੋਵੇਂ ੳੁਸ ਨੂੰ ਤਨਦੇਹੀ ਨਾਲ ਨਿਭਾੳੁਣਗੇ। ਉਨ੍ਹਾਂ ਦੋਸ਼ ਲਾਇਆ ਕਿ ਸ੍ਰੀ ਸਿੱਧੂ ਨੇ ਅੰਮ੍ਰਿਤਸਰ ਦੇ ਵਿਕਾਸ ਲਈ ਕਈ ਯੋਜਨਾਵਾਂ ਲਿਆਂਦੀਆਂ ਸਨ ਪਰ ਇਹ ਸਭ ਕੁਝ ਮਾਡ਼ੀ ਸਿਆਸਤ ਦੀ ਭੇਟ ਚੜ੍ਹ ਗਿਆ। ਉਨ੍ਹਾਂ ਆਖਿਆ ਕਿ ਸ੍ਰੀ ਸਿੱਧੂ ਵੱਲੋਂ ਲਿਆਂਦੀ ਕਿਸੇ ਵੀ ਯੋਜਨਾ ਨੂੰ ਪੂਰਾ ਨਹੀਂ ਹੋਣ ਦਿੱਤਾ ਗਿਆ। ਡਾ. ਸਿੱਧੂ ਨੇ ਨਗਰ ਨਿਗਮ ’ਤੇ ਦੋਸ਼ ਲਾਇਆ ਕਿ ਉਨ੍ਹਾਂ ਦੇ ਹਲਕੇ ਸਮੇਤ ਸ਼ਹਿਰ ਦੇ ਵਿਕਾਸ ਲਈ ਨਗਰ ਨਿਗਮ ਵੱਲੋਂ ਕੁਝ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਅਲਟੀਮੇਟਮ ਦਿੱਤਾ ਕਿ ਜੇਕਰ 15 ਦਿਨਾਂ ਵਿੱਚ ਉਨ੍ਹਾਂ ਦੀਆਂ ਯੋਜਨਾਵਾਂ ਬਾਰੇ ਸਥਿਤੀ ਸਪਸ਼ਟ ਨਾ ਕੀਤੀ ਗਈ ਤਾਂ ਮਜਬੂਰਨ ਉਨ੍ਹਾਂ ਨੂੰ ਸੜਕ ’ਤੇ ਆਉਣਾ ਪਵੇਗਾ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਅੰਮ੍ਰਿਤਸਰ ਵਿੱਚ ਕੀਤੀ ਜਾਣ ਵਾਲੀ ਸਦਭਾਵਨਾ ਰੈਲੀ ਵੇਲੇ ਵੀ ੳੁਹ ਰੋਸ ਪ੍ਰਦਰਸ਼ਨ ਕਰ ਸਕਦੇ ਹਨ। 

 
 
©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.