ਕੈਟੇਗਰੀ

ਤੁਹਾਡੀ ਰਾਇ



ਜਸਵੰਤ ਸਿੰਘ ਅਜੀਤ
ਸਿੱਖ ਧਰਮ ਅਤੇ ਰਾਜਨੀਤੀ ਵਿੱਚ ਸਾਂਝ ਦੀ ਸਾਰਥਕਤਾ ?
ਸਿੱਖ ਧਰਮ ਅਤੇ ਰਾਜਨੀਤੀ ਵਿੱਚ ਸਾਂਝ ਦੀ ਸਾਰਥਕਤਾ ?
Page Visitors: 3083

 

ਸਿੱਖ ਧਰਮ ਅਤੇ ਰਾਜਨੀਤੀ ਵਿੱਚ ਸਾਂਝ ਦੀ ਸਾਰਥਕਤਾ ?
ਕਾਫੀ ਸਮੇਂ ਤੋਂ ਵੇਖਣ ਅਤੇ ਸੁਣਨ ਵਿੱਚ ਰਿਹਾ ਹੈ ਕਿ ਸੱਤਾ ਸੁਖ ਮਾਨਣ ਲਈ 'ਰਾਜ ਬਿਨਾ ਨਹਿ ਧਰਮ ਚਲੇ ਹੈਂ' ਦਾ ਨਾਹਰਾ ਲਾ ਕੇ ਸਿੱਖੀ ਵਿੱਚ 'ਧਰਮ ਤੇ ਰਾਜਨੀਤੀ' ਦੀ ਸਾਂਝ ਨੂੰ ਇਤਨਾ ਪ੍ਰਚਾਰਤ ਕਰ ਦਿਤਾ ਗਿਆ ਹੈ ਕਿ ਕੋਈ ਵੀ ਇਨ੍ਹਾਂ ਦੀ ਸਾਂਝ ਪੁਰ ਸੁਆਲ ਖੜੇ ਕੀਤੇ ਜਾਣ ਦੀ ਗਲ ਨੂੰ ਸੁਣਨ ਤਕ ਲਈ ਵੀ ਤਿਆਰ ਨਹੀਂ ਹੁੰਦਾਇਥੋਂ ਤਕ ਕਿ ਇਸ ਸਾਂਝ ਦੇ ਸਬੰਧ ਵਿੱਚ ਜੇ ਕਿਸੇ ਵਲੋਂ ਕਿੰਤੂ ਕੀਤਾ ਜਾਂਦਾ ਹੈ ਤਾਂ ਝਟ ਹੀ ਉਸ ਵਿਰੁਧ ਸਿੱਖੀ ਮਾਨਤਾਵਾਂ ਦਾ ਵਿਰੋਧੀ ਹੋਣ ਦਾ ਫਤਵਾ ਜਾਰੀ ਕਰ ਦਿੱਤਾ ਜਾਂਦਾ ਹੈ
ਜੇ ਸਿੱਖ ਧਰਮ ਦੀਆਂ ਮਾਨਤਾਵਾਂ ਅਤੇ ਸਿੱਖ ਇਤਿਹਾਸ ਦੀ ਗੰਭੀਰਤਾ ਨਾਲ ਘੋਖ ਕੀਤੀ ਹਾਏ ਤਾਂ ਇਹ ਗਲ ਉਭਰ ਕੇ ਸਾਹਮਣੇ ਜਾਂਦੀ ਹੈ ਕਿ ਗੁਰੂ ਹਰਿਗੋਬਿੰਦ ਸਾਹਿਬ ਦਾ ਅਕਾਲ ਤਖਤ ਦੀ ਸਥਾਪਨਾ ਅਤੇ ਮੀਰੀ ਪੀਰੀ ਦੀਆਂ ਕਿਰਪਾਨਾਂ ਧਾਰਨ ਕਰਨਾ, ਗੁਰੂ ਗਬਿੰਦ ਸਿੰਘ ਜੀ ਵਲੋਂ ਸੰਤ-ਸਿਪਾਹੀ ਦੇ ਰੂਪ ਵਿਚ ਖਾਲਸੇ ਦੀ ਸਿਰਜਨਾ ਨੂੰ ਸੰਪੂਰਨਤਾ ਦਿੱਤਾ ਜਾਣਾ ਅਤੇ ਮੀਰੀ ਤੇ ਪੀਰੀ ਦੀਆਂ ਕਿਰਪਾਨਾਂ ਨੂੰ ਦੋਧਾਰੀ ਖੰਡੇ ਦਾ ਰੂਪ ਦੇਣਾ, ਆਦਿ ਕਾਰਜ ਧਰਮ ਅਤੇ ਰਾਜਨੀਤੀ ਵਿੱਚ ਸਾਂਝ ਦੇ ਨਹੀਂ, ਸਗੋਂ ਭਗਤੀ ਤੇ ਸ਼ਕਤੀ ਵਿੱਚ ਸੁਮੇਲ ਕਾਇਮ ਕਰਨ ਦੇ ਪ੍ਰਤੀਕ ਹਨਇਹ ਸੁਮੇਲ ਨਾ ਤਾਂ ਅਕਾਲ ਤਖਤ ਦੀ ਸਥਾਪਨਾ ਤੋਂ, ਨਾ ਹੀ ਗੁਰੂ ਹਰਿਗੋਬਿੰਦ ਸਾਹਿਬ ਦੇ ਮੀਰੀ-ਪੀਰੀ ਦੀਆਂ ਕਿਰਪਾਨਾਂ ਧਾਰਨ ਕਰਨ, ਨਾ ਦੋਧਾਰੀ ਖੰਡੇ ਦੀ ਰਚਨਾ ਅਤੇ

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.