ਕੈਟੇਗਰੀ

ਤੁਹਾਡੀ ਰਾਇ



ਗੁਰਮਤਿ ਵਿਚ ਆਵਾ-ਗਵਨ ਦਾ ਸੰਕਲਪ
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਗਿਆਰਵਾਂ) ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ
(ਵਿਸ਼ਾ-ਸਤਵਾਂ, ਪੁਨਰਪਿ ਜਨਮੁ ਨ ਹੋਈ ) (ਭਾਗ ਗਿਆਰਵਾਂ) ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ
Page Visitors: 3081

                    (ਵਿਸ਼ਾ-ਸਤਵਾਂਪੁਨਰਪਿ ਜਨਮੁ ਨ ਹੋਈ )
                                    (ਭਾਗ ਗਿਆਰਵਾਂ)      
            ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ                                        

         ਸ਼ਬਦ
               ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ
               ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭ੍ਹਤੇ
19         (1361)
         ਜੋ ਮਨੁੱਖ ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਉਚਾਰਦੇ ਹਨ (ਉਹਨਾਂ ਦਾ) ਉੱਧਾਰ ਹੋ ਜਾਂਦਾ ਹੈ
      ਹੇ ਨਾਨਕ ! ਉਹਨਾਂ ਨੂੰ (ਇਸ) ਸੰਸਾਰ-ਸਮੁੰਦਰ ਵਿਚ ਮੁੜ ਮੁੜ ਜਨਮ ਨਹੀਂ ਲੈਣਾ ਪੈਂਦਾ
      ਸਵਾਲ :-  ਜੋ ਮਨੁੱਖ ਸਾਧ ਸੰਗਤਿ ਵਿਚ ਜਾਂਦੇ ਹੀ ਨਹੀਂ , ਜਾਂ ਸਾਧ ਸੰਗਤ ਵਿਚ ਜਾ ਕੇ ਵੀ , ਗੁਰਬਾਣੀ ਦੀ ਵਿਚਾਰ ਕਰਨ ਨਾਲੋਂ , ਆਪਣੀ ਮਨਮਤਿ ਦਾ ਪਰਚਾਰ ਕਰਦੇ ਹਨ , ਉਨ੍ਹਾਂ ਦਾ ਕੀ ਹੁੰਦਾ ਹੈ  ?

ਆਉ ਆਪਾਂ ਇਨ੍ਹਾਂ ਵਿਚਾਰਿਆਂ ਗਿਆਰਾਂ ਸ਼ਬਦਾਂ ਵਿਚੋਂ , ਪੁਨਰਪਿ ਜਨਮ ਨਾਲ ਸਬੰਧਤ ਸਾਰੀਆਂ ਤੁਕਾਂ ਤੇ ਇਕ ਵਾਰ ਫਿਰ ਝਾਤ ਪਾ ਲਈਏ

           1,         ਤੇਰਾ ਸਬਦੁ ਤੂੰਹੈ ਹਹਿ ਆਪੇ  ਭਰਮੁ ਕਹਾ ਹੀ
                  ਨਾਨਕ ਤਤੁ ਤਤ ਸਿਉ ਮਿਲਿਆ   ਪੁਨਰਪਿ ਜਨਮਿ ਨ ਆਹੀ
41     (162)
     (ਜੇ ਪ੍ਰਭੂ ! ਸਭ ਥਾਂ) ਤੇਰਾ (ਹੀ) ਹੁਕਮ (ਵਰਤ ਰਿਹਾ) ਹੈ , (ਹਰ ਥਾਂ) ਤੂੰ ਆਪ ਹੀ (ਮੌਜੂਦ) ਹੈਂ –(ਜਿਸ ਮਨੁੱਖ ਦੇ ਅੰਦਰ ਇਹ ਨਿਸਚਾ ਬਣ ਜਾਏ ਉਸ ਨੂੰ) ਭੁਲੇਖਾ ਕਿੱਥੇ ਰਹਿ ਜਾਂਦਾ ਹੈ ? ਹੇ ਨਾਨਕ ! (ਜਿਨ੍ਹਾਂ ਮਨੁਖਾਂ ਦੇ ਅੰਦਰੋਂ ਅਨੇਕਤਾ ਦਾ ਭੁਲੇਖਾ ਦੂਰ ਹੋ ਜਾਂਦਾ ਹੈ ਉਹਨਾਂ ਦੀ ਸੁਰਤਿ ਪਰਮਾਤਮਾ ਦੀ ਜੋਤ ਵਿਚ ਮਿਲੀ ਰਹਿੰਦੀ ਹੈ ਜਿਵੇਂ ਹਵਾ ਪਾਣੀ ਆਦਿਕ ਹਰੇਕ) ਤੱਤ (ਆਪਣੇ) ਤੱਤ ਨਾਲ ਮਿਲ ਜਾਂਦਾ ਹੈ ਅਜੇਹੇ ਮਨੁੱਖ ਮੁੜ-ਮੁੜ ਜਨਮ ਵਿਚ ਨਹੀਂ ਆਉਂਦੇ

             2,        ਨਰ ਨਿਹਕੇਵਲ ਨਿਰਭਉ ਨਾਉ
                    ਅਨਾਥਹ ਨਾਥ ਕਰੇ ਬਲਿ ਜਾਉ
                    ਪੁਨਰਪਿ ਜਨਮੁ ਨਾਹੀ   ਗੁਣ ਗਾਉ
5  (224)
     ਮਨੁੱਖ ਨਿਰਭਉ ਪਰਮਾਤਮਾ ਦਾ ਨਾਮ ਜਪ ਕੇ (ਮਾਇਆ ਦੇ ਹੱਲਿਆਂ ਵਲੋਂ ਨਿਰਭਉ ਹੋ ਕੇ) ਵਾਸ਼ਨਾ-ਰਹਿਤ (ਸੁੱਧ) ਹੋ ਜਾਂਦਾ ਹੈ ਉਹ ਨਿਖਸਮਿਆਂ ਨੂੰ ਖਸਮ ਵਾਲਾ ਬਣਾ ਦੇਂਦਾ ਹੈ (ਉਹ ਹੈ ਅਸਲ ਜੋਗੀ , ਤੇ ਅਜਿਹੇ ਜੋਗੀ ਤੋਂ) ਮੈਂ ਕੁਰਬਾਨ ਹਾਂ ਉਸ ਨੂੰ ਮੁੜ ਮੁੜ ਜਨਮ ਨਹੀਂ ਲੈਣਾ ਪੈਂਦਾ , ਉਹ ਸਦਾ ਪ੍ਰਭੂ ਦੀ ਸਿਫਤਿ-ਸਾਲਾਹ ਕਰਦਾ ਹੈ

            3,         ਸੁਨਿ ਮਨ ਮਗਨ ਭਏ ਹੈ ਪੂਰੇ ਮਾਇਆ ਡੋਲ ਨ ਲਾਗੀ
                    ਕਹੁ ਕਬੀਰ ਤਾ ਕਉ ਪੁਨਰਪਿ ਜਨਮੁ ਨਹੀ    ਖੇਲਿ ਗਇਓ ਬੈਰਾਗੀ
42    (335)
    (ਇਸ ਅੰਦਰਲੀ ਕਿੰਗੁਰੀ ਦੇ ਰਾਗ ਨੂੰ) ਸੁਣ ਕੇ ਮੇਰਾ ਮਨ ਇਸ ਤਰ੍ਹਾਂ ਪੂਰਨ ਤੌਰ ਤੇ ਮਸਤ ਹੋ ਗਿਆ ਹੈ ਕਿ ਇਸ ਨੂੰ ਮਾਇਆ ਦਾ ਧੱਕਾ ਨਹੀਂ ਵੱਜ ਸਕਦਾ ਹੇ ਕਬੀਰ ! ਆਖ-ਜੋ ਲਗਨ ਵਾਲਾ ਜੋਗੀ ਅਜਿਹੀ ਖੇਡ ਖੇਡ ਕੇ ਜਾਂਦਾ ਹੈ ਉਸ ਨੂੰ ਫਿਰ ਕਦੇ ਜਨਮ (ਮਰਨ) ਨਹੀਂ ਹੁੰਦਾ

            4,         ਕਰਿ ਕਿਰਪਾ ਪ੍ਰਭ ਅੰਤਰਜਾਮੀ ਸਾਧਸੰਂਗਿ ਹਰਿ ਪਾਈਐ
                    ਖੋਲਿ ਕਿਵਾਰ ਦਿਖਾਲੇ ਦਰਸਨੁ    ਪੁਨਰਪਿ ਜਨਮਿ ਨ ਆਈਐ
1 (383)
     ਹੇ ਸਭ ਦੇ ਦਿਲ ਦੀ ਜਾਨਣ ਵਾਲੇ ਪ੍ਰਭੂ ! ਮੇਹਰ ਕਰ (ਤੇ ਮੈਨੂੰ ਗੁਰੂ ਦੀ ਸੰਗਤਿ ਮਿਲਾ) (ਹੇ ਭਾਈ ! ) ਗੁਰੂ ਦੀ ਸੰਗਤਿ ਵਿਚ ਰਿਹਾਂ ਪਰਮਾਤਮਾ ਮਿਲ ਪੈਂਦਾ ਹੈ , ਤੇ ਫਿਰ ਮੁੜ ਜਨਮਾਂ ਦੇ ਗੇੜ ਵਿਚ ਨਹੀਂ ਪਈਦਾ

            5,         ਜਿਤੁ ਕੋ ਲਾਇਆ ਤਿਤ ਹੀ ਲਾਗਾ   ਤੈਸੇ ਕਰਮ ਕਮਾਵੈ
                    ਕਹੁ ਕਬੀਰ ਜਿਸੁ ਸਤਿਗੁਰ ਭੇਟੈ    ਪੁਨਰਪਿ ਜਨਮਿ ਨ ਆਵੈ
42 (476)
    (ਪਰ ਜੀਵਾਂ ਦੇ ਕੀਹ ਵੱਸ ?) ਜਿਸ ਪਾਸੇ ਪਰਮਾਤਮਾ ਨੇ ਕਿਸੇ ਮਨੁੱਖ ਨੂੰ ਲਾਇਆ ਹੈ , ਉਸੇ ਹੀ ਪਾਸੇ ਉਹ ਲੱਗਾ ਹੋਇਆ ਹੈ , ਤੇ ਉਹੋ ਜਿਹੇ ਹੀ ਉਹ ਕੰਮ ਕਰ ਰਿਹਾ ਹੈ ਹੇ ਕਬੀਰ ! ਸੱਚ ਤਾਂ ਇਹ ਹੈ ਕਿ ਜਿਸ ਨੂੰ ਸਤਿਗੁਰੂ ਮਿਲ ਪੈਂਦਾ ਹੈ , ਉਹ ਫਿਰ ਕਦੇ ਜਨਮ (ਮਰਨ ਦੇ ਗੇੜ) ਵਿਚ ਨਹੀਂ ਆਉਂਦਾ

           6,         ਸੁਣਿ ਸਿਖਵੰਤੇ ਨਾਨਕੁ ਬਿਨਵੈ    ਛੋਡਹੁ ਮਾਇਆ ਜਾਲਾ
                  ਮਨਿ ਬੀਚਾਰਿ ਏਕ ਲਿਵ ਲਾਗੀ     ਪੁਨਰਪਿ ਜਨਮੁ ਨ ਕਾਲਾ
4 (503)
     ਹੇ (ਮੇਰੀ) ਸਿਖਿਆ ਸੁਣਨ ਵਾਲੇ ਭਾਈ ! ਜੋ ਬੇਨਤੀ ਨਾਨਕ ਕਰਦਾ ਹੈ ਉਹ ਸੁਣ-(ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਧਾਰਨ ਕਰ , ਇਸ ਤਰ੍ਹਾਂ ਤੂੰ) ਮਾਇਆ ਦੇ ਬੰਧਨ ਤਿਆਗ ਸਕੇਂਗਾ ਜਿਸ ਮਨੁੱਖ ਦੇ ਮਨ ਵਿਚ ਸੋਚ-ਮੰਡਲ ਵਿਚ ਪਰਮਾਤਮਾ ਦੀ ਲਿਵ ਲਗ ਜਾਂਦੀ ਹੈ ਉਸ ਨੂੰ ਮੁੜ ਮੁੜ ਜਨਮ ਮਰਨ (ਦਾ ਗੇੜ) ਨਹੀਂ ਹੁੰਦਾ

             7,        ਹਰਿ ਜਲੁ ਨਿਰਮਲੁ   ਮਨੁ ਇਸਨਾਨੀ   ਮਜਨੁ ਸਤਿਗੁਰੁ ਭਾਈ
                   ਪੁਨਰਪਿ ਜਨਮੁ ਨਾਹੀ    ਜਨ ਸੰਗਤਿ   ਜੋਤੀ ਜੋਤਿ ਮਿਲਾਈ
7 (505)
    ਪਰਮਾਤਮਾ (ਮਾਨੋ) ਪਵਿਤ੍ਰ ਜਲ ਹੈ (ਜੇਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ , ਉਸ ਦਾ) ਮਨ (ਇਸ ਪਵਿਤ੍ਰ ਜਲ ਵਿਚ) ਇਸ਼ਨਾਨ ਕਰਨ ਜੋਗਾ ਬਣ ਜਾਂਦਾ ਹੈ ਜਿਸ ਮਨੁੱਖ ਨੂੰ ਆਪਣੇ ਮਨ ਵਿਚ ਸਤਿਗੁਰੂ ਪਿਆਰਾ ਲੱਗਦਾ ਹੈ ਉਸ ਦਾ ਮਨ (ਇਸ ਪਵਿਤ੍ਰ ਜਲ ਵਿਚ) ਚੁੱਭੀ ਲਾਂਦਾ ਹੈ ਸਾਧ ਸੰਗਤਿ ਵਿਚ ਰਹਿ ਕੇ ਉਸ ਨੂੰ ਮੁੜ ਮੁੜ ਜਨਮ ਨਹੀਂ ਹੁੰਦਾ, (ਕਿਉਂਕਿ ਗੁਰੂ) ਉਸ ਦੀ ਜੋਤਿ ਪ੍ਰਭੂ ਦੀ ਜੋਤਿ ਵਿਚ ਮਿਲਾ ਦੇਂਦਾ ਹੈ

            8,        ਪੀਵਹੁ ਅਪਿਉ ਪਰਮ ਸੁਖੁ ਪਾਈਐ ਨਿਜ ਘਰਿ ਵਾਸਾ ਹੋਈ ਜੀਉ
                   ਜਨਮ ਮਰਣ ਭਵ ਭੰਜਨੁ ਗਾਈਐ   ਪੁਨਰਪਿ ਜਨਮੁ ਨ ਹੋਈ ਜੀਉ
4
       (ਹੇ ਭਾਈ !) ਅਟੱਲ ਆਤਮਕ ਜੀਵਨ ਦੇਣ ਵਾਲਾ ਨਾਮ-ਰਸ ਪੀਉ , (ਇਹ ਨਾਮ ਰਸ ਪੀਂਤਿਆਂ) ਸਭ ਤੋਂ ਉੱਚਾ ਆਤਮਕ ਆਨੰਦ ਮਿਲਦਾ ਹੈ , ਅਤੇ ਆਪਣੇ ਘਰ ਵਿਚ ਟਿਕਾਣਾ ਹੋ ਜਾਂਦਾ ਹੈ (ਭਾਵ , ਸੁੱਖਾਂ ਦੀ ਖਾਤ੍ਰ ਮਨ ਬਾਹਰ ਭਟਕਣੋਂ ਹੱਟ ਜਾਂਦਾ ਹੈ) (ਹੇ ਭਾਈ !) ਜਨਮ ਮਰਨ ਦਾ ਚੱਕ੍ਰ ਨਾਸ ਕਰਨ ਵਾਲੇ ਪ੍ਰਭੂ ਦੀ ਸਿਫਤਿ ਸਾਲਾਹ ਕਰਨੀ ਚਾਹੀਦੀ ਹੈ, (ਇਸ ਤਰ੍ਹਾਂ) ਮੁੜ ਮੁੜ ਜਨਮ (ਮਰਨ) ਨਹੀਂ ਹੁੰਦਾ

            9,        ਜੀਵਤ ਮਰਹੁ ਮਰਹੁ ਫੁਨਿ ਜੀਵਹੁ ਪੁਨਰਪਿ ਜਨਮੁ ਨ ਹੋਈ
                   ਕਹੁ ਕਬੀਰ ਜੋ ਨਾਮਿ ਸਮਾਨੇ ਸੁੰਨ ਰਹਿਆ ਲਿਵ ਸੋਈ
44
       (ਹੇ ਭਾਈ !) ਗ੍ਰਿਹਸਤ ਵਿਚ ਰਹਿੰਦੇ ਹੋਏ ਹੀ (ਪਹਿਲਾਂ) ਵਿਕਾਰਾਂ ਵਲੋਂ ਮਰੋ ਜਦੋਂ ਇਸ ਤਰ੍ਹਾਂ ਮਰੋਗੇ , ਤਾਂ ਫਿਰ ਆਤਮਕ ਜੀਵਨ ਵਾਲੇ ਪਾਸੇ ਜੀਊ ਪਵੋਗੇ ਫਿਰ ਕਦੇ ਜਨਮ (ਮਰਨ ਦਾ ਗੇੜ) ਨਹੀਂ ਹੋਵੇਗਾ ਹੇ ਕਬੀਰ ! ਆਖ-ਜੋ ਜੋ ਮਨੁੱਖ ਪ੍ਰਭੂ ਦੇ ਨਾਮ ਵਿਚ ਲੀਨ ਹੁੰਦਾ ਹੈ , ਉਹ ਅਫੁਰ ਪ੍ਰਭੂ ਵਿਚ ਸੁਰਤ ਜੋੜੀ ਰੱਖਦਾ ਹੈ

         10,        ਣਾਣੈ ਰਵਤੁ ਰਹੈ ਘਟ ਅੰਤਰਿ ਹਰਿ ਗੁਣ ਗਾਵੈ ਸੋਈ
                  ਆਪੇ ਆਪਿ ਮਿਲਾਏ ਕਰਤਾ ਪੁਨਰਪਿ ਜਨਮੁ ਨ ਹੋਈ
18       (433)
       ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਆਪਣਾ ਆਪ ਪਰਗਟ ਕਰ ਦੇਵੇ , ਉਹ ਮਨੁੱਖ ਉਸ ਦੀ ਸਿਫਤਿ ਸਾਲਾਹ ਕਰਨ ਲੱਗ ਪੈਂਦਾ ਹੈ (ਉਸ ਦੀ ਪ੍ਰੀਤ ਤੇ ਰੀਝ ਕੇ) ਕਰਤਾਰ ਆਪ ਹੀ ਉਸ ਨੂੰ ਆਪਣੇ ਨਾਲ ਮਿਲਾ ਲੈਂਦਾ ਹੈ (ਉਸ ਦੀ ਸੁਰਤਿ ਆਪਣੀ ਯਾਦ ਵਿਚ ਜੋੜੀ ਰੱਖਦਾ ਹੈ) ਉਸ ਮਨੁੱਖ ਨੂੰ ਮੁੜ ਮੁੜ ਜਨਮ ਨਹੀਂ ਮਿਲਦਾ ( ਉਹ ਮੁੜ ਜਨਮ ਮਰਨ ਦੇ ਗੇੜ ਵਿਚ ਨਹੀਂ ਪੈਂਦਾ ਪਰ ਹੇ ਮਨ ! ਨਿਰੇ ਪੜ੍ਹ ਜਾਣ ਨਾਲ ਪੰਂਡਿਤ ਬਣ ਜਾਣ ਨਾਲ ਇਹ ਦਾਤਿ ਨਸੀਬ ਨਹੀਂ ਹੁੰਦੀ )

          11,       ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ
                  ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭ੍ਹਤੇ
19 (1361)   
    
ਜੋ ਮਨੁੱਖ ਸਾਧ ਸੰਗਤਿ ਵਿਚ ਜਾ ਕੇ ਪਰਮਾਤਮਾ ਦੀ ਸਿਫਤਿ-ਸਾਲਾਹ ਦੀ ਬਾਣੀ ਉਚਾਰਦੇ ਹਨ (ਉਹਨਾਂ ਦਾ) ਉੱਧਾਰ ਹੋ ਜਾਂਦਾ ਹੈ।
      ਹੇ ਨਾਨਕ ! ਉਹਨਾਂ ਨੂੰ (ਇਸ) ਸੰਸਾਰ-ਸਮੁੰਦਰ ਵਿਚ ਮੁੜ ਮੁੜ ਜਨਮ ਨਹੀਂ ਲੈਣਾ ਪੈਂਦਾ

      ਪਾਠਕ ਵੀਰੋ, ਜ਼ਰਾ ਧਿਆਨ ਨਾਲ ਵੇਖੋ, ਇਨ੍ਹਾਂ ਵਿਚੋਂ ਕੋਈ ਵੀ ਸ਼ਬਦ ਅਜਿਹਾ ਨਹੀਂ ਹੈ, ਜੋ ਆਵਾ-ਗਵਣ ਨੂੰ ਰੱਦ ਕਰ ਰਿਹਾ ਹੋਵੇ, ਫਿਰ ਇਹ ਮਹਾਨ ਵਿਦਵਾਨ ਕਿਸ ਆਸਰੇ ਆਵਾ-ਗਵਣ ਨੂੰ ਰੱਦ ਕਰ ਰਹੇ ਹਨ ਇਨ੍ਹਾਂ ਵਿਦਵਾਨ ਵੀਰਾਂ ਨੂੰ ਵੀ ਬੇਨਤੀ ਹੈ ਕਿ ਗੁਰਬਾਣੀ ਦੀ ਆੜ ਵਿਚ ਆਪਣੀ ਮਨ-ਮਤ ਪਰਚਾਰਨ ਤੋਂ ਗੁਰੇਜ਼ ਕਰੋ   

                                                   ਅਮਰ ਜੀਤ ਸਿੰਘ ਚੰਦੀ 

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.