ਕੈਟੇਗਰੀ

ਤੁਹਾਡੀ ਰਾਇ



ਗੁਰਮੀਤ ਪਲਾਹੀ
ਚੱਕੀ ਚਲਦੀ ਮਹਿੰਗਾਈ ਦੀ ਪਿਸੇ ਜਨਤਾ, ਵਧੀ ਜਾਣ ਵਜ਼ੀਰਾਂ ਦੇ ਨਿੱਤ ਗੱਫੇ...
ਚੱਕੀ ਚਲਦੀ ਮਹਿੰਗਾਈ ਦੀ ਪਿਸੇ ਜਨਤਾ, ਵਧੀ ਜਾਣ ਵਜ਼ੀਰਾਂ ਦੇ ਨਿੱਤ ਗੱਫੇ...
Page Visitors: 2496

ਚੱਕੀ ਚਲਦੀ ਮਹਿੰਗਾਈ ਦੀ ਪਿਸੇ ਜਨਤਾ, ਵਧੀ ਜਾਣ ਵਜ਼ੀਰਾਂ ਦੇ ਨਿੱਤ ਗੱਫੇ...http://www.babushahi.com/punjabi/upload/image/blog/Sidhu-1.JPG
ਖ਼ਬਰ ਹੈ ਕਿ ਚੋਣ ਸਰਗਰਮੀ ਵਿਚਕਾਰ ਕਾਂਗਰਸ ਆਗੂ ਨਵਜੋਤ ਸਿੰਘ ਸਿੱਧੂ ਨੇ ਮੋਦੀ ਉਤੇ ਬੇਰੁਜ਼ਗਾਰੀ ਤੋਂ ਲੈ ਕੇ ਸਰਕਾਰੀ ਕੰਪਨੀਆਂ ਨੂੰ ਬਰਬਾਦ ਕਰਨ ਦੇ ਦੋਸ਼ ਲਗਾਏ ਹਨ। ਉਹਨਾ ਕਿਹਾ ਕਿ ਨੋਟਬੰਦੀ ਨਾਲ ਬੇਰੁਜ਼ਗਾਰੀ ਵਧੀ, ਮਹਿੰਗਾਈ ਵਧੀ, ਅਰਥਚਾਰੇ ਨੂੰ ਨੁਕਸਾਨ ਹੋਇਆ। ਉਹਨਾ ਨੇ ਇਹ ਵੀ ਕਿਹਾ ਕਿ ਸਰਕਾਰੀ ਕੰਪਨੀਆਂ ਤਬਾਹ ਕਰਕੇ ਮੋਦੀ ਨਿੱਜੀ ਕੰਪਨੀਆਂ ਨੂੰ ਫਾਇਦਾ ਪਹੁੰਚਾ ਰਹੇ ਹਨ। ਖ਼ਬਰ ਇਹ ਵੀ ਹੈ ਕਿ ਨਿੱਜੀ ਤੇਲ ਕੰਪਨੀਆਂ ਵਿਸ਼ਵ ਭਰ 'ਚ ਵਧੀਆਂ ਤੇਲ ਕੀਮਤਾਂ 'ਚ ਵਾਧੇ ਨੂੰ ਲੁਕਾ ਕੇ, ਇਹਨਾ ਦਿਨਾਂ 'ਚ ਲੋਕਾਂ ਨੂੰ ਉਸੇ ਭਾਅ ਪੈਟਰੋਲ ਡੀਜ਼ਲ ਦੇ ਰਹੀਆਂ ਹਨ।
ਮੇਰਾ ਇਹ ਜਾਨਣ ਨੂੰ ਜੀਅ ਕਰਦਾ ਹੈ ਕਿ ਆਖ਼ਰ ਇਹ ਮਹਿੰਗਾਈ ਕਿਸ ਬਲਾਅ ਦਾ ਨਾਮ ਹੈ? ਮੇਰਾ ਇਹ ਜਾਨਣ ਨੂੰ ਵੀ ਜੀਅ ਕਰਦਾ ਹੈ ਕਿ "ਆਮ ਆਦਮੀ" ਆਖ਼ਿਰ ਹੈ ਕੌਣ? ਮੇਰਾ ਇਹ ਜਾਨਣ ਨੂੰ ਵੀ ਜੀਅ ਕਰਦਾ ਹੈ ਕਿ ਆਟੇ, ਦਾਲ, ਲੂਣ ਦਾ ਭਾਅ ਸਿਰਫ ਆਮ ਆਦਮੀ ਨੂੰ ਹੀ ਕਿਉਂ ਪਤਾ ਹੁੰਦਾ ਹੈ? ਮੇਰਾ ਇਹ ਜਾਨਣ ਨੂੰ ਤਾਂ ਬਹੁਤ ਜੀ ਜੀਅ ਕਰਦਾ ਹੈ ਕਿ ਆਮ ਆਦਮੀ, ਚੋਣਾਂ ਦੇ ਦਰਮਿਆਨ ਨੇਤਾਵਾਂ ਲਈ ਖਾਸ ਆਦਮੀ ਕਿਉਂ ਬਣ ਜਾਂਦਾ ਹੈ ਜਿਹੜਾ  ਕਿ ਆਮ ਦਿਨਾਂ ਵਿੱਚ ਉਸ ਦਾ ਖਾਜ਼ਾ ਹੁੰਦਾ ਹੈ, ਖ਼ੁਰਾਕ ਹੁੰਦਾ ਹੈ।
ਸੋ, ਭਾਈ ਜਨੋ, ਜਿਵੇਂ ਨੇਤਾ ਦਾ ਖਾਜ਼ਾ ਆਮ ਆਦਮੀ ਹੈ, ਉਵੇਂ ਆਮ ਆਦਮੀ ਦਾ ਖਾਜ਼ਾ ਮਹਿੰਗਾਈ ਹੈ, ਭੁੱਖਮਰੀ ਹੈ, ਬੇਰੁਜ਼ਗਾਰੀ ਹੈ, ਬੇਇੱਜਤੀ ਹੈ। ਜਦੋਂ ਜੀਅ ਆਉਂਦਾ ਨੇਤਾ, ਆਮ ਆਦਮੀ ਨੂੰ ਨਿਗਲਦਾ ਹੈ ਅਤੇ ਜਨਤਾ ਦਾ ਸੇਵਕ ਬਣਕੇ ਉਹਦੇ ਆਹੂ ਲਾਹੁੰਦਾ ਹੈ। ਇਹ ਆਹੂ ਲਾਹੁਣ ਲਈ ਉਸ ਆਪਣੇ ਸੇਵਕ "ਅੰਬਾਨੀ, ਅੰਡਾਨੀ, ਟਾਟੇ, ਬਿਰਲੇ" ਰੱਖੇ ਹੋਏ ਹਨ, ਜਿਹੜੇ ਮਹਿੰਗਾਈ ਕਦੋਂ ਵਧੇ, ਕਦੋਂ ਘਟੇ, ਭੁੱਖਮਰੀ ਕਦੋਂ ਫੈਲੇ ਬਾਰੇ ਫੈਸਲਾ ਕਰਦੇ ਹਨ। ਪਰ ਇਹ ਸਭ ਕੁਝ ਕਰਦਿਆਂ ਉਹ ਨੇਤਾਵਾਂ ਦੀਆਂ ਜੇਬਾਂ ਮਾਇਆ ਨਾਲ 'ਫੁਲ' ਰੱਖਦੇ ਹਨ ਤਾਂ ਕਿ ਉਹ ਵੱਧਣ-ਫੁੱਲਣ, ਲੋਕਾਂ ਨੂੰ ਲੁੱਟਣ। ਤਦੇ ਕਵੀ ਲਿਖਦਾ ਆ, "ਚੱਕੀ ਚੱਲਦੀ ਮਹਿੰਗ ਦੀ ਪਿਸੇ ਜਨਤਾ, ਵਧੀ ਜਾਣ ਵਜ਼ੀਰਾਂ ਦੇ ਨਿੱਤ ਗੱਫੇ"।


 ਗੁਰਮੀਤ ਪਲਾਹੀ, ਲੇਖਕ ਤੇ ਪੱਤਰਕਾਰ

         9815802070

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.