ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ(279)
ਗੁਰਬਾਣੀ ਦੀ ਸਰਲ ਵਿਆਖਿਆ ਭਾਗ(279)
Page Visitors: 3

 

  ਗੁਰਬਾਣੀ ਦੀ ਸਰਲ ਵਿਆਖਿਆ ਭਾਗ(279)                   
    ਮਾਝ ਮਹਲਾ 4
     ਹਰਿ ਗੁਰ ਗਿਆਨੁ ਹਰਿ ਰਸੁ ਹਰਿ ਪਾਇਆ ॥ ਮਨੁ ਹਰਿ ਰੰਗਿ ਰਾਤਾ ਹਰਿ ਰਸੁ ਪੀਆਇਆ ॥
     ਹਰਿ ਹਰਿ ਨਾਮੁ ਮੁਖਿ ਹਰਿ ਹਰਿ ਬੋਲੀ ਮਨੁ ਹਰਿ ਰਸਿ ਟੁਲਿ ਟੁਲਿ ਪਉਦਾ ਜੀਉ ॥1
      ਮੈਂ ਗੁਰੂ ਦੀ ਦਿੱਤੀ ਹੋਈ, ਪਰਮਾਤਮਾ ਨਾਲ ਡੂੰਘੀ-ਸਾਂਝ ਪ੍ਰਾਪਤ ਕਰ ਲਈ ਹੈ, ਮੈਨੂੰ ਪਰਮਾਤਮਾ ਦਾ ਨਾਮ-ਰਸ ਮਿਲ ਗਿਆ ਹੈ। ਮੇਰਾ ਮਨ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗਿਆ ਗਿਆ ਹੈ, ਮੈਨੂੰ ਗੁਰੂ ਨੇ ਪਰਮਾਤਮਾ ਦਾ ਨਾਮ-ਰਸ ਪਿਲਾ ਦਿੱਤਾ ਹੈ। ਹੁਣ ਮੈਂ ਸਦਾ ਪਰਮਾਤਮਾ ਦਾ ਨਾਮ ਮੂੰਹ ਨਾਲ ਉਚਾਰਦਾ ਰiਹੰਦਾ ਹਾਂ, ਪਰਮਾਤਮਾ ਦੇ ਨਾਮ-ਰਸ ਵਿਚ ਮੇਰਾ ਮਨ ਉਛਲ ਉਛਲ ਪੈਂਦਾ ਹੈ।1
     ਆਵਹੁ ਸੰਤ ਮੈ ਗਲਿ ਮੇਲਾਈਐ ॥ ਮੇਰੇ ਪ੍ਰੀਤਮ ਕੀ ਮੈ ਕਥਾ ਸੁਣਾਈਐ ॥
     ਹਰਿ ਕੇ ਸੰਤ ਮਿਲਹੁ ਮਨੁ ਦੇਵਾ ਜੋ ਗੁਰਬਾਣੀ ਮੁਖਿ ਚਉਦਾ ਜੀਉ ॥2
      ਹੇ ਸੰਤ ਜਨੋ ਆਵੋ, ਮੈਨੂੰ ਆਪਣੇ ਗਲ ਨਾਲ ਲਾ ਲਵੋ, ਤੇ ਮੈਨੂੰ ਮੇਰੇ ਪ੍ਰੀਤਮ-ਪ੍ਰਭੂ ਦੀਆਂ ਸਿਫਤ-ਸਾਲਾਹ ਦੀਆਂ ਗੱਲਾਂ ਸੁਣਾਵੋ। ਹੇ ਪ੍ਰਭੂ ਦੇ ਸੰਤ ਜਨੋ, ਮੈਨੂੰ ਮਿਲੋ, ਜਿਹੜਾ ਕੋਈ ਗੁਰੂ ਦੀ ਬਾਣੀ ਮੂੰਹ ਨਾਲ ਉਚਾਰਦਾ ਹੈ ਤੇ ਮੈਨੂੰ ਸੁਣਾਂਦਾ ਹੈ, ਮੈਂ ਆਪਣਾ ਮਨ ਉਸ ਦੇ ਹਵਾਲੇ ਕਰਦਾ ਹਾਂ।2
     ਵਡਭਾਗੀ ਹਰਿ ਸੰਤੁ ਮਿਲਾਇਆ ॥ ਗੁਰਿ ਪੂਰੈ ਹਰਿ ਰਸੁ ਮੁਖਿ ਪਾਇਆ ॥
     ਭਾਗਹੀਨ ਸਤਿਗੁਰ ਨਹੀ ਪਾਇਆ ਮਨਮੁਖੁ ਗਰਭ ਜੂਨੀ ਨਿਤਿ ਪਉਦਾ ਜੀਉ ॥3
      ਮੇਰੇ ਵੱਡੇ ਭਾਗਾਂ ਨਾਲ ਪਰਮਾਤਮਾ ਨੇ ਮੈਨੂੰ ਗੁਰੂ ਮਿਲਾ ਦਿੱਤਾ, ਤੇ ਉਸ ਪੂਰੇ ਗੁਰੂ ਨੇ ਪਰਮਾਤਮਾ ਦਾ ਨਾਮ-ਰਸ ਮੇਰੇ ਮੂੰਹ ਵਿਚ ਪਾ ਦਿੱਤਾ ਹੈ। ਨਿਭਾਗੇ ਬੰਦਿਆਂ ਨੂੰ ਹੀ ਸ਼ਬਦ ਗੁਰੂ ਨਹੀਂ ਮਿਲਦਾ। ਜਿਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਰਹਿੰਦਾ ਹੈ, ਉਹ ਸਦਾ ਜੂਨਾਂ ਦੇ ਗੇੜ ਵਿਚ ਪਿਆ ਰਹਿੰਦਾ ਹੈ।3
     ਆਪਿ ਦਇਆਲਿ ਦਇਆ ਪ੍ਰਭਿ ਧਾਰੀ ਮਲੁ ਹਉਮੈ ਬਿਖਿਆ ਸਭ ਨਿਵਾਰੀ ॥
     ਨਾਨਕ ਹਟ ਪਟਣ ਵਿਚਿ ਕਾਂਇਆ ਹਰਿ ਲੈਂਦੇ ਗੁਰਮੁਖਿ ਸਉਦਾ ਜੀਉ ॥45
      ਦਇਆ ਦੇ ਘਰ ਪ੍ਰਭੂ ਨੇ ਜਿਸ ਮਨੁੱਖ ਉੱਤੇ ਮਿਹਰ ਕੀਤੀ, ਉਸ ਨੇ ਆਪਣੇ ਅੰਦਰੋਂ ਹਉਮੈ ਦੀ ਮੈਲ, ਮਾਇਆ ਦੀ ਮੈਲ ਸਾਰੀ ਹੀ ਦੂਰ ਕਰ ਲਈ। ਹੇ ਨਾਨਕ ਜਿਹੜੇ ਮਨੁੱਖ ਗੁਰੂ ਦੇ ਸਨਮੁੱਖ ਹੁੰਦੇ ਹਨ, ਉਹ ਆਪਣੇ ਸਰੀਰ-ਹੱਟ ਵਿਚ ਹੀ ਸਰੀਰ- ਸ਼ਹਿਰ ਵਿਚ ਹੀ ਟਿਕ ਕੇ ਪਰਮਾਤਮਾ ਦੇ ਨਾਮ ਦਾ ਸੌਦਾ ਖਰੀਦਦੇ ਹਨ ।45
             ਚੰਦੀ ਅਮਰ ਜੀਤ ਸਿੰਘ       (ਚਲਦਾ)    

     

        

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.