ਗੁਰਬਾਣੀ ਦੀ ਸਰਲ ਵਆਿਖਆਿ ਭਾਗ (345)
ਅੰਤਰਿ ਰਤਨੁ ਮਿਲੈ ਮਿਲਾਇਆ ॥ ਤ੍ਰਿiਬਧਿ ਮਨਸਾ ਤ੍ਰਿiਬਧਿ ਮਾਇਆ ॥
ਪੜਿ ਪੜਿ ਪੰਡਿਤ ਮੋਨੀ ਥਕੇ ਚਉਥੇ ਪਦ ਕੀ ਸਾਰ ਨ ਪਾਵਣਿਆ ॥5॥
ਹੇ ਭਾਈ ਹਰੇਕ ਜੀਵ ਦੇ ਅੰਦਰ ਪ੍ਰਭੂ ਦੀ ਜੋਤ-ਰਤਨ ਮੌਜੂਦ ਹੈ, ਪਰ ਇਹ ਰਤਨ ਤਦੋਂ ਹੀ ਮਿਲਦਾ ਹੈ, ਜੇ ਗੁਰੂ ਮਿਲਾ ਦੇਵੇ, ਮਨੁੱਖ ਆਪਣੇ ਉੱਦਮ-ਸਿਆਣਪ ਨਾਲ ਹਾਸਲ ਨਹੀਂ ਕਰ ਸਕਦਾ, ਕਿਉਂਕਿ ਤਿੰਨ ਗੁਣਾਂ ਵਾਲੀ ਮਾਇਆ ਦੇ ਪ੍ਰਭਾਵ ਹੇਠ ਮਨੁੱਖ ਦੀ ਮਨੋ-ਕਾਮਨਾ, ਤਿੰਨਾਂ ਗੁਣਾਂ ਅਨੁਸਾਰ ਵੰਡੀ ਰਹਿੰਦੀ ਹੈ। ਪੰਡਿਤ ਤੇ ਹੋਰ ਸਿਆਣੇ, ਸਮਾਧੀਆਂ ਲਾਣ ਵਾਲੇ, ਵੇਦ ਆਦਿ ਧਰਮ-ਪੁਸਤਕਾਂ ਪੜ੍ਹ ਪੜ੍ਹ ਕੇ ਥੱਕ ਜਾਂਦੇ ਹਨ, ਪਰ ਤ੍ਰਿਗੁਣੀ ਮਾਇਆ ਦੇ ਪ੍ਰਭਾਵ ਦੇ ਕਾਰਨ, ਉਹ ਉਸ ਆਤਮਕ ਅਵਸਥਾ ਦੀ ਸੂਝ ਪ੍ਰਾਪਤ ਨਹੀਂ ਕਰ ਸਕਦੇ, ਜਿਹੜੀ ਮਾਇਆ ਦੇ ਤਿੰਨ ਗੁਣਾਂ ਦੇ ਪ੍ਰਭਾਵ ਤੋਂ ਉਤਾਂਹ ਟਿਕਾਈ ਰੱਖਦੀ ਹੈ।5।
ਆਪੇ ਰੰਗੇ ਰੰਗੁ ਚੜਾਏ ॥ ਸੇ ਜਨ ਰਾਤੇ ਗੁਰ ਸਬਦਿ ਰੰਗਾਏ ॥
ਹਰਿ ਰੰਗੁ ਚੜਿਆ ਅਤਿ ਅਪਾਰਾ ਹਰਿ ਰਸਿ ਰਸਿ ਗੁਣ ਗਾਵਣਿਆ ॥6॥
ਹੇ ਭਾਈ ਇਸ ਤ੍ਰਿਗੁਣੀ ਮਾਇਆ ਦੇ ਸਾਮ੍ਹਣੇ ਜੀਵਾਂ ਦੀ ਪੇਸ਼ ਨਹੀਂ ਜਾ ਸਕਦੀ, ਜੀਵਾਂ ਨੂੰ ਪ੍ਰਭੂ ਆਪ ਹੀ ਆਪਣੇ ਨਾਮ-ਰੰਗ ਵਿਚ ਰੰਗਦਾ ਹੈ, ਆਪ ਹੀ ਆਪਣਾ ਪ੍ਰੇਮ-ਰੰਗ ਜੀਵਾਂ ਦੇ ਹਿਰਦਿਆਂ ਤੇ ਚਾੜ੍ਹਦਾ ਹੈ। ਜਿਨ੍ਹਾਂ ਮਨੁੱਖਾਂ ਨੂੰ ਪ੍ਰਭੂ, ਗੁਰੂ ਦੇ ਸ਼ਬਦ ਵਿਚ ਰੰਗਦਾ ਹੈ, ਉਹ ਮਨੁੱਖ ਉਸ ਦੇ ਪ੍ਰੇਮ ਵਿਚ ਮਸਤ ਰਹਿੰਦੇ ਹਨ। ਉਨ੍ਹਾਂ ਨੂੰ ਉਸ ਬੇਅੰਤ ਹਰੀ ਦਾ ਪ੍ਰੇਮ-ਰੰਗ ਹੁਤ ਚੜ੍ਹਿਆ ਰਹਿੰਦਾ ਹੈ। ਉਹ ਹਰੀ ਦੇ ਨਾਮ-ਰੰਗ ਵਿਚ ਭਿੱਜ ਕੇ ਆਤਮਕ ਆਨੰਦ ਨਾਲ ਪਰਮਾਤਮਾ ਦੇ ਗੁਣ ਗਾਂਦੇ ਰਹਿੰਦੇ ਹਨ।6।
ਗੁਰਮੁਖਿ ਰਿiਧ ਸਿiਧ ਸਚੁ ਸੰਜਮੁ ਸੋਈ ॥ ਗੁਰਮੁਖਿ ਗਿਆਨੁ ਨਾਮਿ ਮੁਕਤਿ ਹੋਈ ॥
ਗੁਰਮੁਖਿ ਕਾਰ ਸਚੁ ਕਮਾਵਹਿ ਸਚੇ ਸਚਿ ਸਮਾਵਣਿਆ ॥7॥
ਜਿਹੜੇ ਮਨੁੱਖ ਗੁਰੂ ਦੇ ਸਨਮੁੱਖ ਰਹਿੰਦੇ ਹਨ, ਉਨ੍ਹਾਂ ਵਾਸਤੇ ਸਦਾ-ਥਿਰ ਪ੍ਰਭੂ ਦਾ ਨਾਮ ਹੀ ਰਿੱਧੀਆਂ-ਸਿੱਧੀਆਂ ਤੇ ਸੰਜਮ ਹੈ। ਗੁਰੂ ਦੇ ਸਨਮੁੱਖ ਰਹਿ ਕੇ ਉਹ ਪਰਮਾਤਮਾ ਨਾਲ ਡੂੰਘੀ ਸਾਂਝ ਪਾਂਦੇ ਹਨ, ਪਰਮਾਤਮਾ ਦੇ ਨਾਮ ਵਿਚ ਲੀਨ ਹੋਣ ਕਰਕੇ ਉਨ੍ਹਾਂ ਨੂੰ ਮਾਇਆ ਦੇ ਮੋਹ ਤੋਂ ਖਲਾਸੀ ਮਿਲੀ ਰਹਿੰਦੀ ਹੈ। ਗੁਰੂ ਦੇ ਸਨਮੁਖ ਰਹਿਣ ਵਾਲੇ ਬੰਦੇ, ਸਦਾ-ਥਿਰ ਪ੍ਰਭੂ ਦਾ ਨਾਮ ਸਿਮਰਨ ਦੀ ਕਾਰ ਨਿੱਤ ਕਰਦੇ ਹਨ, ਇਸ ਤਰ੍ਹਾਂ ਉਹ ਸਦਾ-ਥਿਰ ਰਹਣ ਵਾਲੇ ਪ੍ਰਭੂ ਵਿਚ ਹੀ ਸਦਾ ਲੀਨ ਰਹਿੰਦੇ ਹਨ ।7।
ਗੁਰਮੁਖਿ ਥਾਪੇ ਥਾਪਿ ਉਥਾਪੇ ॥ ਗੁਰਮੁਖਿ ਜਾਤਿ ਪਤਿ ਸਭੁ ਆਪੇ ॥
ਨਾਨਕ ਗੁਰਮੁਖਿ ਨਾਮੁ ਧਿਆਏ ਨਾਮੇ ਨਾਮਿ ਸਮਾਵਣਿਆ ॥8॥12॥13॥
ਗੁਰੂ ਦੇ ਸਨਮੁੱਖ ਰਹਣ ਵਾਲਾ ਮਨੁੱਖ ਇਹ ਨਿਸਚਾ ਰੱਖਦਾ ਹੈ ਕਿ ਪ੍ਰਭੂ ਆਪ ਹੀ ਸ੍ਰਿਸ਼ਟੀ ਰਚਦਾ ਹੈ, ਰਚ ਕੇ ਆਪ ਹੀ ਇਸ ਦਾ ਨਾਸ ਕਰਦਾ ਹੈ। ਪਰਮਾਤਮਾ ਆਪ ਹੀ ਗੁਰੂ ਦੇ ਸਨਮੁੱਖ ਰਹਿਣ ਵਾਲੇ ਮਨੁੱਖ ਲਈ ਉੱਚੀ ਜਾਤ ਹੈ ਤੇ ਲੋਕ-ਪਰਲੋਕ ਦੀ ਇੱਜ਼ਤ ਹੈ। ਹੇ ਨਾਨਕ, ਗੁਰੂ ਦੇ ਆਸਰੇ ਰਹਿਣ ਵਾਲਾ ਮਨੁੱਖ, ਸਦਾ ਪ੍ਰਭੂ ਦਾ ਨਾਮ ਸਿਮਰਦਾ ਹੈ, ਤੇ ਸਦਾ ਪਰਮਾਤਮਾ ਦੇ ਨਾਮ ਵਿਚ ਹੀ ਲੀਨ ਰਹਿੰਦਾ ਹੈ।8।12।13।
ਚੰਦੀ ਅਮਰ ਜੀਤ ਸਿੰਘ (ਚਲਦਾ)