ਗੁਰਬਾਣੀ ਦੀ ਸਰਲ ਵਆਿਖਆਿ ਭਾਗ (348)
ਮਾਝ ਮਹਲਾ 3 ॥
ਸਤਿਗੁਰ ਸਾਚੀ ਸਿਖ ਸੁਣਾਈ ॥ ਹਰਿ ਚੇਤਹੁ ਅੰਤਿ ਹੋਇ ਸਖਾਈ ॥
ਹਰਿ ਅਗਮੁ ਅਗੋਚਰੁ ਅਨਾਥੁ ਅਜੋਨੀ ਸਤਿਗੁਰ ਕੈ ਭਾਇ ਪਾਵਣਿਆ ॥1॥
ਹੇ ਭਾਈ, ਮੈਂ ਤੈਨੂੰ ਗੁਰੂ ਦੀ ਸਦਾ ਅਟੱਲ ਰਹਿਣ ਵਾਲੀ ਸਿਿਖਆ ਸੁਣਾਈ ਹੈ ਕਿ ਪਰਮਾਤਮਾ ਨੂੰ ਯਾਦ ਕਰਦਾ ਰਹੁ, ਜਦੋਂ ਹੋਰ ਸਾਰੇ ਸਾਥ ਮੁਕ ਜਾਂਦੇ ਹਨ, ਤਦੋਂ ਅੰਤ ਵੇਲੇ ਪ੍ਰਭੂ ਦਾ ਨਾਮ ਹੀ ਸਾਥੀ ਬਣਦਾ ਹੈ। ਉਹ ਪਰਮਾਤਮਾ ਉੱਞ ਤਾਂ ਅਪਹੁੰਚ ਹੈ, ਮਨੁਖ ਦੇ ਗਿਆਨ-ਇੰਦਰਿਆਂ ਦੀ ਉਸ ਤੱਕ ਪਹੁੰਚ ਨਹੀਂ ਹੋ ਸਕਦੀ। ਉਸ ਪ੍ਰਭੂ ਦੇ ਸਿਰ ਤੇ ਹੋਰ ਕੋਈ ਮਾਲਕ ਨਹੀਂ, ਉਹ ਜੂਨਾਂ ਵਿਚ ਨਹੀਂ ਪੈਂਦਾ, ਗੁਰੂ ਅਨੁਸਾਰ ਤੁਰਿਆਂ ਉਸ ਨੂੰ ਮਿਲ ਸਕੀਦਾ ਹੈ।1।
ਹਉ ਵਾਰੀ ਜੀਉ ਵਾਰੀ ਆਪੁ ਨਿਵਾਰਣਿਆ ॥
ਆਪੁ ਗਵਾਏ ਤਾ ਹਰਿ ਪਾਏ ਹਰਿ ਸਿਉ ਸਹਜਿ ਸਮਾਵਣਿਆ ॥1॥ ਰਹਾਉ ॥
ਮੈਂ ਸਦਕੇ, ਕੁਰਬਾਨ ਹਾਂ ਉਨ੍ਹਾਂ ਤੋਂ, ਜਿਹੜੇ ਆਪਾ-ਭਾਵ ਦੂਰ ਕਰਦੇ ਹਨ। ਜਦੋਂ ਮਨੁੱਖ ਆਪਾ-ਭਾਵ ਦੂਰ ਕਰਦਾ ਹੈ, ਤਾਂ ਪਰਮਾਤਮਾ ਨੂੰ ਮਿਲ ਪੈਂਦਾ ਹੈ, ਪ੍ਰਭੂ ਨਾਲ ਮਿਲ ਕੇ ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ।1।ਰਹਾਉ।
ਪੂਰਬਿ ਲਿiਖਆ ਸੁ ਕਰਮੁ ਕਮਾਇਆ ॥ ਸਤਿਗੁਰ ਸੇਵਿ ਸਦਾ ਸੁਖੁ ਪਾਇਆ ॥
ਬਿਨੁ ਭਾਗਾ ਗੁਰ ਪਾਇਐ ਨਾਹੀ ਸਬਦੈ ਮੇਲਿ ਮਿਲਾਵਣਿਆ ॥2॥
ਪਰ ਇਹ ਆਪਾ ਭਾਵ ਦੂਰ ਕਰਨ ਦਾ ਸ੍ਰੇਸ਼ਟ ਕੰਮ ਉਹ ਮਨੁੱਖ ਹੀ ਕਰਦਾ ਹੈ, ਜਿਸ ਦੇ ਅੰਦਰ ਪੂਰਬਲੇ ਜਨਮ ਵਿਚ ਕੀਤੇ ਕਰਮਾਂ ਅਨੁਸਾਰ ਆਪਾ-ਭਾਵ ਦੂਰ ਕਰਨ ਦੇ ਸੰਸਕਾਰਾਂ ਦਾ ਲੇਖ ਮੌਜੂਦ ਹੋਵੇ। ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਸਦਾ ਆਤਮਕ ਆਨੰਦ ਮਾਣਦਾ ਹੈ। ਗੁਰੂ ਵੀ ਪੂਰੀ ਕਿਮਤ ਤੋਂ ਬਿਨਾ ਨਹੀਂ ਮਿਲਦਾ। ਜਿਸ ਨੂੰ ਗੁਰੂ ਮਿਲ ਪੈਂਦਾ ਹੈ, ਉਸ ਨੂੰ ਗੁਰੂ ਆਪਣੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਮਿਲਾਪ ਵਿਚ ਮਿਲਾ ਦੇਂਦਾ ਹੈ।2।
ਗੁਰਮੁਖਿ ਅਲਿਪਤੁ ਰਹੈ ਸੰਸਾਰੇ ॥ ਗੁਰ ਕੈ ਤਕੀੲੈ ਨਾਮਿ ਅਧਾਰੇ ॥
ਗੁਰਮੁਖਿ ਜੋਰੁ ਕਰੇ ਕਿਆ ਤਿਸ ਨੋ ਆਪੇ ਖਪਿ ਦੁਖੁ ਪਾਵਣਿਆ ॥3॥
ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ, ਗੁਰੂ ਦਾ ਸਹਾਰਾ ਲੈ ਕੇ, ਗੁਰੂ ਦਾ ਆਸਰਾ ਲੈ ਕੇ, ਪ੍ਰਭੂ ਦੇ ਨਾਮ ਦੀ ਰਾਹੀਂ ਜਗਤ ਵਿਚ ਨਿਰਮੋਹ ਰਹਿੰਦਾ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਰਹਿੰਦਾ ਹੈ, ਉਸ ਉੱਤੇ ਕੋਈ ਹੋਰ ਮਨੁੱਖ ਦਬਾਉ ਨਹੀਂ ਪਾ ਸਕਦਾ, ਦਬਾਉ ਪਾਉਣ ਵਾਲਾ ਸਗੋਂ ਆਪ ਹੀ ਖੁਆਰ ਹੋ ਕੇ ਦੁੱਖ ਸਹਾਰਦਾ ਹੈ।3।
ਮਨਮੁਖਿ ਅੰਧੇ ਸੁਧਿ ਨ ਕਾਈ ॥ ਆਤਮ ਘਾਤੀ ਹੈ ਜਗਤ ਕਸਾਈ ॥
ਨਿੰਦਾ ਕਰਿ ਕਰਿ ਬਹੁ ਭਾਰੁ ਉਠਾਵੈ ਬਿਨੁ ਮਜੂਰੀ ਭਾਰੁ ਪਹੁਚਾਵਣਿਆ ॥4॥
ਜਿਹੜਾ ਮਨੁੱਖ ਆਪਣੇ ਮਨ ਦੇ ਪਿੱਛੇ ਤੁਰਦਾ ਹੈ, ਜਿਹੜਾ ਮਾਇਆ ਦੇ ਮੋਹ ਵਿਚ ਅੰਨ੍ਹਾ ਹੋਇਆ ਰਹਿੰਦਾ ਹੈ, ਉਸ ਨੂੰ ਇਹ ਆਪਾ-ਭਾਵ ਨਿਵਾਰਨ ਦੀ ਕੋਈ ਸੂਝ ਨਹੀਂ ਪੈਂਦੀ । ਇਸ ਤਰ੍ਹਾਂ ਉਹ ਆਪਣਾ ਆਤਮਕ ਜੀਵਨ ਵੀ ਤਬਾਹ ਕਰ ਲੈਂਦਾ ਹੈ ਤੇ ਜਗਤ ਦਾ ਵੈਰੀ ਬਣਿਆ ਰਹਿੰਦਾ ਹੈ। ਉਹ ਹੋਰਨਾ ਦੀ ਨਿੰਦਾ ਕਰ ਕਰ ਕੇ ਆਪਣੇ ਸਿਰ ਉੱਤੇ ਵਿਕਾਰਾਂ ਦਾ ਬਹੁਤ ਭਾਰ ਚੁੱਕੀ ਜਾਂਦਾ ਹੈ, ਉਹ ਮਨਮੁਖ ਉਸ ਮਜ਼ਦੂਰ ਵਾਙ ਸਮਝੋ ਜੋ ਭਾੜਾ ਲੈਣ ਤੋਂ ਬਿਨਾ ਹੀ ਦੂਜਿਆਂ ਦਾ ਭਾਰ ਚੁੱਕ ਚੁੱਕ ਕੇ ਅਪੜਾਂਦਾ ਰਹਿੰਦਾ ਹੈ।4।
ਚੰਦੀ ਅਮਰ ਜੀਤ ਸਿੰਘ (ਚਲਦਾ)