ਗੁਰਬਾਣੀ ਦੀ ਸਰਲ ਵਿਆਖਿਆ ਭਾਗ (378)
ਗੁਰਬਾਣੀ ਦੀ ਸਰਲ ਵਿਆਖਿਆ ਭਾਗ (378)
ਗੁਰਬਾਣੀ ਦੀ ਸਰਲ ਵਿਆਖਿਆ ਭਾਗ (378)
ਮਾਝ ਮਹਲਾ 3 ॥
ਊਤਮ ਜਨਮੁ ਸੁਥਾਨਿ ਹੈ ਵਾਸਾ ॥ ਸਤਿਗੁਰ ਸੇਵਹਿ ਘਰ ਮਾਹਿ ਉਦਾਸਾ ॥
ਹਰਿ ਰੰਗਿ ਰਹਹਿ ਸਦਾ ਰੰਗਿ ਰਾਤੇ ਹਰਿ ਰਸਿ ਮਨੁ ਤ੍ਰਿਪਤਾਵਣਿਆ ॥1॥
ਜਿਹੜੇ ਮਨੁੱਖ ਗੁਰੂ ਦਾ ਆਸਰਾ-ਪਰਨਾ ਲੈਂਦੇ ਹਨ, ਜਿਹੜੇ ਮਨੁੱਖ ਸਾਧ-ਸੰਗਤ, ਸ੍ਰੇਸ਼ਟ ਥਾਂ ਵਿਚ ਨਿਵਾਸ ਰੱਖਦੇ ਹਨ, ਉਨ੍ਹਾਂ ਦਾ ਮਨੁੱਖਾ ਜਨਮ ਸ੍ਰੇਸ਼ਟ ਹੋ ਜਾਂਦਾ ਹੈ, ਸੁਧਰ ਜਾਂਦਾ ਹੈ। ਉਹ ਗ੍ਰਿਹਸਤ ਵਿਚ ਰਹਿੰਦੇ ਹੋਏ ਹੀ ਮਾਇਆ ਵਲੋਂ ਨਿਰਲੇਪ ਰਹਿੰਦੇ ਹਨ। ਉਹ ਪਰਮਾਤਮਾ ਦੇ ਪ੍ਰੇਮ-ਰੰਗ ਵਿਚ ਟਿਕੇ ਰਹਿੰਦੇ ਹਨ, ਉਹ ਸਦਾ ਪ੍ਰਭੂ ਦੇ ਨਾਮ-ਰੰਗ ਵਿਚ ਰੰਗੇ ਰਹਿੰਦੇ ਹਨ, ਪ੍ਰਭੂ ਦੇ ਨਾਮ-ਰਸ ਵਿਚ ਉਨ੍ਹਾਂ ਦਾ ਮਨ ਰਸਿਆ ਰਹਿੰਦਾ ਹੈ।1।
ਹਉ ਵਾਰੀ ਜੀਉ ਵਾਰੀ ਪੜਿ ਬੁਝਿ ਮੰਨਿ ਵਸਾਵਣਿਆ ॥
ਗੁਰਮੁਖਿ ਪੜਹਿ ਹਰਿ ਨਾਮੁ ਸਲਾਹਹਿ ਦਰਿ ਸਚੈ ਸੋਭਾ ਪਾਵਣਿਆ ॥1॥ ਰਹਾਉ ॥
ਮੈਂ ਉਨ੍ਹਾਂ ਮਨੁੱਖਾਂ ਤੋਂ ਸਦਾ ਸਦਕੇ, ਕੁਰਬਾਨ ਹਾਂ, ਜਿਹੜੇ ਧਾਰਮਿਕ ਪੁਸਤਕਾਂ ਪੜ੍ਹ ਅਤੇ ਸਮਝ ਕੇ, ਪਰਮਾਤਮਾ ਦਾ ਨਾਮ ਆਪਣੇ ਮਨ ਵਿਚ ਵਸਾਂਦੇ ਹਨ। ਗੁਰੂ ਦੇ ਸਨਮੁਖ ਰਹਣ ਵਾਲੇ ਮਨੁੱਖ ਗੁਰੂ ਦੀ ਬਾਣੀ ਪੜ੍ਹਦੇ ਹਨ, ਪਰਮਾਤਮਾ ਦਾ ਨਾਮ ਸਲਾਹੁੰਦੇ ਹਨ ਤੇ ਸਦਾ-ਥਿਰ ਰਹਣ ਵਾਲੇ ਪਰਮਾਤਮਾ ਦੇ ਦਰ ਤੇ ਸੋਭਾ ਪਾਂਦੇ ਹਨ ।1।ਰਹਾਉ।
ਅਲਖ ਅਭੇਉ ਹਰਿ ਰਹਿਆ ਸਮਾਏ ॥ ਉਪਾਇ ਨ ਕਿਤੀ ਪਾਇਆ ਜਾਏ ॥
ਕਿਰਪਾ ਕਰੇ ਤਾ ਸਤਿਗੁਰੁ ਭੇਟੈ ਨਦਰੀ ਮੇਲਿ ਮਿਲਾਵਣਿਆ ॥2॥
ਪਰਮਾਤਮਾ ਅਦ੍ਰਿਸ਼ਟ ਹੈ, ਉਸ ਦਾ ਭੇਦ ਨਹੀਂ ਪਾਇਆ ਜਾ ਸਕਦਾ, ਉਹ ਸਭ ਜੀਵਾਂ ਵਿਚ ਹਰ ਥਾਂ ਵਿਆਪਕ ਹੈ, ਗੁਰੂ ਦੀ
ਸਰਨ ਤੋਂ ਬਿਨਾ ਹੋਰ ਕਿਸੇ ਵੀ ਤਰੀਕੇ ਨਾਲ ਉਸ ਦਾ ਮਿਲਾਪ ਨਹੀਂ ਹੋ ਸਕਦਾ। ਜਦੋਂ ਪਰਮਾਤਮਾ ਕਿਸੇ ਜੀਵ ਉੱਤੇ ਮਿਹਰ ਕਰਦਾ ਹੈ, ਤਾਂ ਉਸ ਨੂੰ ਗੁਰੂ ਮਿਲਦਾ ਹੈ, ਇਸ ਤਰ੍ਹਾਂ ਪਰਮਾਤਮਾ ਆਪਣੀ ਮਿਹਰ ਦੀ ਨਜ਼ਰ ਨਾਲ ਉਸ ਨੂੰ ਆਪਣੇ ਚਰਨਾਂ ਵਿਚ ਮਿਲਾਂ ਲੈਂਦਾ ਹੈ।2।
ਦੂਜੈ ਭਾਇ ਪੜੈ ਨਹੀ ਬੂਝੈ ॥ ਤ੍ਰਿiਬਧਿ ਮਾਇਆ ਕਾਰਣਿ ਲੂਝੈ ॥
ਤ੍ਰਿiਬਧਿ ਬੰਧਨ ਤੂਟਹਿ ਗੁਰ ਸਬਦੀ ਗੁਰ ਸਬਦੀ ਮੁਕਤਿ ਕਰਾਵਣਿਆ ॥3॥
ਜਿਹੜਾ ਮਨੁੱਖ ਮਾਇਆ ਦੇ ਪਿਆਰ ਵਿਚ ਫਸਿਆ ਹੋਇਆ ਹੈ, ਉਹ ਜੇ ਧਾਰਮਿਕ ਪੁਸਤਕਾਂ ਪੜ੍ਹਦਾ ਵੀ ਹੈ ਤਾਂ ਉਨ੍ਹਾਂ ਨੂੰ ਸਮਝਦਾ ਨਹੀਂ ਹੈ, ਉਹ ਧਾਰਮਿਕ ਪੁਸਤਕਾਂ ਪੜ੍ਹਦਾ ਹੋਇਆ ਵੀ ਤਿਰਗੁਣੀ ਮਾਇਆ ਦੀ ਖਾਤਰ ਅੰਦਰੋਂ ਅੰਦਰੋਂ ਕੁੜ੍ਹਦਾ ਰਹਿਂਦਾ ਹੈ। ਤ੍ਰਿਗੁਣੀ ਮਾਇਆ ਦੇ ਮੋਹ ਦੇ ਬੰਧਨ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਟੁੱਟਦੇ ਹਨ। ਗੁਰੂ ਦੇ ਸ਼ਬਦ ਵਿਚ ਜੋੜ ਕੇ ਹੀ ਪਰਮਾਤਮਾ, ਜੀਵ ਨੂੰ ਮਾਇਆ ਦੇ ਬੰਧਨਾਂ ਤੋਂ ਖਲਾਸੀ ਦਿਵਾਂਦਾ ਹੈ।3।
ਇਹੁ ਮਨੁ ਚੰਚਲੁ ਵਸਿ ਨ ਆਵੈ ॥ ਦੁਬਿਧਾ ਲਾਗੈ ਦਹ ਦਿਿਸ ਧਾਵੈ ॥
ਬਿਖੁ ਕਾ ਕੀੜਾ ਬਿਖੁ ਮਹਿ ਰਾਤਾ ਬਿਖੁ ਹੀ ਮਾਹਿ ਪਚਾਵਣਿਆ ॥4॥
ਮਾਇਆ ਵੇੜ੍ਹੇ ਮਨੁੱਖ ਦਾ ਇਹ ਮਨ, ਚੰਚਲ ਸੁਭਾਵ ਵਾਲਾ ਰਹਿੰਦਾ ਹੈ, ਉਸ ਦੇ ਆਪਣੇ ਉੱਦਮ ਨਾਲ ਕਾਬੂ ਨਹੀਂ ਆਉਂਦਾ , ਉਸ ਦਾ ਮਨ ਮਾਇਆ ਦੇ ਕਾਰਨ, ਡਾਵਾਂ-ਡੋਲ ਹਾਲਤ ਵਿਚ ਟਿਿਕਆ ਰਹਿੰਦਾ ਹੈ, ਤੇ ਮਾਇਆ ਦੀ ਖਾਤਰ ਦਸੀਂ ਪਾਸੀਂ ਦੌੜਦਾ ਰਹਿੰਦਾ ਹੈ। ਆਤਮਕ ਮੌਤ ਲਿਆਉਣ ਵਾਲੀ ਮਾਇਆ ਰੂਪ ਜ਼ਹਿਰ ਦਾ ਹੀ ਉਹ ਕੀੜਾ ਬਣਿਆ ਰਹਿੰਦਾ ਹੈ, ਜਿਵੇਂ ਵਿਸ਼ਟੇ ਦਾ ਕੀੜਾ ਵਿਸ਼ਟੇ ਵਿਚ ਪ੍ਰਸੰਨ ਰਹਿੰਦਾ ਹੈ, ਉਹ ਇਸ ਜ਼ਹਿਰ ਵਿਚ ਹੀ ਖੁਸ਼ ਰਹਿੰਦਾ ਹੈ, ਤੇ ਇਸ ਜ਼ਹਿਰ ਵਿਚ ਹੀ ਉਸ ਦਾ ਆਤਮਕ ਜੀਵਨ ਖੁਆਰ ਹੁੰਦਾ ਰਹਿੰਦਾ ਹੈ।4।
ਚੰਦੀ ਅਮਰ ਜੀਤ ਸਿੰਘ (ਚਲਦਾ)