ਕੈਟੇਗਰੀ

ਤੁਹਾਡੀ ਰਾਇ



ਵਿਆਖਿਆ ਸਰਲਗੁਰੂ ਗ੍ਰੰਥ ਸਾਹਿਬ
ਗੁਰਬਾਣੀ ਦੀ ਸਰਲ ਵਿਆਖਿਆ ਭਾਗ (398)
ਗੁਰਬਾਣੀ ਦੀ ਸਰਲ ਵਿਆਖਿਆ ਭਾਗ (398)
Page Visitors: 13

 

    ਗੁਰਬਾਣੀ ਦੀ ਸਰਲ ਵਿਆਖਿਆ ਭਾਗ (398)       
     ਭਾਦੁਇ ਭਰਮਿ ਭੁਲਾਣੀਆ ਦੂਜੈ ਲਗਾ ਹੇਤੁ ॥
     ਲਖ ਸੀਗਾਰ ਬਣਾਇਆ ਕਾਰਜਿ ਨਾਹੀ ਕੇਤੁ ॥
     ਜਿਤੁ ਦਿiਨ ਦੇਹ ਬਿਨਸਸੀ ਤਿਤੁ ਵੇਲੈ ਕਹਸਨਿ ਪ੍ਰੇਤੁ ॥
     ਪਕੜਿ ਚਲਾਇਨਿ ਦੂਤ ਜਮ ਕਿਸੈ ਨ ਦੇਨੀ ਭੇਤੁ ॥
     ਛਡਿ ਖੜੋਤੇ ਖਿਨੈ ਮਾਹਿ ਜਿਨ ਸਿਉ ਲਗਾ ਹੇਤੁ ॥
     ਹਥ ਮਰੋੜੈ ਤਨੁ ਕਪੇ ਸਿਆਹਹੁ ਹੋਆ ਸੇਤੁ ॥
     ਜੇਹਾ ਬੀਜੈ ਸੋ ਲੁਣੈ ਕਰਮਾ ਸੰਦੜਾ ਖੇਤੁ ॥
     ਨਾਨਕ ਪ੍ਰਭ ਸਰਣਾਗਤੀ ਚਰਣ ਬੋਹਿਥ ਪ੍ਰਭ ਦੇਤੁ ॥
     ਸੇ ਭਾਦੁਇ ਨਰਕਿ ਨ ਪਾਈਅਹਿ ਗੁਰੁ ਰਖਣ ਵਾਲਾ ਹੇਤੁ ॥7
      ਜਿਵੇਂ ਭਾਦਰੋਂ ਦੇ ਤ੍ਰਾਟਕੇ ਤੇ ਹੁਮਸ ਵਿਚ, ਮਨੁੱਖ ਬਹੁਤ ਘਬਰਾਂਦਾ ਹੈ, ਤਿਵੇਂ ਜਿਸ ਜੀਵ-ਇਸਤ੍ਰੀ ਦਾ ਪਿਆਰ, ਪ੍ਰਭੂ-ਪਤੀ ਤੋਂ ਬਿਨਾ ਕਿਸੇ ਹੋਰ ਨਾਲ ਲਗਦਾ ਹੈ, ਉਹ ਭਟਕਣਾਂ ਦੇ ਕਾਰਨ ਜੀਵਨ ਦੇ ਸਹੀ ਰਸਤੇ ਤੋਂ ਖੁੰਝ ਜਾਂਦੀ ਹੈ, ਉਹ ਭਾਵੇਂ ਲੱਖਾਂ ਹਾਰ-ਸ਼ੰਗਾਰ ਕਰੇ, ਉਸ ਦੇ ਕਿਸੇ ਕੰਮ ਨਹੀਂ ਆਉਂਦੇ।
      ਜਿਸ ਦਿਨ ਮਨੁੱਖ ਦਾ ਸਰੀਰ ਨਾਸ ਹੋਵੇਗਾ, ਜਦੋਂ ਮਨੁੱਖ ਮਰ ਜਾਵੇਗਾ, ਉਸ ਵੇਲੇ ਸਾਰੇ ਅੰਗ-ਸਾਕ ਆਖਣਗੇ ਕਿ ਇਹ ਹੁਣ ਗੁਜ਼ਰ ਗਿਆ ਹੈ। ਲਾਸ਼ ਅਪਵਿੱਤ੍ਰ ਪਈ ਹੈ, ਇਸ ਨੂੰ ਛੇਤੀ ਬਾਹਰ ਲੈ ਚਲੋ।
      ਯਮਦੂਤ, ਜਿੰਦ ਨੂੰ ਫੜ ਕੇ ਅੱਗੇ ਲਾ ਲੈਂਦੇ ਹਨ, ਕਿਸੇ ਨੂੰ ਇਹ ਭੇਤ ਨਹੀਂ ਦਿੰਦੇ ਕਿ ਕਿੱਥੇ ਲੈ ਚੱਲੇ ਹਾਂ।
      ਜਿਨ੍ਹਾਂ ਸੰਬੰਧੀਆਂ ਨਾਲ ਸਾਰੀ ਉਮਰ ਬੜਾ ਪਿਆਰ ਬਣਿਆ ਰਹਿੰਦਾ ਹੈ, ਉਹ ਪਲ ਵਿਚ ਹੀ ਸਾਥ ਛੱਡ ਬੈਠਦੇ ਹਨ।
      ਮੌਤ ਆਈ ਵੇਖ ਕੇ ਮਨੁੱਖ ਬੜਾ ਪਛਤਾਂਦਾ ਹੈ, ਉਸ ਦਾ ਸਰੀਰ ਔਖਾ ਹੁੰਦਾ ਹੈ, ਉਹ ਕਾਲੇ ਤੋਂ ਚਿੱਟਾ ਪਿਆ ਹੁੰਦਾ ਹੈ, ਘਬਰਾਹਟ ਨਾਲ ਇਕ ਰੰਗ ਆਉਂਦਾ ਹੈ, ਇਕ ਜਾਂਦਾ ਹੈ।
      ਇਹ ਸਰੀਰ, ਮਨੁੱਖ ਦੇ ਕੀਤੇ ਕਰਮਾਂ ਦਾ ਖੇਤ ਹੈ, ਜੋ ਕੁਝ ਮਨੁੱਖ, ਇਸ ਵਿਚ ਬੀਜਦਾ ਹੈ, ਉਹੀ ਫਸਲ ਵੱਢਦਾ ਹੈ, ਜੇਹੇ ਕਰਮ ਕਰਦਾ ਹੈ, ਤੇਹਾ ਫਲ ਪਾਂਦਾ ਹੈ।
      ਹੇ ਨਾਨਕ, ਜਿਨ੍ਹਾਂ ਦਾ ਰਾਖਾ ਤੇ ਹਿਤੂ ਗੁਰੂ ਬਣਦਾ ਹੈ, ਉਹ ਨਰਕ ਵਿਚ ਨਹੀਂ ਪਾਏ ਜਾਂਦੇ, ਕਿਉਂਕਿ ਗੁਰੂ ਦੀ ਕਿਰਪਾ ਨਾਲ ਉਹ ਪ੍ਰਭੂ ਦੀ ਸਰਨ ਵਿਚ ਆ ਜਾਂਦੇ ਹਨ, ਗੁਰੂ ਉਨ੍ਹਾਂ ਨੂੰ ਪ੍ਰਭੂ ਦੇ ਚਰਨ-ਰੂਪ ਜਹਾਜ਼ ਵਿਚ ਚੜ੍ਹਾ ਦੇਂਦਾ ਹੈ।7
    ਚੰਦੀ ਅਮਰ ਜੀਤ ਸਿੰਘ   (ਚਲਦਾ)      

©2012 & Designed by: Real Virtual Technologies
Disclaimer: thekhalsa.org does not necessarily endorse the views and opinions voiced in the news / articles / audios / videos or any other contents published on www.thekhalsa.org and cannot be held responsible for their views.